Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 21

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 21 ਜੂਨ 2027

ਸੋਮਵਾਰ · ਆਮ ਸਮੇਂ ਦਾ 12ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 12ਵੇਂ ਹਫ਼ਤੇ ਦਾ ਸੋਮਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਸੰਤ ਅਲੋਇਸੀਅਸ ਗੋਂਜ਼ਾਗਾ, ਧਰਮਸੰਘੀ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਉਤ 12:1–9

1ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ, ਤੂੰ ਆਪਣੇ ਦੇਸ਼, ਆਪਣੇ ਸੰਬੰਧੀਆਂ, ਅਤੇ ਆਪਣੇ ਪਿਤਾ ਦੇ ਘਰ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ। 2ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ। 3ਜੋ ਤੈਨੂੰ ਅਸੀਸ ਦੇਣ, ਉਨ੍ਹਾਂ ਨੂੰ ਮੈਂ ਅਸੀਸ ਦਿਆਂਗਾ ਅਤੇ ਜੋ ਤੈਨੂੰ ਸਰਾਪ ਦੇਣ, ਉਨ੍ਹਾਂ ਨੂੰ ਮੈਂ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ। 4ਸੋ ਯਹੋਵਾਹ ਦੇ ਬਚਨ ਅਨੁਸਾਰ ਅਬਰਾਮ ਚੱਲਿਆ ਅਤੇ ਲੂਤ ਵੀ ਉਹ ਦੇ ਨਾਲ ਚੱਲਿਆ। ਜਦੋਂ ਅਬਰਾਮ ਹਾਰਾਨ ਦੇਸ਼ ਤੋਂ ਨਿੱਕਲਿਆ, ਉਸ ਸਮੇਂ ਉਹ ਪੰਝੱਤਰ ਸਾਲ ਦਾ ਸੀ। 5ਇਸ ਤਰ੍ਹਾਂ ਅਬਰਾਮ ਆਪਣੀ ਪਤਨੀ ਸਾਰਈ, ਆਪਣੇ ਭਤੀਜੇ ਲੂਤ ਅਤੇ ਉਸ ਸਾਰੇ ਧਨ ਨੂੰ ਜੋ ਉਨ੍ਹਾਂ ਨੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਜੀਵਾਂ ਨੂੰ ਜਿਨ੍ਹਾਂ ਨੂੰ ਉਨ੍ਹਾਂ ਨੇ ਹਾਰਾਨ ਵਿੱਚ ਪ੍ਰਾਪਤ ਕੀਤਾ ਸੀ, ਲੈ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ ਅਤੇ ਉਹ ਕਨਾਨ ਦੇਸ਼ ਵਿੱਚ ਆ ਗਏ। 6ਅਬਰਾਮ ਉਸ ਦੇਸ਼ ਵਿੱਚੋਂ ਲੰਘਦੇ ਹੋਏ ਸ਼ਕਮ ਨੂੰ ਜਿੱਥੇ ਮੋਰਹ ਦੇ ਬਲੂਤ ਹਨ, ਪਹੁੰਚ ਗਿਆ। ਉਸ ਸਮੇਂ ਉੱਥੇ ਕਨਾਨੀ ਲੋਕ ਰਹਿੰਦੇ ਸਨ। 7ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ। ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਣ ਦਿੱਤਾ ਸੀ। 8ਤਦ ਉੱਥੋਂ ਉਹ ਇੱਕ ਪਰਬਤ ਨੂੰ ਆਇਆ ਜੋ ਬੈਤਏਲ ਤੋਂ ਪੂਰਬ ਵੱਲ ਹੈ, ਅਤੇ ਉੱਥੇ ਜਾ ਕੇ ਆਪਣਾ ਤੰਬੂ ਲਾਇਆ। ਜਿੱਥੋਂ ਪੱਛਮ ਵੱਲ ਬੈਤਏਲ ਅਤੇ ਪੂਰਬ ਵੱਲ ਅਈ ਹੈ, ਉੱਥੇ ਵੀ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਨੂੰ ਪੁਕਾਰਿਆ। 9ਅਬਰਾਮ ਸਫ਼ਰ ਕਰਦਾ-ਕਰਦਾ ਦੱਖਣ ਵੱਲ ਤੁਰਦਾ ਗਿਆ।

ਜਵਾਬੀ ਭਜਨ

ਜ਼ਬੂ 33:12–13, 18–20, 22

12ਧੰਨ ਉਹ ਕੌਮ ਹੈ ਜਿਸ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਸ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ! 13ਯਹੋਵਾਹ ਸਵਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਮਨੁੱਖਾਂ ਨੂੰ ਵੇਖਦਾ ਹੈ। 18ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈਅ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ, 19ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਹਨਾਂ ਨੂੰ ਜੀਉਂਦਿਆ ਰੱਖੇ। 20ਸਾਡਾ ਮਨ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ਼ ਹੈ। 22ਜਿਵੇਂ ਅਸੀਂ ਤੇਰੀ ਉਡੀਕ ਰੱਖੀ ਹੈ, ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।

ਇੰਜੀਲ

ਮੱਤੀ 7:1–5

1ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇ। 2ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ। 3ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ? ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ! 4ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ! 5ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ