Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 26

ਆਰਥੋਡਾਕਸ ਕੈਲੰਡਰ · 13 ਜੂਨ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 26 ਜੂਨ 2027

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ ਪਹਿਲਾ ਹਫ਼ਤਾ · ਸੁਰ 7

ਤਿਉਹਾਰ ਅਤੇ ਸੰਤ

ਪੰਤੇਕੁਸਤ ਦੀ ਸਮਾਪਤੀ

ਵਰਤ ਤੋਂ ਬਿਨਾਂ ਹਫ਼ਤਾ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰੋਮ 1:7–12

7ਅੱਗੇ ਯੋਗ ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। 8ਪਹਿਲਾਂ ਤਾਂ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਾਰਿਆਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂ ਜੋ ਸਾਰੇ ਸੰਸਾਰ ਵਿੱਚ ਤੁਹਾਡੇ ਵਿਸ਼ਵਾਸ ਦੀ ਚਰਚਾ ਹੋ ਰਹੀ ਹੈ। 9ਕਿਉਂ ਜੋ ਪਰਮੇਸ਼ੁਰ ਜਿਸ ਦੀ ਮੈਂ ਆਪਣੇ ਆਤਮਾ ਨਾਲ ਉਹ ਦੇ ਪੁੱਤਰ ਦੀ ਖੁਸ਼ਖਬਰੀ ਲਈ ਸੇਵਾ ਕਰਦਾ ਹਾਂ ਮੇਰਾ ਗਵਾਹ ਹੈ ਜੋ ਮੈਂ ਕਿਸ ਤਰ੍ਹਾਂ ਹਰ ਵੇਲੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦਾ ਹਾਂ। 10ਅਤੇ ਸਦਾ ਇਹ ਪ੍ਰਾਰਥਨਾ ਕਰਦਾ ਹਾਂ ਜੋ ਕਿਸੇ ਤਰ੍ਹਾਂ ਹੁਣ ਐਨੇ ਚਿਰ ਪਿੱਛੋਂ ਪਰਮੇਸ਼ੁਰ ਦੀ ਮਰਜ਼ੀ ਨਾਲ ਮੈਂ ਸਲਾਮਤੀ ਨਾਲ ਤੁਹਾਡੇ ਕੋਲ ਪਹੁੰਚਾਂ। 11ਕਿਉਂ ਜੋ ਮੈਂ ਤੁਹਾਨੂੰ ਵੇਖਣ ਲਈ ਬਹੁਤ ਤਰਸਦਾ ਹਾਂ, ਕਿ ਮੈਂ ਕੋਈ ਆਤਮਿਕ ਵਰਦਾਨ ਤੁਹਾਨੂੰ ਦੁਆਵਾਂ ਜਿਸ ਦੇ ਨਾਲ ਤੁਸੀਂ ਮਜ਼ਬੂਤ ਹੋ ਜਾਵੋ। 12ਮਤਲਬ ਇਹ ਹੈ, ਕਿ ਅਸੀਂ ਆਪਸ ਵਿੱਚ ਮਿਲ ਕੇ ਵਿਸ਼ਵਾਸ ਦੇ ਦੁਆਰਾ ਜੋ ਤੁਹਾਡੇ ਅਤੇ ਮੇਰੇ ਵਿੱਚ ਹੈ ਸਾਡੀ ਦੋਹਾਂ ਦੀ ਤਸੱਲੀ ਹੋਵੇ।

ਇੰਜੀਲ

ਮੱਤੀ 5:42–48

42ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੋੜ। 43ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ। 44ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ। 45ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ। 46ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੂੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ? 47ਅਤੇ ਜੇਕਰ ਤੁਸੀਂ ਸਿਰਫ਼ ਆਪਣੇ ਭਰਾਵਾਂ ਨੂੰ ਹੀ ਪ੍ਰਣਾਮ ਕਰੋ, ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ, ਪਰਾਈ ਕੌਮ ਦੇ ਲੋਕ ਵੀ ਇਹੋ ਨਹੀਂ ਕਰਦੇ? 48ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 13 ਸਿਵਲ ਕੈਲੰਡਰ ਦਾ ਜੂਨ 26 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ