Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 24

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 24 ਜੂਨ 2027

ਵੀਰਵਾਰ · ਆਮ ਸਮੇਂ ਦਾ 12ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਸੰਤ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਜਨਮ

ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਯਸਾ 49:1–6

1ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ। 2ਉਸ ਨੇ ਮੇਰੇ ਮੂੰਹ ਨੂੰ ਤਿੱਖੀ ਤਲਵਾਰ ਵਾਂਗੂੰ ਬਣਾਇਆ, ਉਸ ਨੇ ਆਪਣੇ ਹੱਥ ਦੇ ਸਾਯੇ ਵਿੱਚ ਮੈਨੂੰ ਲੁਕਾਇਆ, ਉਸ ਨੇ ਮੈਨੂੰ ਇੱਕ ਚਮਕੀਲਾ ਤੀਰ ਬਣਾਇਆ, ਅਤੇ ਮੈਨੂੰ ਆਪਣੀ ਤਰਕਸ਼ ਵਿੱਚ ਲੁਕਾਇਆ ਹੈ, 3ਉਸ ਨੇ ਮੈਨੂੰ ਆਖਿਆ, ਤੂੰ ਮੇਰਾ ਦਾਸ ਇਸਰਾਏਲ ਹੈ, ਜਿਸ ਦੇ ਵਿੱਚ ਮੈਂ ਆਪਣੀ ਸ਼ਾਨ ਵਿਖਾਵਾਂਗਾ। 4ਤਦ ਮੈਂ ਆਖਿਆ, ਮੈਂ ਵਿਅਰਥ ਹੀ ਮਿਹਨਤ ਕੀਤੀ, ਮੈਂ ਆਪਣਾ ਬਲ ਫੋਕਟ ਤੇ ਵਿਅਰਥ ਲਈ ਗੁਆ ਦਿੱਤਾ, ਸੱਚ-ਮੁੱਚ ਮੇਰਾ ਇਨਸਾਫ਼ ਯਹੋਵਾਹ ਕੋਲ, ਅਤੇ ਮੇਰਾ ਬਦਲਾ ਮੇਰੇ ਪਰਮੇਸ਼ੁਰ ਕੋਲ ਹੈ। 5ਹੁਣ ਯਹੋਵਾਹ ਇਹ ਆਖਦਾ ਹੈ, ਜਿਸ ਨੇ ਮੈਨੂੰ ਕੁੱਖੋਂ ਹੀ ਆਪਣਾ ਦਾਸ ਹੋਣ ਲਈ ਸਿਰਜਿਆ ਤਾਂ ਜੋ ਮੈਂ ਯਾਕੂਬ ਨੂੰ ਉਹ ਦੇ ਕੋਲ ਮੋੜ ਲਿਆਵਾਂ, ਅਤੇ ਇਸਰਾਏਲ ਉਹ ਦੇ ਕੋਲ ਇਕੱਠਾ ਕੀਤਾ ਜਾਵੇ, ਮੈਂ ਯਹੋਵਾਹ ਦੀ ਨਿਗਾਹ ਵਿੱਚ ਆਦਰ ਪਾਉਂਦਾ ਹਾਂ, ਅਤੇ ਮੇਰਾ ਪਰਮੇਸ਼ੁਰ ਮੇਰਾ ਬਲ ਹੈ, - 6ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ।

ਜਵਾਬੀ ਭਜਨ

ਜ਼ਬੂ 139:1–3, 13–15

1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਮੈਨੂੰ ਪਰਖ ਲਿਆ ਤੇ ਜਾਣ ਲਿਆ, 2ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ, 3ਤੂੰ ਮੇਰੇ ਚੱਲਣੇ ਅਤੇ ਲੇਟਣੇ ਦੀ ਛਾਣਬੀਣ ਕਰਦਾ ਹੈਂ, ਅਤੇ ਮੇਰੀਆਂ ਸਾਰੀਆਂ ਚਾਲਾਂ ਤੋਂ ਵਾਕਫ਼ ਹੈਂ। 13ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ। 14ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ! 15ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ।

ਦੂਜਾ ਪਾਠ

ਰਸੂਲਾਂ 13:22–26

22ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜ੍ਹਾ ਕੀਤਾ ਕਿ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਸ ਦੇ ਹੱਕ ਵਿੱਚ ਉਹ ਨੇ ਗਵਾਹੀ ਦੇ ਕੇ ਆਖਿਆ ਕਿ ਮੈਂ ਯੱਸੀ ਦੇ ਪੁੱਤਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ। 23ਪਰਮੇਸ਼ੁਰ ਨੇ ਆਪਣੇ ਵਾਇਦੇ ਅਨੁਸਾਰ ਉਸੇ ਦੇ ਵੰਸ਼ ਵਿੱਚੋਂ ਇਸਰਾਏਲ ਦੇ ਲਈ ਇੱਕ ਮੁਕਤੀਦਾਤਾ ਯਿਸੂ ਨੂੰ ਭੇਜਿਆ 24ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ। 25ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ। 26ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ।

ਇੰਜੀਲ

ਲੂਕਾ 1:57–66, 80

57ਹੁਣ ਇਲੀਸਬਤ ਦੇ ਜਨਮ ਦੇਣ ਦਾ ਸਮਾਂ ਆ ਪੁੱਜਾ ਅਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ। 58ਅਤੇ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਇਹ ਸੁਣ ਕੇ ਜੋ ਪ੍ਰਭੂ ਨੇ ਉਸ ਉੱਤੇ ਵੱਡੀ ਦਯਾ ਕੀਤੀ ਉਸ ਦੇ ਨਾਲ ਖੁਸ਼ੀ ਮਨਾਈ। 59ਤਦ ਉਹ ਅੱਠਵੇਂ ਦਿਨ ਬਾਲਕ ਦੀ ਸੁੰਨਤ ਲਈ ਆਏ ਅਤੇ ਉਸ ਦਾ ਨਾਮ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਸ ਦੇ ਪਿਤਾ ਦਾ ਨਾਮ ਸੀ। 60ਪਰ ਉਸ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਸਦਾ ਨਾਮ ਯੂਹੰਨਾ ਰੱਖਾਂਗੇ। 61ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ। 62ਤਦ ਉਨ੍ਹਾਂ ਨੇ ਉਸ ਦੇ ਪਿਤਾ ਨੂੰ ਇਸ਼ਾਰਾ ਕਰ ਕੇ ਪੁੱਛਿਆ, ਉਹ ਉਸ ਦਾ ਕੀ ਨਾਮ ਰੱਖਣਾ ਚਾਹੁੰਦਾ ਹੈ। 63ਅਤੇ ਉਸ ਨੇ ਪੱਟੀ ਮੰਗਾ ਕੇ ਲਿਖਿਆ ਕਿ ਉਸ ਦਾ ਨਾਮ ਯੂਹੰਨਾ ਹੈ ਤਾਂ ਸਭ ਹੈਰਾਨ ਰਹਿ ਗਏ। 64ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ, ਉਹ ਬੋਲਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗਾ। 65ਤਦ ਆਲੇ-ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭ ਗੱਲਾਂ ਦੀ ਚਰਚਾ ਫੈਲ ਗਈ। 66ਅਤੇ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਦਾ ਵਿਚਾਰ ਕੀਤਾ ਅਤੇ ਕਿਹਾ, ਭਲਾ, ਇਹ ਬਾਲਕ ਕਿਹੋ ਜਿਹਾ ਹੋਵੇਗਾ? ਕਿਉਂ ਜੋ ਪ੍ਰਭੂ ਦਾ ਹੱਥ ਉਸ ਦੇ ਨਾਲ ਸੀ। 80ਅਤੇ ਉਹ ਬਾਲਕ ਵੱਧਦਾ ਅਤੇ ਆਤਮਾ ਵਿੱਚ ਬਲਵੰਤ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੱਕ ਜੰਗਲ ਵਿੱਚ ਰਿਹਾ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ