Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 21

ਆਰਥੋਡਾਕਸ ਕੈਲੰਡਰ · 8 ਜੂਨ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 21 ਜੂਨ 2027

ਸੋਮਵਾਰ · ਪੰਤੇਕੁਸਤ ਤੋਂ ਬਾਅਦ ਪਹਿਲਾ ਹਫ਼ਤਾ · ਸੁਰ 7

ਤਿਉਹਾਰ ਅਤੇ ਸੰਤ

ਪਵਿੱਤਰ ਆਤਮਾ ਦਾ ਦਿਨ

ਵਰਤ ਤੋਂ ਬਿਨਾਂ ਹਫ਼ਤਾ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਅਫ਼ 5:8–19

8ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ। 9ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਿਆਈ, ਧਰਮ ਅਤੇ ਸਚਿਆਈ ਹੈ। 10ਅਤੇ ਭਾਲ ਕਰੋ ਕਿ ਪਰਮੇਸ਼ੁਰ ਨੂੰ ਕਿਹੜੀਆਂ ਗੱਲਾਂ ਪਸੰਦ ਹਨ! 11ਅਤੇ ਅਨ੍ਹੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ। 12ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਉਹਨਾਂ ਦੁਆਰਾ ਕੀਤੇ ਜਾਂਦੇ ਹਨ! ਉਨ੍ਹਾਂ ਦੀ ਗੱਲ ਕਰਦਿਆਂ ਵੀ ਸ਼ਰਮ ਆਉਂਦੀ ਹੈ। 13ਪਰ ਸਾਰੇ ਕੰਮ ਜਿਹਨਾਂ ਨੂੰ ਉਜਾਗਰ ਕੀਤਾ ਜਾਂਦਾ ਹੈ ਉਹ ਸਭ ਚਾਨਣ ਦੁਆਰਾ ਪਰਗਟ ਕੀਤੇ ਜਾਂਦੇ ਹਨ, ਕਿਉਂਕਿ ਜੋ ਸਭ ਕੁਝ ਪਰਗਟ ਕਰਦਾ ਹੈ ਉਹ ਚਾਨਣ ਹੈ। 14ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ। 15ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ। 16ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ। 17ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ। 18ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ। 19ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ।

ਇੰਜੀਲ

ਮੱਤੀ 18:10–20

10ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ। 11ਕਿਉਂਕਿ ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਬਚਾਉਣ ਆਇਆ ਹੈ। 12ਤੁਸੀਂ ਕੀ ਸੋਚਦੇ ਹੋ? ਜੇ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਭਾਲਦਾ ਨਾ ਫਿਰੇਗਾ? 13ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਅਜਿਹਾ ਹੋਵੇ ਜੋ ਉਹ ਨੂੰ ਮਿਲ ਜਾਵੇ ਤਾਂ ਉਹ ਉਸ ਦੇ ਕਾਰਨ ਉਨ੍ਹਾਂ ਨੜਿੰਨਵਿਆਂ ਨਾਲੋਂ ਜਿਹੜੀਆਂ ਗੁਆਚੀਆਂ ਨਹੀਂ ਸਨ, ਬਹੁਤ ਅਨੰਦ ਹੋਵੇਗਾ। 14ਇਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ, ਇਹ ਮਰਜ਼ੀ ਨਹੀਂ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਦਾ ਵੀ ਨਾਸ ਹੋ ਜਾਵੇ। 15ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ। 16ਪਰ ਜੇ ਨਾ ਸੁਣੇ ਤਾਂ ਤੂੰ ਆਪਣੇ ਨਾਲ ਇੱਕ ਜਾਂ ਦੋ ਲੋਕਾਂ ਨੂੰ ਹੋਰ ਲੈ ਤਾਂ ਜੋ ਹਰੇਕ ਗੱਲ ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਸਾਬਤ ਹੋ ਜਾਵੇ। 17ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੂੰਗੀ ਲੈਣ ਵਾਲੇ ਵਰਗਾ ਹੋਵੇ। 18ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੋ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸਵਰਗ ਵਿੱਚ ਖੋਲ੍ਹਿਆ ਜਾਵੇਗਾ। 19ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ। 20ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 8 ਸਿਵਲ ਕੈਲੰਡਰ ਦਾ ਜੂਨ 21 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ