Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 27

ਆਰਥੋਡਾਕਸ ਕੈਲੰਡਰ · 14 ਜੂਨ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 27 ਜੂਨ 2027

ਐਤਵਾਰ · ਸੁਰ 8

ਤਿਉਹਾਰ ਅਤੇ ਸੰਤ

ਪੰਤੇਕੁਸਤ ਤੋਂ ਬਾਅਦ ਪਹਿਲਾ ਐਤਵਾਰ

ਸਾਰੇ ਸੰਤਾਂ ਦਾ ਐਤਵਾਰ

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ

ਯਸਾ 43:9–14

9ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੱਮਤਾਂ ਜਮਾਂ ਹੋਣ, ਉਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ? ਉਹ ਆਪਣੇ ਗਵਾਹ ਲਿਆਉਣ, ਤਾਂ ਜੋ ਉਹ ਧਰਮੀ ਠਹਿਰਨ, ਜਾਂ ਦੂਸਰੇ ਉਨ੍ਹਾਂ ਨੂੰ ਸੁਣ ਕੇ ਆਖਣ, ਇਹ ਸੱਚ ਹੈ। 10ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੇਰੇ ਤੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ। 11ਮੈਂ, ਹਾਂ, ਮੈਂ ਹੀ ਯਹੋਵਾਹ ਹਾਂ, ਮੇਰੇ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ ਹੈ। 12ਮੈਂ ਹੀ ਦੱਸਿਆ, ਮੈਂ ਬਚਾਇਆ, ਮੈਂ ਹੀ ਸੁਣਾਇਆ, ਨਾ ਕਿ ਤੁਹਾਡੇ ਵਿੱਚ ਕਿਸੇ ਓਪਰੇ ਦੇਵਤੇ ਨੇ, ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਹੀ ਪਰਮੇਸ਼ੁਰ ਹਾਂ। 13ਹਾਂ, ਪ੍ਰਾਚੀਨ ਦਿਨਾਂ ਤੋਂ ਲੈ ਕੇ ਮੈਂ ਹੀ ਉਹ ਹਾਂ, ਅਤੇ ਕੋਈ ਮੇਰੇ ਹੱਥੋਂ ਛੁਡਾ ਨਹੀਂ ਸਕਦਾ, ਮੈਂ ਕਾਰਜ ਕਰਾਂਗਾ ਅਤੇ ਕੌਣ ਉਹ ਨੂੰ ਰੋਕੇਗਾ? 14ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਫ਼ਰਮਾਉਂਦਾ ਹੈ, ਤੁਹਾਡੇ ਨਮਿੱਤ ਮੈਂ ਬਾਬਲ ਵੱਲ ਭੇਜਿਆ ਅਤੇ ਉਸ ਦੇ ਸਾਰੇ ਵਾਸੀਆਂ ਨੂੰ ਭਗੌੜਿਆਂ ਵਾਂਗੂੰ ਲੈ ਆਵਾਂਗਾ, ਅਤੇ ਕਸਦੀਆਂ ਨੂੰ ਉਨ੍ਹਾਂ ਦੇ ਜਹਾਜ਼ਾਂ ਉੱਤੇ ਚੜ੍ਹਾ ਕੇ ਲੈ ਆਵਾਂਗਾ, ਜਿਨ੍ਹਾਂ ਉੱਤੇ ਉਹ ਵੱਡਾ ਘਮੰਡ ਕਰਦੇ ਹਨ।

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸਵੇਰ ਦੀ ਪ੍ਰਾਰਥਨਾ ਦੀ ਪਹਿਲੀ ਇੰਜੀਲ

ਮੱਤੀ 28:16–20

16ਫੇਰ ਉਹ ਗਿਆਰ੍ਹਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿਹੜਾ ਯਿਸੂ ਨੇ ਉਨ੍ਹਾਂ ਲਈ ਠਹਿਰਾਇਆ ਹੋਇਆ ਸੀ। 17ਅਤੇ ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕਈਆਂ ਨੇ ਸ਼ੱਕ ਕੀਤਾ। 18ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ। 19ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ। 20ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।

ਪੱਤ੍ਰੀ

ਇਬਰਾ 11:33–12:2

33ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ, 34ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ। 35ਇਸਤਰੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆਂ ਨੂੰ ਲੱਭਿਆ। ਕਈ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਚਾਹਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪ੍ਰਾਪਤ ਕਰਨ। 36ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ। 37ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, - 38ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ। 39ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ। 40ਕਿਉਂ ਜੋ ਸਾਡੇ ਲਈ ਪਰਮੇਸ਼ੁਰ ਨੇ ਹੋਰ ਵੀ ਇੱਕ ਚੰਗੀ ਗੱਲ ਪਹਿਲਾਂ ਸੋਚ ਰੱਖੀ ਸੀ ਕਿ ਉਹ ਸਾਡੇ ਤੋਂ ਬਿਨ੍ਹਾਂ ਸਿੱਧ ਨਾ ਹੋਣ। 12:1ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ। 2ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।

ਇੰਜੀਲ

ਮੱਤੀ 10:32–33, 37–38; 19:27–30

32ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ। 33ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ। 37ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ। 38ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ। 19:27ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਵੇਖ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ, ਫੇਰ ਸਾਨੂੰ ਕੀ ਮਿਲੇਗਾ? 28ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਮੇਰੇ ਨਾਲ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ। 29ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ। 30ਪਰ ਬਹੁਤ ਜੋ ਪਹਿਲੇ ਹਨ ਪਿਛਲੇ ਅਤੇ ਜੋ ਪਿਛਲੇ ਹਨ ਉਹ ਪਹਿਲੇ ਹੋਣਗੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 14 ਸਿਵਲ ਕੈਲੰਡਰ ਦਾ ਜੂਨ 27 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ