ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 27
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 27 ਜੂਨ 2027
ਐਤਵਾਰ · ਆਮ ਸਮੇਂ ਦਾ 13ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦਾ 13ਵਾਂ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
1ਭਵਨ ਦੇ ਸਮਰਪਣ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੂੰ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ। 3ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਅਧੋਲੋਕ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ। 4ਹੇ ਯਹੋਵਾਹ ਦੇ ਸੰਤੋ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ! 5ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ। 10ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ! 11ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ। 12ਤਾਂ ਜੋ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।
ਦੂਜਾ ਪਾਠ
7ਪਰ ਜਿਵੇਂ ਤੁਸੀਂ ਹਰੇਕ ਗੱਲ ਵਿੱਚ ਅਰਥਾਤ ਵਿਸ਼ਵਾਸ, ਬਚਨ, ਗਿਆਨ ਅਤੇ ਸਾਰੇ ਜੋਸ਼ ਅਤੇ ਉਸ ਪਿਆਰ ਵਿੱਚ ਜੋ ਤੁਹਾਨੂੰ ਸਾਡੇ ਨਾਲ ਹੈ ਵੱਧ ਗਏ ਹੋ ਉਸੇ ਤਰ੍ਹਾਂ ਤੁਸੀਂ ਪੁੰਨ ਦੇ ਕੰਮ ਵਿੱਚ ਵੀ ਵੱਧਦੇ ਜਾਓ। 9ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ। 13ਕਿਉਂ ਜੋ ਮੈਂ ਇਹ ਇਸ ਲਈ ਨਹੀਂ ਆਖਦਾ ਜੋ ਹੋਰਨਾਂ ਨੂੰ ਸੌਖਾ ਅਤੇ ਤੁਹਾਨੂੰ ਔਖਾ ਹੋਵੇ। 14ਸਗੋਂ ਬਰਾਬਰੀ ਹੋਵੇ ਜੋ ਇਸ ਵਾਰ ਤੁਹਾਡਾ ਵਾਧਾ ਉਨ੍ਹਾਂ ਦੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਉਨ੍ਹਾਂ ਦਾ ਵਾਧਾ ਵੀ ਤੁਹਾਡੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਬਰਾਬਰੀ ਰਹੇ। 15ਜਿਸ ਪ੍ਰਕਾਰ ਲਿਖਿਆ ਹੋਇਆ ਹੈ - ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ।
ਇੰਜੀਲ
21ਜਦ ਯਿਸੂ ਬੇੜੀ ਉੱਤੇ ਫੇਰ ਪਾਰ ਲੰਘਿਆ ਤਾਂ ਇੱਕ ਵੱਡੀ ਭੀੜ ਉਸ ਕੋਲ ਇਕੱਠੀ ਹੋਈ ਅਤੇ ਉਹ ਝੀਲ ਦੇ ਕਿਨਾਰੇ ਉੱਤੇ ਸੀ। 22ਅਤੇ ਪ੍ਰਾਰਥਨਾ ਘਰ ਦੇ ਸਰਦਾਰਾਂ ਵਿੱਚੋਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਅਤੇ ਉਹ ਨੂੰ ਵੇਖ ਕੇ ਉਹ ਦੇ ਪੈਰੀਂ ਪੈ ਗਿਆ। 23ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਬੇਟੀ ਬਿਮਾਰੀ ਦੇ ਕਾਰਨ ਮਰਨ ਵਾਲੀ ਹੈ, ਤੁਸੀਂ ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖੋ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ। 24ਤਦ ਉਹ ਉਸ ਦੇ ਨਾਲ ਗਿਆ ਅਤੇ ਵੱਡੀ ਭੀੜ ਉਹ ਦੇ ਮਗਰ ਤੁਰ ਪਈ ਅਤੇ ਉਹ ਨੂੰ ਦਬਾਈ ਜਾਂਦੀ ਸੀ। 25ਤਦ ਇੱਕ ਔਰਤ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ 26ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ, 27ਉਹ ਯਿਸੂ ਦੀ ਖ਼ਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋ ਕੇ ਆਈ ਅਤੇ ਉਹ ਦੇ ਕੱਪੜੇ ਦਾ ਪੱਲਾ ਛੂਹ ਲਿਆ। 28ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਹੀ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ। 29ਅਤੇ ਤੁਰੰਤ ਉਸ ਦੇ ਲਹੂ ਦਾ ਵਹਿਣਾ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਿਮਾਰੀ ਤੋਂ ਚੰਗੀ ਹੋ ਗਈ। 30ਅਤੇ ਯਿਸੂ ਨੇ ਉਸ ਸਮੇਂ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਸ ਨੇ ਛੂਹਿਆ? 31ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੁਸੀਂ ਵੇਖਦੇ ਹੀ ਹੋ ਜੋ ਲੋਕ ਤੁਹਾਡੇ ਉੱਤੇ ਡਿੱਗਦੇ ਜਾਂਦੇ ਹਨ, ਅਤੇ ਤੁਸੀਂ ਆਖਦੇ ਹੋ, ਮੈਨੂੰ ਕਿਸ ਨੇ ਛੂਹਿਆ? 32ਅਤੇ ਉਸ ਨੇ ਇੱਧਰ-ਉੱਧਰ ਨਿਗਾਹ ਕੀਤੀ ਕਿ ਇਸ ਕੰਮ ਦੇ ਕਰਨ ਵਾਲੇ ਨੂੰ ਵੇਖੇ। 33ਤਦ ਉਹ ਔਰਤ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਕੰਬਦੀ ਹੋਈ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਵਾਰਤਾ ਉਹ ਨੂੰ ਦੱਸ ਦਿੱਤੀ। 34ਤਾਂ ਉਹ ਨੇ ਉਸ ਨੂੰ ਆਖਿਆ, ਬੇਟੀ ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹਿ। 35ਉਹ ਇਹ ਗੱਲ ਕਰ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਕਿਉਂ ਖੇਚਲ ਪਾਉਂਦਾ ਹੈਂ? 36ਪਰ ਯਿਸੂ ਨੇ ਉਸ ਗੱਲ ਦੀ ਜੋ ਉਹ ਆਖਦੇ ਸਨ ਪਰਵਾਹ ਨਾ ਕਰ ਕੇ ਪ੍ਰਾਰਥਨਾ ਘਰ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਵਿਸ਼ਵਾਸ ਕਰ। 37ਤਾਂ ਉਸ ਨੇ ਪਤਰਸ ਅਤੇ ਯਾਕੂਬ ਅਤੇ ਯਾਕੂਬ ਦੇ ਭਰਾ ਯੂਹੰਨਾ ਦੇ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਆਉਣ ਨਾ ਦਿੱਤਾ। 38ਅਤੇ ਜਦ ਉਹ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲ਼ਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਹੋਏ ਵੇਖਿਆ। 39ਅਤੇ ਅੰਦਰ ਜਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਰੌਲ਼ਾ ਪਾਉਂਦੇ ਅਤੇ ਰੋਂਦੇ ਹੋ? ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ। 40ਤਾਂ ਉਹ ਉਸ ਉੱਤੇ ਹੱਸੇ। ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ। 41ਅਤੇ ਉਸ ਨੇ ਕੁੜੀ ਦਾ ਹੱਥ ਫੜ੍ਹ ਕੇ ਉਹ ਨੂੰ ਕਿਹਾ “ਤਲੀਥਾ ਕੂਮੀ” ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ! 42ਉਹ ਕੁੜੀ ਉਸੇ ਵੇਲੇ ਉੱਠ ਖੜੀ ਹੋਈ ਅਤੇ ਤੁਰਨ ਫਿਰਨ ਲੱਗੀ ਕਿਉਂ ਜੋ ਉਹ ਬਾਰਾਂ ਸਾਲਾਂ ਦੀ ਸੀ ਅਤੇ ਇਸ ਗੱਲ ਤੋਂ ਲੋਕ ਵੱਡੇ ਅਚੰਭੇ ਵਿੱਚ ਆਣ ਕੇ ਹੈਰਾਨ ਹੋ ਗਏ। 43ਅਤੇ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ, ਕੋਈ ਇਹ ਗੱਲ ਨਾ ਜਾਣੇ ਅਤੇ ਆਖਿਆ ਕਿ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ।
ਅੱਜ ਦੇ ਸੰਤ
- ਸਿਕੰਦਰਿਯਾ ਦੇ ਸੰਤ ਸਿਰਿਲ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ