ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 25
ਆਰਥੋਡਾਕਸ ਕੈਲੰਡਰ · 12 ਜੂਨ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 25 ਜੂਨ 2027
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ ਪਹਿਲਾ ਹਫ਼ਤਾ · ਸੁਰ 7
ਤਿਉਹਾਰ ਅਤੇ ਸੰਤ
Venerable Onuphrius the Great (4th C)
ਵਰਤ ਤੋਂ ਬਿਨਾਂ ਹਫ਼ਤਾ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
14ਜਦ ਕਿ ਪਰਾਈਆਂ ਕੌਮਾਂ ਦੇ ਕੋਲ ਬਿਵਸਥਾ ਨਹੀਂ ਹੈ, ਪਰ ਉਹ ਆਪਣੇ ਸੁਭਾਓ ਤੋਂ ਹੀ ਬਿਵਸਥਾ ਦੇ ਕੰਮ ਕਰਦੀਆਂ ਹਨ, ਤਾਂ ਬਿਵਸਥਾ ਦੇ ਨਾ ਹੁੰਦਿਆਂ ਉਹ ਆਪਣੇ ਲਈ ਆਪ ਹੀ ਬਿਵਸਥਾ ਹਨ। 15ਸੋ ਉਹ ਬਿਵਸਥਾ ਦੇ ਕੰਮ ਆਪਣੇ ਹਿਰਦਿਆਂ ਵਿੱਚ ਲਿਖਿਆ ਹੋਇਆ ਵਿਖਾਉਂਦੀਆ ਹਨ, ਨਾਲੇ ਉਨ੍ਹਾਂ ਦਾ ਵਿਵੇਕ ਇਸ ਦੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਖ਼ਿਆਲ ਉਨ੍ਹਾਂ ਨੂੰ ਆਪੋ ਵਿੱਚੀ ਦੋਸ਼ੀ ਤੇ ਨਿਰਦੋਸ਼ੀ ਠਹਿਰਾਉਂਦੇ ਹਨ। 16ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ। 17ਪਰ ਜੇਕਰ ਤੂੰ ਯਹੂਦੀ ਅਖਵਾਉਂਦਾ ਅਤੇ ਬਿਵਸਥਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ 18ਅਤੇ ਉਹ ਦੀ ਇੱਛਾ ਨੂੰ ਜਾਣਦਾ ਹੈਂ, ਅਤੇ ਬਿਵਸਥਾ ਦੀ ਸਿੱਖਿਆ ਲੈ ਕੇ ਚੰਗੀਆਂ-ਚੰਗੀਆਂ ਗੱਲਾਂ ਨੂੰ ਪਸੰਦ ਕਰਦਾ ਹੈਂ। 19ਅਤੇ ਤੈਨੂੰ ਵਿਸ਼ਵਾਸ ਹੈ ਕਿ ਮੈਂ ਅੰਨ੍ਹਿਆਂ ਨੂੰ ਰਾਹ ਦੱਸਣ ਵਾਲਾ ਅਤੇ ਜਿਹੜੇ ਹਨ੍ਹੇਰੇ ਵਿੱਚ ਹਨ ਉਹਨਾਂ ਦਾ ਚਾਨਣ ਹਾਂ 20ਅਤੇ ਨਦਾਨਾਂ ਨੂੰ ਸਿੱਖਿਆ ਦੇਣ ਵਾਲਾ ਅਤੇ ਬਾਲਕਾਂ ਦਾ ਉਸਤਾਦ ਹਾਂ ਅਤੇ ਗਿਆਨ ਅਤੇ ਸੱਚ ਦਾ ਸਰੂਪ ਜੋ ਬਿਵਸਥਾ ਵਿੱਚ ਹੈ ਮੇਰੇ ਕੋਲ ਹੈ। 21ਤਾਂ ਫੇਰ ਤੂੰ ਜੋ ਦੂਜੇ ਨੂੰ ਸਿਖਾਉਂਦਾ ਹੈਂ, ਕੀ ਉਹ ਆਪਣੇ ਆਪ ਨੂੰ ਨਹੀਂ ਸਿਖਾਉਂਦਾ? ਤੂੰ ਜੋ ਉਪਦੇਸ਼ ਕਰਦਾ ਹੈਂ ਕਿ ਚੋਰੀ ਨਾ ਕਰ, ਫਿਰ ਤੂੰ ਆਪ ਕਿਉਂ ਚੋਰੀ ਕਰਦਾ ਹੈਂ? 22ਤੂੰ ਜੋ ਆਖਦਾ ਹੈਂ ਕਿ, ਵਿਭਚਾਰ ਨਾ ਕਰਨਾ, ਫਿਰ ਤੂੰ ਆਪ ਕਿਉਂ ਵਿਭਚਾਰ ਕਰਦਾ ਹੈਂ? ਤੂੰ ਜੋ ਮੂਰਤੀਆਂ ਤੋਂ ਨਫ਼ਰਤ ਕਰਦਾ ਹੈਂ, ਫਿਰ ਤੂੰ ਆਪ ਕਿਉਂ ਹੈਕਲਾਂ ਨੂੰ ਲੁੱਟਦਾ ਹੈਂ? 23ਤੂੰ ਜੋ ਬਿਵਸਥਾ ਉੱਤੇ ਘਮੰਡ ਕਰਦਾ ਹੈਂ, ਫਿਰ ਤੂੰ ਕਿਉਂ ਬਿਵਸਥਾ ਦੀ ਉਲੰਘਣਾ ਕਰ ਕੇ ਪਰਮੇਸ਼ੁਰ ਦਾ ਅਪਮਾਨ ਕਰਦਾ ਹੈਂ? 24ਜਿਵੇਂ ਲਿਖਿਆ ਹੋਇਆ ਹੈ ਕਿ ਪਰਾਈਆਂ ਕੌਮਾਂ ਦੇ ਵਿੱਚ ਤੁਹਾਡੇ ਕਾਰਨ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਹੁੰਦੀ ਹੈ। 25ਸੁੰਨਤ ਤੋਂ ਤਾਂ ਲਾਭ ਹੈ, ਜੇ ਤੂੰ ਬਿਵਸਥਾ ਦੀ ਪਾਲਨਾ ਕਰੇਂ ਜੇ ਤੂੰ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਵੇਂ ਤਾਂ ਤੇਰੀ ਸੁੰਨਤ ਤੋਂ ਕੀ ਲਾਭ। 26ਉਪਰੰਤ ਜੇ ਅਸੁੰਨਤੀ ਲੋਕ ਬਿਵਸਥਾ ਦੀਆਂ ਬਿਧੀਆਂ ਦੀ ਪਾਲਨਾ ਕਰਨ, ਤਾਂ ਕੀ ਉਨ੍ਹਾਂ ਦੀ ਅਸੁੰਨਤ ਸੁੰਨਤ ਨਾ ਗਿਣੀ ਜਾਵੇਗੀ। 27ਅਤੇ ਜਿਹੜੇ ਸੁਭਾਓ ਤੋਂ ਅਸੁੰਨਤੀ ਹਨ ਜੇ ਉਹ ਬਿਵਸਥਾ ਨੂੰ ਪੂਰੀ ਕਰਨ ਤਾਂ ਕੀ ਉਹ ਤੈਨੂੰ ਜਿਹੜਾ ਲਿਖਤਾਂ ਅਤੇ ਸੁੰਨਤ ਦੇ ਹੁੰਦੇ ਹੋਇਆ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੈਂ, ਦੋਸ਼ੀ ਨਾ ਠਹਿਰਾਉਣਗੇ? 28ਕਿਉਂ ਜੋ ਉਹ ਯਹੂਦੀ ਨਹੀਂ ਜਿਹੜਾ ਲੋਕ ਦਿਖਾਵੇ ਲਈ ਹੈ, ਅਤੇ ਨਾ ਉਹ ਸੁੰਨਤ ਹੈ, ਜਿਹੜੀ ਮਾਸ ਦੀ ਵਿਖਾਵੇ ਲਈ ਹੈ। 29ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋਂ ਹੋਵੇ ਅਤੇ ਸੁੰਨਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ, ਨਾ ਲਿਖਤ ਵਿੱਚ ਜਿਸ ਦੀ ਸ਼ੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।
ਇੰਜੀਲ
33ਤੁਸੀਂ ਸੁਣਿਆ ਹੈ ਜੋ ਪੁਰਖਿਆਂ ਨੂੰ ਕਿਹਾ ਗਿਆ ਸੀ ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ। 34ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ, ਨਾ ਸਵਰਗ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ। 35ਨਾ ਧਰਤੀ ਦੀ ਕਿਉਂ ਜੋ ਉਹ ਪਰਮੇਸ਼ੁਰ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸ਼ਹਿਰ ਹੈ। 36ਅਤੇ ਨਾ ਆਪਣੇ ਸਿਰ ਦੀ ਸਹੁੰ ਖਾਹ ਕਿਉਂ ਜੋ ਤੂੰ ਇੱਕ ਵਾਲ਼ ਨੂੰ ਸਫ਼ੇਦ ਜਾਂ ਕਾਲਾ ਨਹੀਂ ਕਰ ਸਕਦਾ। 37ਪਰ ਤੁਹਾਡੀ ਗੱਲਬਾਤ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਅਤੇ ਜੋ ਇਸ ਤੋਂ ਵੱਧ ਹੈ ਸੋ ਦੁਸ਼ਟ ਵੱਲੋਂ ਹੁੰਦਾ ਹੈ। 38ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ। 39ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ। 40ਅਤੇ ਜੇ ਕੋਈ ਤੇਰੇ ਉੱਤੇ ਮੁਕੱਦਮਾ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚੋਗਾ ਵੀ ਦੇ ਦਿਓ। 41ਅਤੇ ਜੋ ਕੋਈ ਤੈਨੂੰ ਬੇਗ਼ਾਰੀ ਵਿੱਚ ਇੱਕ ਮੀਲ ਲੈ ਜਾਵੇ ਤਾਂ ਉਹ ਦੇ ਨਾਲ ਦੋ ਮੀਲ ਚੱਲਿਆ ਜਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 12 ਸਿਵਲ ਕੈਲੰਡਰ ਦਾ ਜੂਨ 25 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ