Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 23

ਆਰਥੋਡਾਕਸ ਕੈਲੰਡਰ · 10 ਜੂਨ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 23 ਜੂਨ 2027

ਬੁੱਧਵਾਰ · ਪੰਤੇਕੁਸਤ ਤੋਂ ਬਾਅਦ ਪਹਿਲਾ ਹਫ਼ਤਾ · ਸੁਰ 7

ਤਿਉਹਾਰ ਅਤੇ ਸੰਤ

Hieromartyr Timothy, Bishop of Prussa († 361-363)

ਵਰਤ ਤੋਂ ਬਿਨਾਂ ਹਫ਼ਤਾ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰੋਮ 1:18–27

18ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ। 19ਕਿਉਂ ਜੋ ਪਰਮੇਸ਼ੁਰ ਦੇ ਬਾਰੇ ਜੋ ਕੁਝ ਪਤਾ ਲੱਗ ਸਕਦਾ ਹੈ ਸੋ ਉਨ੍ਹਾਂ ਦੇ ਮਨਾਂ ਵਿੱਚ ਪ੍ਰਗਟ ਹੈ, ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪ੍ਰਗਟ ਕੀਤਾ। 20ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ। 21ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ। 22ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ। 23ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ। 24ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ। 25ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ। 26ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ। 27ਇਸੇ ਤਰ੍ਹਾਂ ਮਰਦ ਵੀ ਔਰਤਾਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀ ਆਪਣੀ ਕਾਮਨਾਂ ਵਿੱਚ ਸੜ ਗਏ, ਮਰਦਾਂ ਨੇ ਮਰਦਾਂ ਦੇ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਯੋਗ ਫਲ ਭੋਗਿਆ।

ਇੰਜੀਲ

ਮੱਤੀ 5:20–26

20ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਗੇ। 21ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ। 22ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ। 23ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੋ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁਝ ਗੁੱਸਾ ਹੈ, 24ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ-ਮਿਲਾਪ ਕਰ। ਫਿਰ ਆ ਕੇ ਆਪਣੀ ਭੇਟ ਚੜ੍ਹਾ। 25ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ। 26ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 10 ਸਿਵਲ ਕੈਲੰਡਰ ਦਾ ਜੂਨ 23 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ