Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 20

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 20 ਜੂਨ 2027

ਐਤਵਾਰ · ਆਮ ਸਮੇਂ ਦਾ 12ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦਾ 12ਵਾਂ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਅੱਯੂਬ 38:1, 8–11

1ਤਦ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਦੇ ਵਿੱਚੋਂ ਉੱਤਰ ਦਿੱਤਾ ਅਤੇ ਆਖਿਆ, 8“ਜਾਂ ਕਿਸ ਨੇ ਸਮੁੰਦਰ ਨੂੰ ਦਰਵਾਜ਼ਿਆਂ ਦੇ ਪਿੱਛੇ ਬੰਦ ਕੀਤਾ, ਜਦ ਉਹ ਕੁੱਖੋਂ ਫੁੱਟ ਨਿੱਕਲਿਆ? 9ਜਦ ਮੈਂ ਬੱਦਲ ਨੂੰ ਉਹ ਦਾ ਲਿਬਾਸ ਪਹਿਨਾਇਆ, ਅਤੇ ਘੁੱਪ ਹਨੇਰੇ ਵਿੱਚ ਉਸ ਨੂੰ ਲਪੇਟ ਦਿੱਤਾ, 10ਅਤੇ ਉਹ ਦੀਆਂ ਹੱਦਾਂ ਠਹਿਰਾਈਆਂ, ਅਤੇ ਅਰਲ ਤੇ ਕਵਾੜ ਲਾਏ? 11ਅਤੇ ਆਖਿਆ, ਐਥੇ ਤੱਕ ਹੀ ਆਈਂ, ਅੱਗੇ ਨਾ ਵਧੀਂ, ਅਤੇ ਐਥੇ ਹੀ ਤੇਰੀਆਂ ਠਾਠਾਂ ਮਾਰਦੀਆਂ ਲਹਿਰਾਂ ਰੁੱਕ ਜਾਣ!”

ਜਵਾਬੀ ਭਜਨ

ਜ਼ਬੂ 107:23–26, 28–31

23ਜਿਹੜੇ ਜ਼ਹਾਜਾਂ ਵਿੱਚ ਸਮੁੰਦਰ ਉੱਤੇ ਚੱਲਦੇ ਹਨ, ਅਤੇ ਮਹਾਂ ਸਾਗਰ ਦੇ ਉੱਤੋਂ ਦੀ ਆਪਣਾ ਬੁਪਾਰ ਕਰਦੇ ਹਨ, 24ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਅਚਰਜਾਂ ਨੂੰ ਡੂੰਘਿਆਈ ਵਿੱਚ ਵੇਖਦੇ ਹਨ। 25ਉਹ ਹੁਕਮ ਦੇ ਕੇ ਤੂਫਾਨ ਵਗਾਉਂਦਾ ਹੈ, ਅਤੇ ਉਸ ਦੀਆਂ ਲਹਿਰਾਂ ਠਾਠਾਂ ਮਾਰਦੀਆਂ ਹਨ। 26ਓਹ ਅਕਾਸ਼ ਤੱਕ ਚੜ੍ਹ ਜਾਂਦੇ, ਓਹ ਡੂੰਘਾਣ ਵਿੱਚ ਆਣ ਪੈਂਦੇ ਹਨ, ਲੋਕਾਂ ਦਾ ਜੀਅ ਦੁੱਖ ਦੇ ਕਾਰਨ ਢੱਲ਼ ਜਾਂਦਾ ਹੈ, 28ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ। 29ਓਹ ਤੂਫਾਨ ਨੂੰ ਥੰਮਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ। 30ਤਾਂ ਓਹ ਉਸ ਦੇ ਥੰਮ੍ਹ ਜਾਣ ਦੇ ਕਾਰਨ ਅਨੰਦ ਹੁੰਦੇ ਹਨ, ਅਤੇ ਉਹ ਉਨ੍ਹਾਂ ਨੂੰ ਮਨ ਮੰਗੇ ਘਾਟ ਉੱਤੇ ਪਹੁੰਚਾ ਦਿੰਦਾ ਹੈ। 31ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!

ਦੂਜਾ ਪਾਠ

2 ਕੁਰਿੰਥੀ 5:14–17

14ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ। 15ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ। 16ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਪਛਾਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਹ ਨੂੰ ਫੇਰ ਨਹੀਂ ਜਾਣਦੇ। 17ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।

ਇੰਜੀਲ

ਮਰਕੁ 4:35–41

35ਉਸੇ ਦਿਨ ਜਦੋਂ ਸ਼ਾਮ ਹੋਈ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਆਓ ਅਸੀਂ ਉਸ ਪਾਰ ਚੱਲੀਏ। 36ਅਤੇ ਉਹ ਭੀੜ ਨੂੰ ਛੱਡ ਕੇ ਜਿਵੇਂ ਉਹ ਬੇੜੀ ਉੱਤੇ ਸੀ ਤਿਵੇਂ ਹੀ ਉਹ ਨੂੰ ਲੈ ਚੱਲੇ ਅਤੇ ਹੋਰ ਬੇੜੀਆਂ ਵੀ ਉਹ ਦੇ ਨਾਲ ਸਨ। 37ਤਦ ਇੱਕ ਵੱਡਾ ਤੂਫ਼ਾਨ ਆਇਆ, ਅਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਉੱਤੇ ਐਥੋਂ ਤੱਕ ਪਹੁੰਚ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ। 38ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ? 39ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾ! ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ। 40ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ? ਅਜੇ ਤੱਕ ਤੁਹਾਨੂੰ ਵਿਸ਼ਵਾਸ ਨਹੀਂ ਆਇਆ? 41ਤਾਂ ਉਹ ਬਹੁਤ ਡਰ ਗਏ ਅਤੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਗੱਲ ਮੰਨ ਲੈਂਦੇ ਹਨ?

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ