Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 25

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 25 ਜੂਨ 2027

ਸ਼ੁੱਕਰਵਾਰ · ਆਮ ਸਮੇਂ ਦਾ 12ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 12ਵੇਂ ਹਫ਼ਤੇ ਦਾ ਸ਼ੁੱਕਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਉਤ 17:1, 9–10, 15–22

1ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ। 9ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਤੂੰ ਮੇਰੇ ਨੇਮ ਦੀ ਪਾਲਣਾ ਕਰ, ਤੂੰ ਅਤੇ ਤੇਰੇ ਬਾਅਦ ਤੇਰੀ ਅੰਸ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇਸ ਨੇਮ ਦੀ ਪਾਲਣਾ ਕਰਨ। 10ਮੇਰਾ ਇਹ ਨੇਮ, ਜਿਸ ਦੀ ਪਾਲਣਾ ਤੈਨੂੰ ਅਤੇ ਤੇਰੇ ਬਾਅਦ ਅੰਸ ਨੂੰ ਕਰਨੀ ਹੈ, ਉਹ ਇਹ ਹੈ: ਤੁਹਾਡੇ ਵਿੱਚੋਂ ਹਰ ਇੱਕ ਪੁਰਖ ਦੀ ਸੁੰਨਤ ਕੀਤੀ ਜਾਵੇ। 15ਫੇਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਸਾਰਈ ਜੋ ਤੇਰੀ ਪਤਨੀ ਹੈ, ਤੂੰ ਉਸ ਨੂੰ ਸਾਰਈ ਨਾ ਆਖੀਂ ਸਗੋਂ ਹੁਣ ਤੋਂ ਉਸ ਦਾ ਨਾਮ ਸਾਰਾਹ ਹੋਵੇਗਾ। 16ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਉਸ ਤੋਂ ਮੈਂ ਤੈਨੂੰ ਇੱਕ ਪੁੱਤਰ ਵੀ ਦਿਆਂਗਾ। ਮੈਂ ਉਹ ਨੂੰ ਅਜਿਹੀ ਅਸੀਸ ਦਿਆਂਗਾ ਕਿ ਉਹ ਕੌਮਾਂ ਦੀ ਮਾਤਾ ਹੋਵੇਗੀ, ਕੌਮਾਂ ਦੇ ਰਾਜੇ ਉਸ ਤੋਂ ਪੈਦਾ ਹੋਣਗੇ। 17ਤਦ ਅਬਰਾਹਾਮ ਆਪਣੇ ਮੂੰਹ ਭਾਰ ਡਿੱਗ ਪਿਆ ਅਤੇ ਉਹ ਹੱਸਿਆ ਅਤੇ ਆਪਣੇ ਮਨ ਵਿੱਚ ਆਖਿਆ, ਭਲਾ, ਸੌ ਸਾਲ ਦੇ ਪੁਰਖ ਤੋਂ ਪੁੱਤਰ ਹੋਵੇਗਾ? ਅਤੇ ਕੀ ਸਾਰਾਹ ਜੋ ਨੱਬੇ ਸਾਲਾਂ ਦੀ ਹੈ, ਪੁੱਤਰ ਜਣੇਗੀ? 18ਅਬਰਾਹਾਮ ਨੇ ਪਰਮੇਸ਼ੁਰ ਨੂੰ ਆਖਿਆ, ਇਸਮਾਏਲ ਹੀ ਤੇਰੇ ਨਜ਼ਰ ਵਿੱਚ ਬਣਿਆ ਰਹੇ, ਇਹ ਹੀ ਬਹੁਤ ਹੈ। 19ਪਰ ਪਰਮੇਸ਼ੁਰ ਨੇ ਆਖਿਆ, ਤੇਰੀ ਪਤਨੀ ਸਾਰਾਹ ਜ਼ਰੂਰ ਤੇਰੇ ਲਈ ਇੱਕ ਪੁੱਤਰ ਜਣੇਗੀ, ਤੂੰ ਉਹ ਦਾ ਨਾਮ ਇਸਹਾਕ ਰੱਖੀਂ ਅਤੇ ਮੈਂ ਆਪਣਾ ਨੇਮ ਉਹ ਦੇ ਨਾਲ ਅਤੇ ਉਹ ਦੇ ਬਾਅਦ ਉਹ ਦੀ ਅੰਸ ਨਾਲ, ਇੱਕ ਅਨੰਤ ਨੇਮ ਕਰਕੇ ਕਾਇਮ ਕਰਾਂਗਾ। 20ਇਸਮਾਏਲ ਦੇ ਲਈ ਵੀ ਮੈਂ ਤੇਰੀ ਸੁਣੀ ਹੈ। ਵੇਖ, ਮੈਂ ਉਹ ਨੂੰ ਅਸੀਸ ਦਿੱਤੀ ਹੈ ਅਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਤੇ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਪ੍ਰਧਾਨ ਜੰਮਣਗੇ ਅਤੇ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ। 21ਪਰ ਮੈਂ ਆਪਣਾ ਨੇਮ ਇਸਹਾਕ ਨਾਲ ਹੀ ਕਾਇਮ ਕਰਾਂਗਾ, ਜਿਸ ਨੂੰ ਸਾਰਾਹ ਆਉਣ ਵਾਲੇ ਸਾਲ ਵਿੱਚ ਇਸੇ ਸਮੇਂ ਤੇਰੇ ਲਈ ਜਣੇਗੀ। 22ਜਦ ਪਰਮੇਸ਼ੁਰ ਅਬਰਾਹਾਮ ਨਾਲ ਗੱਲਾਂ ਕਰ ਹਟਿਆ, ਤਦ ਪਰਮੇਸ਼ੁਰ ਅਬਰਾਹਾਮ ਕੋਲੋਂ ਉਤਾਹਾਂ ਚਲਾ ਗਿਆ।

ਜਵਾਬੀ ਭਜਨ

ਜ਼ਬੂ 128:1–5

1ਯਾਤਰਾ ਦਾ ਗੀਤ ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ! 2ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ। 3ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ। 4ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ। 5ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,

ਇੰਜੀਲ

ਮੱਤੀ 8:1–4

1ਜਦੋਂ ਉਹ ਪਹਾੜ ਉੱਤੋਂ ਉੱਤਰਿਆ ਤਾਂ ਵੱਡੀ ਭੀੜ ਉਹ ਦੇ ਮਗਰ ਆਈ। 2ਅਤੇ ਵੇਖੋ ਇੱਕ ਕੋੜ੍ਹੀ ਨੇ ਯਿਸੂ ਕੋਲ ਆ ਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ। 3ਫਿਰ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਹ ਕੋੜ੍ਹੀ ਸ਼ੁੱਧ ਹੋ ਗਿਆ। 4ਫਿਰ ਯਿਸੂ ਨੇ ਉਸ ਨੂੰ ਆਖਿਆ, ਖ਼ਬਰਦਾਰ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੂਸਾ ਨੇ ਠਹਿਰਾਈ, ਚੜ੍ਹਾ ਕਿ ਉਨ੍ਹਾਂ ਲਈ ਗਵਾਹੀ ਹੋਵੇ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ