Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 26

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 26 ਜੂਨ 2027

ਸ਼ਨੀਵਾਰ · ਆਮ ਸਮੇਂ ਦਾ 12ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 12ਵੇਂ ਹਫ਼ਤੇ ਦਾ ਸ਼ਨੀਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਉਤ 18:1–15

1ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਣ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ। 2ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ, ਤਾਂ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖੜ੍ਹੇ ਸਨ। ਉਨ੍ਹਾਂ ਨੂੰ ਵੇਖਦਿਆਂ ਹੀ, ਉਹ ਉਨ੍ਹਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਦਰਵਾਜ਼ੇ ਤੋਂ ਭੱਜਿਆ ਅਤੇ ਧਰਤੀ ਤੱਕ ਝੁੱਕ ਕੇ ਮੱਥਾ ਟੇਕਿਆ। 3ਉਸ ਨੇ ਆਖਿਆ, ਹੇ ਪ੍ਰਭੂ! ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ ਤਾਂ ਆਪਣੇ ਦਾਸ ਦੇ ਕੋਲੋਂ ਚਲੇ ਨਾ ਜਾਣਾ। 4ਮੈਂ ਥੋੜ੍ਹਾ ਜਿਹਾ ਪਾਣੀ ਲਿਆਉਂਦਾ ਹਾਂ, ਤਾਂ ਜੋ ਤੁਸੀਂ ਆਪਣੇ ਪੈਰ ਧੋ ਕੇ ਰੁੱਖ ਹੇਠ ਆਰਾਮ ਕਰੋ। 5ਮੈਂ ਥੋੜ੍ਹੀ ਜਿਹੀ ਰੋਟੀ ਵੀ ਲਿਆਉਂਦਾ ਹਾਂ, ਜੋ ਤੁਸੀਂ ਆਪਣੇ ਮਨਾਂ ਨੂੰ ਤ੍ਰਿਪਤ ਕਰੋ। ਫੇਰ ਤੁਸੀਂ ਅੱਗੇ ਲੰਘ ਜਾਇਓ, ਕਿਉਂਕਿ ਤੁਸੀਂ ਇਸੇ ਲਈ ਆਪਣੇ ਦਾਸ ਕੋਲ ਆਏ ਹੋ। ਤਦ ਉਨ੍ਹਾਂ ਨੇ ਆਖਿਆ, ਜਿਵੇਂ ਤੂੰ ਕਿਹਾ ਹੈ ਉਸੇ ਤਰ੍ਹਾਂ ਹੀ ਕਰ। 6ਤਦ ਅਬਰਾਹਾਮ ਝੱਟ ਸਾਰਾਹ ਕੋਲ ਤੰਬੂ ਵਿੱਚ ਗਿਆ ਅਤੇ ਆਖਿਆ, ਜਲਦੀ ਕਰ ਅਤੇ ਤਿੰਨ ਮਾਪ ਮੈਦਾ ਗੁੰਨ੍ਹ ਕੇ ਰੋਟੀਆਂ ਪਕਾ 7ਅਤੇ ਅਬਰਾਹਾਮ ਨੱਸ ਕੇ ਚੌਣੇ ਵਿੱਚ ਗਿਆ ਅਤੇ ਇੱਕ ਚੰਗਾ ਅਤੇ ਨਰਮ ਵੱਛਾ ਲੈ ਕੇ ਇੱਕ ਸੇਵਕ ਨੂੰ ਦਿੱਤਾ ਅਤੇ ਉਸ ਨੇ ਛੇਤੀ ਨਾਲ ਉਹ ਨੂੰ ਤਿਆਰ ਕੀਤਾ। 8ਫੇਰ ਉਸ ਨੇ ਦਹੀਂ, ਦੁੱਧ ਅਤੇ ਉਹ ਵੱਛਾ ਜਿਸ ਨੂੰ ਉਸ ਨੇ ਤਿਆਰ ਕਰਵਾਇਆ ਸੀ, ਲੈ ਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜ੍ਹਾ ਰਿਹਾ ਅਤੇ ਉਨ੍ਹਾਂ ਨੇ ਖਾਧਾ। 9ਫੇਰ ਉਨ੍ਹਾਂ ਨੇ ਉਹ ਨੂੰ ਪੁੱਛਿਆ, ਤੇਰੀ ਪਤਨੀ ਸਾਰਾਹ ਕਿੱਥੇ ਹੈ? ਉਸ ਨੇ ਆਖਿਆ, ਉਹ ਤੰਬੂ ਵਿੱਚ ਹੈ। 10ਉਹਨਾਂ ਵਿੱਚੋਂ ਇੱਕ ਨੇ ਆਖਿਆ, ਮੈਂ ਜ਼ਰੂਰ ਬਸੰਤ ਦੀ ਰੁੱਤੇ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਵੇਖ ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ, ਸੁਣ ਰਹੀ ਸੀ। 11ਅਬਰਾਹਾਮ ਅਤੇ ਸਾਰਾਹ ਬੁੱਢੇ ਅਤੇ ਵੱਡੀ ਉਮਰ ਦੇ ਸਨ ਅਤੇ ਸਾਰਾਹ ਦੀ ਮਾਹਵਾਰੀ ਵੀ ਬੰਦ ਹੋ ਗਈ ਸੀ। 12ਤਦ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਸੁਆਮੀ ਵੀ ਬੁੱਢਾ ਹੈ, ਕੀ ਮੈਨੂੰ ਇਹ ਸੁੱਖ ਮਿਲੇਗਾ? 13ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ? 14ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ। 15ਪਰ ਸਾਰਾਹ ਇਹ ਆਖ ਕੇ ਮੁੱਕਰ ਗਈ, ਕਿ ਮੈਂ ਨਹੀਂ ਹੱਸੀ ਕਿਉਂ ਜੋ ਉਹ ਡਰ ਗਈ ਪਰੰਤੂ ਉਸ ਨੇ ਆਖਿਆ, ਨਹੀਂ ਤੂੰ ਜ਼ਰੂਰ ਹੱਸੀ ਹੈਂ।

ਜਵਾਬੀ ਭਜਨ

ਲੂਕਾ 1:47–50, 53–55

47ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ, 48ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ, 49ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ। 50ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ। 53ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਖਾਲੀ ਹੱਥ ਕੱਢ ਦਿੱਤਾ। 54ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ, 55ਜੋ ਅਬਰਾਹਾਮ ਤੇ ਉਸ ਦੇ ਅੰਸ ਨਾਲ ਸਦੀਪਕ ਕਾਲ ਤੱਕ ਰਹੇਗਾ, ਜਿਵੇਂ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬਚਨ ਕੀਤਾ ਸੀ।

ਇੰਜੀਲ

ਮੱਤੀ 8:5–17

5ਜਦੋਂ ਉਹ ਕਫ਼ਰਨਾਹੂਮ ਵਿੱਚ ਗਿਆ, ਇੱਕ ਸੂਬੇਦਾਰ ਉਸ ਕੋਲ ਆਇਆ ਅਤੇ ਉਸ ਅੱਗੇ ਬੇਨਤੀ ਕੀਤੀ, 6ਕਿ ਪ੍ਰਭੂ ਜੀ, ਮੇਰਾ ਨੌਕਰ ਅਧਰੰਗ ਦਾ ਮਾਰਿਆ, ਘਰ ਵਿੱਚ ਪਿਆ ਦਰਦ ਨਾਲ ਤੜਫ਼ ਰਿਹਾ ਹੈ। 7ਪ੍ਰਭੂ ਨੇ ਉਸ ਨੂੰ ਆਖਿਆ, ਮੈਂ ਆ ਕੇ ਉਹ ਨੂੰ ਚੰਗਾ ਕਰ ਦਿਆਂਗਾ। 8ਪਰ ਸੂਬੇਦਾਰ ਨੇ ਉੱਤਰ ਦਿੱਤਾ, ਪ੍ਰਭੂ ਜੀ ਮੈਂ ਇਸ ਯੋਗ ਨਹੀਂ ਜੋ ਤੁਸੀਂ ਮੇਰੀ ਛੱਤ ਦੇ ਹੇਠ ਆਓ, ਪਰ ਸਿਰਫ਼ ਬਚਨ ਹੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ। 9ਕਿਉਂ ਜੋ ਮੈਂ ਵੀ ਦੂਜਿਆਂ ਦੇ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧੀਨ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ਜਾ! ਤਾਂ ਉਹ ਜਾਂਦਾ ਹੈ ਅਤੇ ਜੇ ਕਿਸੇ ਨੂੰ ਆਖਦਾ ਹਾਂ, ਆ! ਤਾਂ ਉਹ ਆਉਂਦਾ ਹੈ ਅਤੇ ਜੇ ਆਪਣੇ ਨੌਕਰ ਨੂੰ ਆਖਦਾ ਹਾਂ, ਇਹ ਕਰ! ਤਾਂ ਉਹ ਕਰਦਾ ਹੈ। 10ਯਿਸੂ ਇਹ ਸੁਣ ਕੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ ਕਿ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ! 11ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ। 12ਪਰ ਰਾਜ ਦੇ ਪੁੱਤਰ ਬਾਹਰ ਦੇ ਅੰਧਕਾਰ ਵਿੱਚ ਸੁੱਟੇ ਜਾਣਗੇ, ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। 13ਫਿਰ ਯਿਸੂ ਨੇ ਸੂਬੇਦਾਰ ਨੂੰ ਕਿਹਾ, ਜਾ ਜਿਸ ਤਰ੍ਹਾਂ ਤੂੰ ਵਿਸ਼ਵਾਸ ਕੀਤਾ ਤੇਰੇ ਲਈ ਉਸੇ ਤਰ੍ਹਾਂ ਹੋਵੇ ਅਤੇ ਉਹ ਨੌਕਰ ਉਸੇ ਵੇਲੇ ਚੰਗਾ ਹੋ ਗਿਆ।” 14ਯਿਸੂ ਨੇ ਪਤਰਸ ਦੇ ਘਰ ਵਿੱਚ ਆ ਕੇ ਉਸ ਦੀ ਸੱਸ ਨੂੰ ਬੁਖ਼ਾਰ ਨਾਲ ਬਿਮਾਰ ਪਈ ਵੇਖਿਆ। 15ਅਤੇ ਉਸ ਨੇ ਉਹ ਦਾ ਹੱਥ ਛੂਹਿਆ ਅਤੇ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਹ ਨੇ ਉੱਠ ਕੇ ਉਸ ਦੀ ਸੇਵਾ ਕੀਤੀ। 16ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ। 17ਤਾਂ ਜੋ ਯਸਾਯਾਹ ਨਬੀ ਦਾ ਉਹ ਬਚਨ ਪੂਰਾ ਹੋਵੇ ਕਿ ਉਹ ਨੇ ਆਪ ਸਾਡੀਆਂ ਮਾਂਦਗੀਆਂ ਲੈ ਲਈਆਂ ਅਤੇ ਸਾਡੇ ਰੋਗ ਚੁੱਕ ਲਏ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ