Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 22

ਆਰਥੋਡਾਕਸ ਕੈਲੰਡਰ · 9 ਜੂਨ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 22 ਜੂਨ 2027

ਮੰਗਲਵਾਰ · ਪੰਤੇਕੁਸਤ ਤੋਂ ਬਾਅਦ ਪਹਿਲਾ ਹਫ਼ਤਾ · ਸੁਰ 7

ਤਿਉਹਾਰ ਅਤੇ ਸੰਤ

ਤ੍ਰਿਏਕ ਦਾ ਤੀਜਾ ਦਿਨ

ਵਰਤ ਤੋਂ ਬਿਨਾਂ ਹਫ਼ਤਾ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰੋਮ 1:1–7, 13–17

1ਪੌਲੁਸ ਦੇ ਵਲੋਂ ਜੋ ਯਿਸੂ ਮਸੀਹ ਦਾ ਦਾਸ ਹੈ, ਜੋ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦੇ ਲਈ ਅਲੱਗ ਕੀਤਾ ਗਿਆ। 2ਜਿਸ ਦਾ ਉਸ ਨੇ ਆਪਣੇ ਨਬੀਆਂ ਦੇ ਰਾਹੀਂ ਪਵਿੱਤਰ ਗ੍ਰੰਥ ਵਿੱਚ ਪਹਿਲਾਂ ਹੀ ਬਚਨ ਦਿੱਤਾ ਸੀ। 3ਅਰਥਾਤ ਆਪਣੇ ਪੁੱਤਰ ਦੇ ਵਿਖੇ ਵਿੱਚ ਜੋ ਸਰੀਰਕ ਤੋਰ ਤੇ ਦਾਊਦ ਦੀ ਪੀੜ੍ਹੀ ਵਿੱਚੋਂ ਪੈਦਾ ਹੋਇਆ। 4ਅਤੇ ਪਵਿੱਤਰਤਾਈ ਦੇ ਆਤਮਾ ਦੇ ਤੋਰ ਤੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਮਰੱਥ ਨਾਲ, ਪਰਮੇਸ਼ੁਰ ਦਾ ਪੁੱਤਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਠਹਿਰਾਇਆ ਗਿਆ। 5ਜਿਸ ਦੇ ਰਾਹੀਂ ਅਸੀਂ ਕਿਰਪਾ ਅਤੇ ਰਸੂਲਗੀ ਦੀ ਪਦਵੀ ਪਾਈ ਤਾਂ ਜੋ ਉਹ ਦੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਵੇ। 6ਜਿਨ੍ਹਾਂ ਵਿੱਚ ਤੁਸੀਂ ਵੀ ਰਲ ਕੇ ਯਿਸੂ ਮਸੀਹ ਦੇ ਹੋਣ ਲਈ ਬੁਲਾਏ ਗਏ ਹੋ। 7ਅੱਗੇ ਯੋਗ ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। 13ਅਤੇ ਹੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ, ਕਿ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣਾ ਚਾਹਿਆ ਕਿ ਜਿਵੇਂ ਬਾਕੀ ਪਰਾਈਆਂ ਕੌਮਾਂ ਵਿੱਚ ਮੈਨੂੰ ਫਲ ਮਿਲਿਆ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੱਕ ਮੈਂ ਰੁਕਿਆ ਰਿਹਾ। 14ਮੈਂ ਯੂਨਾਨੀਆਂ ਅਤੇ ਗ਼ੈਰ ਯੂਨਾਨੀਆਂ ਦਾ, ਬੁੱਧਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ। 15ਸੋ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਰਹਿੰਦੇ ਹੋ ਖੁਸ਼ਖਬਰੀ ਸੁਣਾਉਣ ਲਈ ਹਮੇਸ਼ਾਂ ਤਿਆਰ ਰਹਿੰਦਾ ਹਾਂ। 16ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ। 17ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਵਿਸ਼ਵਾਸ ਤੋਂ ਵਿਸ਼ਵਾਸ ਦੇ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਕਿ ਧਰਮੀ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ।

ਇੰਜੀਲ

ਮੱਤੀ 4:25–5:13

25ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ। 5:1ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ। 2ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ: 3ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। 4ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ। 5ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ। 6ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ। 7ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ। 8ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ। 9ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ। 10ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। 11ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ। 12ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ। 13ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 9 ਸਿਵਲ ਕੈਲੰਡਰ ਦਾ ਜੂਨ 22 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ