Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 19

ਆਰਥੋਡਾਕਸ ਕੈਲੰਡਰ · 6 ਜੂਨ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 19 ਜੂਨ 2027

ਸ਼ਨੀਵਾਰ · ਪਾਸਕਾ ਦਾ ਸੱਤਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

ਯਾਦ ਦਾ ਸ਼ਨੀਵਾਰ

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ (ਸੁਰਗਵਾਸੀਆਂ ਲਈ)

1 ਥੱਸ 4:13–17

13ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ। 14ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ। 15ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ। 16ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ। 17ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਂਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ।

ਪੱਤ੍ਰੀ

ਰਸੂਲਾਂ 28:1–31

1ਜਦੋਂ ਅਸੀਂ ਬਚ ਨਿੱਕਲੇ ਤਾਂ ਅਸੀਂ ਪਤਾ ਕੀਤਾ ਜੋ ਇਸ ਟਾਪੂ ਦਾ ਨਾਮ ਮਾਲਟਾ ਹੈ। 2ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ ਕਿ ਉਨ੍ਹਾਂ ਉਸ ਵੇਲੇ ਅੱਗ ਬਾਲ ਕੇ ਸਾਨੂੰ ਸਾਰਿਆਂ ਨੂੰ ਕੋਲ ਬੁਲਾ ਲਿਆ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ! 3ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਗਰਮੀ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ! 4ਤਾਂ ਉੱਥੋਂ ਦੇ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ! 5ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ! 6ਪਰ ਉਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇਗਾ ਜਾਂ ਅਚਾਨਕ ਮਰ ਕੇ ਡਿੱਗ ਪਵੇਗਾ ਪਰ ਜਦੋਂ ਉਨ੍ਹਾਂ ਬਹੁਤ ਸਮਾਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਤਾਂ ਉਨ੍ਹਾਂ ਦੇ ਮਨ ਵਿੱਚ ਹੋਰ ਵਿਚਾਰ ਆਇਆ ਅਤੇ ਕਹਿਣ ਲੱਗੇ ਇਹ ਤਾਂ ਕੋਈ ਦੇਵਤਾ ਹੈ! 7ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਅਧਿਕਾਰੀ ਪੁਬਲਿਯੁਸ ਦੀ ਜ਼ਮੀਨ ਸੀ। ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਬਹੁਤ ਪਿਆਰ ਨਾਲ ਤਿੰਨਾਂ ਦਿਨਾਂ ਤੱਕ ਸਾਡੀ ਸੇਵਾ ਕੀਤੀ! 8ਤਾਂ ਇਸ ਤਰ੍ਹਾਂ ਹੋਇਆ ਜੋ ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਪਿਆ ਸੀ, ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ! 9ਇਸ ਘਟਨਾ ਤੋਂ ਬਾਅਦ ਬਾਕੀ ਦੇ ਲੋਕ ਵੀ ਜਿਹੜੇ ਉਸ ਟਾਪੂ ਵਿੱਚ ਰੋਗੀ ਸਨ ਆਏ ਅਤੇ ਚੰਗੇ ਕੀਤੇ ਗਏ! 10ਤਾਂ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ। 11ਤਿੰਨਾਂ ਮਹੀਨਿਆਂ ਤੋਂ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਨਾਮ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ! 12ਅਤੇ ਸੈਰਾਕੁਸ ਵਿੱਚ ਉਤਰ ਕੇ ਤਿੰਨ ਦਿਨ ਰਹੇ! 13ਫੇਰ ਉੱਥੋਂ ਘੁੰਮ ਕੇ ਰੇਗਿਯੁਨ ਵਿੱਚ ਆਏ ਅਤੇ ਇੱਕ ਦਿਨ ਤੋਂ ਬਾਅਦ ਜਦੋਂ ਦੱਖਣ ਦੀ ਪੌਣ ਵਗੀ ਤਾਂ ਅਸੀਂ ਦੂਜੇ ਦਿਨ ਪਤਿਯੁਲੇ ਵਿੱਚ ਪਹੁੰਚੇ। 14ਉੱਥੇ ਸਾਨੂੰ ਭਾਈ ਮਿਲੇ ਜਿੰਨਾਂ ਸਾਡੀ ਮਿੰਨਤ ਕੀਤੀ ਕਿ ਇੱਕ ਹਫ਼ਤਾ ਸਾਡੇ ਕੋਲ ਰਹੋ, ਅਤੇ ਇਸੇ ਤਰ੍ਹਾਂ ਅਸੀਂ ਰੋਮ ਨੂੰ ਆਏ! 15ਉੱਥੋਂ ਭਾਈ ਲੋਕ ਸਾਡੀ ਖ਼ਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੱਕ ਸਾਨੂੰ ਮਿਲਣ ਲਈ ਆਏ! ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਤਸੱਲੀ ਪਾਈ। 16ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ। 17ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ! 18ਅਤੇ ਉਨ੍ਹਾਂ ਮੇਰੀ ਜਾਂਚ ਕਰ ਕੇ, ਮੈਨੂੰ ਛੱਡ ਦੇਣ ਚਾਹਿਆ ਕਿਉਂਕਿ ਮੇਰੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਾ ਸੀ! 19ਪਰ ਜਦੋਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਮਜ਼ਬੂਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ! 20ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਇਸ ਸੰਗਲ ਨਾਲ ਜਕੜਿਆ ਹੋਇਆ ਹਾਂ! 21ਉਨ੍ਹਾਂ ਉਸ ਨੂੰ ਆਖਿਆ, ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿੱਠੀ ਆਈ, ਨਾ ਭਰਾਵਾਂ ਵਿੱਚੋਂ ਕਿਸੇ ਨੇ ਆ ਕੇ ਤੇਰੀ ਖ਼ਬਰ ਦਿੱਤੀ ਅਤੇ ਨਾ ਤੇਰੀ ਕੁਝ ਬੁਰਾਈ ਦੱਸੀਂ! 22ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ। 23ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ! 24ਤਾਂ ਕਈਆਂ ਨੇ ਉਹ ਗੱਲਾਂ ਮੰਨ ਲਈਆਂ ਜਿਹੜੀਆਂ ਸੁਣਾਈਆਂ ਗਈਆਂ ਸਨ ਅਤੇ ਕਈਆਂ ਨੇ ਵਿਸ਼ਵਾਸ ਨਾ ਕੀਤਾ! 25ਜਦੋਂ ਉਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਉਹ ਚੱਲੇ ਗਏ ਕਿ ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ, 26ਇਸ ਪਰਜਾ ਦੇ ਕੋਲ ਜਾ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਅਤੇ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ, 27ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਲਈਆਂ ਹਨ, ਕਿਤੇ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ। 28ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ। 29ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਯਹੂਦੀ ਝਗੜਾ ਕਰਦੇ ਹੋਏ ਉੱਥੋਂ ਚਲੇ ਗਏ 30ਤਾਂ ਉਹ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦੀ ਸੇਵਾ ਟਹਿਲ ਕਰਦਾ ਰਿਹਾ, ਜੋ ਉਹ ਦੇ ਕੋਲ ਆਉਂਦੇ ਸਨ! 31ਅਤੇ ਬਿਨ੍ਹਾਂ ਰੋਕ-ਟੋਕ ਅੱਤ ਦਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੂ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ!

ਪੱਤ੍ਰੀ (ਸੁਰਗਵਾਸੀਆਂ ਲਈ (ਦੂਜਾ ਪਾਠ))

1 ਕੁਰਿੰਥੀ 15:47–57

47ਪਹਿਲਾ ਮਨੁੱਖ ਮਿੱਟੀ ਦਾ ਬਣਿਆ। ਦੂਜਾ ਮਨੁੱਖ ਸਵਰਗ ਤੋਂ ਹੈ। 48ਜਿਵੇਂ ਉਹ ਮਿੱਟੀ ਦਾ ਸੀ ਤਿਵੇਂ ਉਹ ਵੀ ਜਿਹੜੇ ਮਿੱਟੀ ਦੇ ਹਨ ਅਤੇ ਜਿਵੇਂ ਉਹ ਸਵਰਗ ਦਾ ਹੈ ਤਿਵੇਂ ਉਹ ਵੀ ਜਿਹੜੇ ਸਵਰਗ ਦੇ ਹਨ। 49ਅਤੇ ਜਿਸ ਤਰ੍ਹਾਂ ਅਸੀਂ ਮਿੱਟੀ ਵਾਲੇ ਦਾ ਸਰੂਪ ਧਾਰਿਆ ਹੈ ਇਸੇ ਤਰ੍ਹਾਂ ਸਵਰਗ ਵਾਲੇ ਦਾ ਵੀ ਸਰੂਪ ਧਾਰਾਂਗੇ। 50ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ। 51ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ ਜੋ ਅਸੀਂ ਸਾਰੇ ਨਹੀਂ ਸੌਂਵਾਂਗੇ। 52ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ। 53ਕਿਉਂ ਜੋ ਜ਼ਰੂਰ ਹੈ ਕਿ ਨਾਸਵਾਨ ਅਵਿਨਾਸ਼ ਨੂੰ ਪਹਿਨ ਲਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇ। 54ਪਰ ਜਾਂ ਇਹ ਨਾਸਵਾਨ ਅਵਿਨਾਸ਼ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, ਮੌਤ ਫਤਹ ਦੀ ਬੁਰਕੀ ਹੋ ਗਈ। 55ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?। 56ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਜ਼ੋਰ ਬਿਵਸਥਾ ਹੈ। 57ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ!

ਇੰਜੀਲ (ਸੁਰਗਵਾਸੀਆਂ ਲਈ)

ਯੂਹ 5:24–30

24ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। 25ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ। 26ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ। 27ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ। 28ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ। 29ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।” 30“ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।

ਇੰਜੀਲ

ਯੂਹ 21:15–25

15ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।” 16ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।” 17ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ। 18ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।” 19ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ।” 20ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?” 21ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?” 22ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।” 23ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?” 24ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ। 25ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।

ਇੰਜੀਲ (ਸੁਰਗਵਾਸੀਆਂ ਲਈ (ਦੂਜਾ ਪਾਠ))

ਯੂਹ 6:35–39

35ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ। 36ਮੈਂ ਤੁਹਾਨੂੰ ਪਹਿਲਾਂ ਵੀ ਕਿਹਾ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਵਿਸ਼ਵਾਸ ਨਹੀਂ ਕਰਦੇ। 37ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ। 38ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ। 39ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 6 ਸਿਵਲ ਕੈਲੰਡਰ ਦਾ ਜੂਨ 19 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ