ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 18
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 18 ਜੂਨ 2027
ਸ਼ੁੱਕਰਵਾਰ · ਆਮ ਸਮੇਂ ਦਾ 11ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 11ਵੇਂ ਹਫ਼ਤੇ ਦਾ ਸ਼ੁੱਕਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
18ਜਦੋਂ ਬਹੁਤ ਸਾਰੇ ਲੋਕ ਸਰੀਰ ਦੇ ਅਨੁਸਾਰ ਮਾਣ ਕਰਦੇ ਹਨ ਮੈਂ ਵੀ ਮਾਣ ਕਰਾਂਗਾ। 21ਮੈਂ ਨਿਰਾਦਰੀ ਦੇ ਰਾਹ ਇਹ ਆਖਦਾ ਹਾਂ, ਜੋ ਅਸੀਂ ਵੀ ਮਾੜੇ ਜਿਹੇ ਸੀ ਪਰ ਜਿਸ ਗੱਲ ਵਿੱਚ ਕੋਈ ਦਲੇਰ ਹੈ (ਮੈਂ ਮੂਰਖਤਾਈ ਨਾਲ ਇਹ ਆਖਦਾ ਹਾਂ) ਮੈਂ ਵੀ ਦਲੇਰ ਹਾਂ। 22ਕੀ ਉਹ ਇਬਰਾਨੀ ਹਨ? ਮੈਂ ਵੀ ਹਾਂ। ਕੀ ਉਹ ਇਸਰਾਏਲੀ ਹਨ? ਮੈਂ ਵੀ ਹਾਂ। ਕੀ ਉਹ ਅਬਰਾਹਾਮ ਦੀ ਵੰਸ਼ ਹਨ? ਮੈਂ ਵੀ ਹਾਂ। 23ਕੀ ਉਹ ਮਸੀਹ ਦੇ ਦਾਸ ਹਨ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ। 24ਮੈਂ ਪੰਜ ਵਾਰੀ ਯਹੂਦੀਆਂ ਦੇ ਹੱਥੋਂ ਉਨ੍ਹਤਾਲੀ-ਉਨ੍ਹਤਾਲੀ ਕੋਰੜੇ ਖਾਧੇ। 25ਮੈਂ ਤਿੰਨ ਵਾਰ ਬੈਂਤਾਂ ਦੀ ਮਾਰ ਖਾਧੀ, ਇੱਕ ਵਾਰ ਪਥਰਾਉ ਹੋਇਆ, ਤਿੰਨ ਵਾਰ ਬੇੜੇ ਦੇ ਟੁੱਟਣ ਦੇ ਕਾਰਨ ਦੁੱਖ ਭੋਗਿਆ, ਇੱਕ ਰਾਤ-ਦਿਨ ਸਮੁੰਦਰ ਵਿੱਚ ਕੱਟਿਆ। 26ਬਹੁਤ ਵਾਰ ਯਾਤਰਾਵਾਂ ਵਿੱਚ, ਦਰਿਆਵਾਂ ਦੇ ਜੋਖਮਾਂ ਵਿੱਚ, ਡਾਕੂਆਂ ਦੇ ਜੋਖਮਾਂ ਵਿੱਚ, ਆਪਣੀ ਕੌਮ ਵੱਲੋਂ ਜੋਖਮਾਂ ਵਿੱਚ, ਪਰਾਈਆਂ ਕੌਮਾਂ ਦੀ ਵੱਲੋਂ ਜੋਖਮਾਂ ਵਿੱਚ, ਨਗਰ ਦੇ ਜੋਖਮਾਂ ਵਿੱਚ, ਉਜਾੜ ਦੇ ਜੋਖਮਾਂ ਵਿੱਚ, ਸਮੁੰਦਰ ਦੇ ਜੋਖਮਾਂ ਵਿੱਚ, ਖੋਟੇ ਭਰਾਵਾਂ ਦੇ ਜੋਖਮਾਂ ਵਿੱਚ, 27ਮੈਂ ਮਿਹਨਤ ਅਤੇ ਕਸ਼ਟ ਵਿੱਚ, ਕਈ ਵਾਰੀ ਪਹਿਰੇਦਾਰੀ ਵਿੱਚ, ਭੁੱਖ ਅਤੇ ਪਿਆਸ ਵਿੱਚ, ਕਈ ਵਾਰੀ ਵਰਤ ਵਿੱਚ, ਸਰਦੀ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ। 28ਅਤੇ ਹੋਰ ਗੱਲਾਂ ਤੋਂ ਬਾਅਦ ਸਾਰੀਆਂ ਕਲੀਸਿਯਾਵਾਂ ਦੀ ਚਿੰਤਾ ਮੈਨੂੰ ਰੋਜ਼ ਸਤਾਉਂਦੀ ਹੈ। 29ਕਿਸ ਦੀ ਨਿਰਬਲਤਾ ਨਾਲ ਮੈਂ ਨਿਰਬਲ ਨਹੀਂ ਹੁੰਦਾ? ਕਿਸ ਦੇ ਠੋਕਰ ਖਾਣ ਨਾਲ ਮੇਰਾ ਜੀ ਨਹੀਂ ਜਲਦਾ? 30ਜੇ ਮਾਣ ਕਰਨਾ ਹੀ ਪਵੇ ਤਾਂ ਮੈਂ ਆਪਣੀ ਕਮਜ਼ੋਰੀਆਂ ਦੀਆਂ ਗੱਲਾਂ ਉੱਤੇ ਮਾਣ ਕਰਾਂਗਾ।
ਜਵਾਬੀ ਭਜਨ
1ਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗੂੰ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ। 2ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਦੀਨ ਲੋਕ ਸੁਣ ਕੇ ਆਨੰਦ ਹੋਣਗੇ। 3ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ। 4ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ। 5ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ। 6ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ।
ਇੰਜੀਲ
19ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ। 20ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ। 21ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ। 22ਸਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਪੂਰ ਹੋਵੇਗਾ। 23ਪਰ ਜੇ ਤੁਹਾਡੀ ਅੱਖ ਵਿੱਚ ਬੁਰਾਈ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨ੍ਹੇਰਾ ਹੈ ਤਾਂ ਉਹ ਹਨ੍ਹੇਰਾ ਕਿੰਨ੍ਹਾਂ ਵਧੇਰੇ ਹੋਵੇਗਾ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ