ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 22
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 22 ਜੂਨ 2027
ਮੰਗਲਵਾਰ · ਆਮ ਸਮੇਂ ਦਾ 12ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 12ਵੇਂ ਹਫ਼ਤੇ ਦਾ ਮੰਗਲਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਨੋਲਾ ਦੇ ਸੰਤ ਪੌਲੀਨਸ, ਬਿਸ਼ਪ · ਇੱਛਿਕ ਯਾਦਗਾਰੀ ਦਿਨ
ਸੰਤ ਜੌਨ ਫ਼ਿਸ਼ਰ, ਬਿਸ਼ਪ ਅਤੇ ਸ਼ਹੀਦ, ਅਤੇ ਸੰਤ ਥਾਮਸ ਮੋਰ, ਸ਼ਹੀਦ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
2ਅਬਰਾਮ ਪਸ਼ੂਆਂ ਅਤੇ ਸੋਨੇ ਚਾਂਦੀ ਵਿੱਚ ਵੱਡਾ ਧਨਵਾਨ ਸੀ। 5ਲੂਤ ਦੇ ਕੋਲ ਵੀ ਜਿਹੜਾ ਅਬਰਾਮ ਨਾਲ ਚੱਲਦਾ ਸੀ, ਇੱਜੜ, ਗਾਈਆਂ-ਬਲ਼ਦ ਅਤੇ ਪਰਿਵਾਰ ਦੇ ਲੋਕ ਸਨ। 6ਇਸ ਲਈ ਉਸ ਦੇਸ਼ ਵਿੱਚ ਉਨ੍ਹਾਂ ਦੋਵਾਂ ਦੇ ਇਕੱਠੇ ਰਹਿਣ ਲਈ ਸਥਾਨ ਨਹੀਂ ਸੀ ਕਿਉਂਕਿ ਉਨ੍ਹਾਂ ਕੋਲ ਇੰਨ੍ਹਾਂ ਮਾਲ-ਧਨ ਸੀ ਕਿ ਉਹ ਇਕੱਠੇ ਨਹੀਂ ਰਹਿ ਸਕਦੇ ਸਨ। 7ਅਬਰਾਮ ਅਤੇ ਲੂਤ ਦੇ ਆਜੜੀਆਂ ਵਿਚਕਾਰ ਝਗੜਾ ਹੋ ਗਿਆ। ਉਸ ਸਮੇਂ ਕਨਾਨੀ ਅਤੇ ਫ਼ਰਿੱਜ਼ੀ ਲੋਕ ਉਸ ਦੇਸ਼ ਵਿੱਚ ਵੱਸਦੇ ਸਨ। 8ਅਬਰਾਮ ਨੇ ਲੂਤ ਨੂੰ ਆਖਿਆ, ਮੇਰੇ ਅਤੇ ਤੇਰੇ ਵਿੱਚ, ਅਤੇ ਮੇਰੇ ਅਤੇ ਤੇਰੇ ਆਜੜੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ, ਕਿਉਂ ਜੋ ਅਸੀਂ ਭਰਾ ਹਾਂ। ਭਲਾ, ਸਾਰਾ ਦੇਸ਼ ਤੇਰੇ ਅੱਗੇ ਨਹੀਂ ਹੈ? 9ਇਸ ਲਈ ਮੈਥੋਂ ਵੱਖਰਾ ਹੋ ਜਾ। ਜੇ ਤੂੰ ਖੱਬੇ ਪਾਸੇ ਜਾਵੇਂ, ਤਾਂ ਮੈਂ ਸੱਜੇ ਪਾਸੇ ਜਾਂਵਾਂਗਾ ਅਤੇ ਜੇ ਤੂੰ ਸੱਜੇ ਪਾਸੇ ਜਾਵੇਂ, ਤਾਂ ਮੈਂ ਖੱਬੇ ਪਾਸੇ ਜਾਂਵਾਂਗਾ। 10ਤਦ ਲੂਤ ਨੇ ਆਪਣੀਆਂ ਅੱਖਾਂ ਚੁੱਕ ਕੇ ਯਰਦਨ ਨਦੀ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਸਿੰਜਿਆ ਹੋਇਆ ਸੀ। ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਨਾਸ ਕੀਤਾ, ਤਦ ਤੱਕ ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਸਗੋਂ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ਼ ਵਰਗਾ ਉਪਜਾਊ ਸੀ। 11ਇਸ ਲਈ ਲੂਤ ਨੇ ਆਪਣੇ ਲਈ ਯਰਦਨ ਦਾ ਸਾਰਾ ਮੈਦਾਨ ਚੁਣ ਲਿਆ ਅਤੇ ਪੂਰਬ ਵੱਲ ਚੱਲਿਆ ਗਿਆ ਅਤੇ ਉਹ ਇੱਕ ਦੂਜੇ ਤੋਂ ਅਲੱਗ ਹੋ ਗਏ। 12ਅਬਰਾਮ ਕਨਾਨ ਦੇਸ਼ ਵਿੱਚ ਵੱਸਿਆ ਪਰ ਲੂਤ ਉਸ ਮੈਦਾਨ ਦੇ ਨਗਰਾਂ ਵਿੱਚ ਵੱਸਿਆ ਅਤੇ ਸਦੂਮ ਦੇ ਕੋਲ ਆਪਣਾ ਤੰਬੂ ਲਾਇਆ। 13ਸਦੂਮ ਦੇ ਲੋਕ ਯਹੋਵਾਹ ਦੇ ਅੱਗੇ ਵੱਡੇ ਦੁਸ਼ਟ ਅਤੇ ਮਹਾਂ ਪਾਪੀ ਸਨ। 14ਜਦ ਅਬਰਾਮ ਲੂਤ ਤੋਂ ਅਲੱਗ ਹੋ ਗਿਆ ਤਾਂ ਯਹੋਵਾਹ ਨੇ ਅਬਰਾਮ ਨੂੰ ਆਖਿਆ, ਆਪਣੀਆਂ ਅੱਖਾਂ ਚੁੱਕ ਕੇ ਇਸ ਸਥਾਨ ਤੋਂ ਜਿੱਥੇ ਤੂੰ ਹੁਣ ਹੈਂ, ਉੱਤਰ-ਦੱਖਣ ਅਤੇ ਪੂਰਬ-ਪੱਛਮ ਵੱਲ ਵੇਖ, 15ਕਿਉਂਕਿ ਇਹ ਸਾਰੀ ਧਰਤੀ ਜੋ ਤੂੰ ਵੇਖਦਾ ਹੈਂ, ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਸਦਾ ਲਈ ਦੇ ਦਿਆਂਗਾ। 16ਮੈਂ ਤੇਰੀ ਅੰਸ ਧਰਤੀ ਦੀ ਧੂੜ ਵਰਗੀ ਅਜਿਹੀ ਵਧਾਵਾਂਗਾ ਕਿ ਜੇ ਕੋਈ ਮਨੁੱਖ ਧਰਤੀ ਦੀ ਧੂੜ ਨੂੰ ਗਿਣ ਸਕੇ, ਤਾਂ ਉਹ ਤੇਰੀ ਅੰਸ ਨੂੰ ਵੀ ਗਿਣ ਸਕੇਗਾ। 17ਉੱਠ ਅਤੇ ਇਸ ਦੇਸ਼ ਦੀ ਲੰਬਾਈ ਚੌੜਾਈ ਵਿੱਚ ਤੁਰ ਫਿਰ ਕਿਉਂ ਜੋ ਮੈਂ ਇਹ ਤੈਨੂੰ ਦੇ ਦਿਆਂਗਾ। 18ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ।
ਜਵਾਬੀ ਭਜਨ
2ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ, 3ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ। 4ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈਅ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ, 5ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।
ਇੰਜੀਲ
6ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ, ਕਿਤੇ ਅਜਿਹਾ ਨਾ ਹੋਵੇ ਜੋ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ। 12ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ। 13ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ। 14ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।
ਅੱਜ ਦੇ ਸੰਤ
- ਨੋਲਾ ਦੇ ਸੰਤ ਪੌਲੀਨਸ, ਬਿਸ਼ਪ
- ਸੰਤ ਜੌਨ ਫ਼ਿਸ਼ਰ, ਬਿਸ਼ਪ ਅਤੇ ਸ਼ਹੀਦ, ਅਤੇ ਸੰਤ ਥਾਮਸ ਮੋਰ, ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ