ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 28
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 28 ਜੂਨ 2027
ਸੋਮਵਾਰ · ਆਮ ਸਮੇਂ ਦਾ 13ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 13ਵੇਂ ਹਫ਼ਤੇ ਦਾ ਸੋਮਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਲਾਲ
ਸੰਤ ਇਰੇਨੀਅਸ, ਬਿਸ਼ਪ, ਸ਼ਹੀਦ ਅਤੇ ਕਲੀਸਿਯਾ ਦੇ ਆਚਾਰੀਆ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
16ਤਦ ਉਨ੍ਹਾਂ ਮਨੁੱਖਾਂ ਨੇ ਉੱਥੋਂ ਉੱਠ ਕੇ ਸਦੂਮ ਵੱਲ ਵੇਖਿਆ ਅਤੇ ਅਬਰਾਹਾਮ ਉਨ੍ਹਾਂ ਨੂੰ ਰਾਹੇ ਪਾਉਣ ਲਈ ਨਾਲ ਤੁਰ ਪਿਆ। 17ਤਦ ਯਹੋਵਾਹ ਨੇ ਆਖਿਆ, ਮੈਂ ਅਬਰਾਹਾਮ ਤੋਂ ਉਹ ਜੋ ਮੈਂ ਕਰਨ ਵਾਲਾ ਹਾਂ ਕਿਉਂ ਲੁਕਾਵਾਂ? 18ਅਬਰਾਹਾਮ ਇੱਕ ਵੱਡੀ ਅਤੇ ਬਲਵੰਤ ਕੌਮ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਤੋਂ ਬਰਕਤ ਪਾਉਣਗੀਆਂ। 19ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ। 20ਫਿਰ ਯਹੋਵਾਹ ਨੇ ਆਖਿਆ, ਸਦੂਮ ਅਤੇ ਅਮੂਰਾਹ ਸ਼ਹਿਰ ਦਾ ਰੌਲ਼ਾ ਬਹੁਤ ਵੱਧ ਗਿਆ ਹੈ ਅਤੇ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ। 21ਇਸ ਲਈ ਮੈਂ ਉਤਰ ਕੇ ਵੇਖਾਂਗਾ ਕਿ ਉਨ੍ਹਾਂ ਨੇ ਉਸ ਰੌਲ਼ੇ ਅਨੁਸਾਰ ਜੋ ਮੇਰੇ ਕੋਲ ਆਇਆ ਹੈ, ਸਭ ਕੁਝ ਕੀਤਾ ਹੈ ਜਾਂ ਨਹੀਂ, ਜੇ ਉਹਨਾਂ ਨਹੀਂ ਕੀਤਾ ਹੈ ਤਾਂ ਮੈਂ ਜਾਣ ਜਾਂਵਾਂਗਾ। 22ਤਦ ਓਹ ਮਨੁੱਖ ਉੱਥੋਂ ਮੁੜ ਕੇ ਸਦੂਮ ਵੱਲ ਤੁਰ ਪਏ, ਪਰ ਅਬਰਾਹਾਮ ਯਹੋਵਾਹ ਦੇ ਸਨਮੁਖ ਖੜ੍ਹਾ ਰਿਹਾ। 23ਤਦ ਅਬਰਾਹਾਮ ਨੇ ਨੇੜੇ ਹੋ ਕੇ ਆਖਿਆ, ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ? 24ਸ਼ਾਇਦ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਤੇ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਂਗਾ? 25ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ। ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ। 26ਕੀ ਸਾਰੀ ਧਰਤੀ ਦਾ ਨਿਆਈਂ ਨਿਆਂ ਨਾ ਕਰੇਗਾ? ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਮੈਨੂੰ ਲੱਭਣ, ਤਾਂ ਮੈਂ ਸਾਰੇ ਨਗਰ ਨੂੰ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ। 27ਫੇਰ ਅਬਰਾਹਾਮ ਨੇ ਉੱਤਰ ਦੇ ਕੇ ਆਖਿਆ, ਵੇਖ, ਮੈਂ ਆਪਣੇ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ, ਭਾਵੇਂ ਮੈਂ ਧੂੜ ਅਤੇ ਮਿੱਟੀ ਹੀ ਹਾਂ। 28ਸ਼ਾਇਦ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ। ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਤਾਂ ਵੀ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ। 29ਫੇਰ ਉਸ ਨੇ ਇੱਕ ਵਾਰੀ ਹੋਰ ਉਹ ਦੇ ਨਾਲ ਗੱਲ ਕਰਕੇ ਆਖਿਆ, ਸ਼ਾਇਦ ਉੱਥੇ ਚਾਲ੍ਹੀ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਚਾਲ੍ਹੀਆਂ ਦੇ ਕਾਰਨ ਇਹ ਨਹੀਂ ਕਰਾਂਗਾ। 30ਤਦ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਗੱਲ ਕਰਾਂ, ਸ਼ਾਇਦ ਉੱਥੇ ਤੀਹ ਲੱਭਣ। ਉਸ ਨੇ ਆਖਿਆ, ਜੇ ਉੱਥੇ ਤੀਹ ਮੈਨੂੰ ਲੱਭਣ ਤਾਂ ਵੀ ਮੈਂ ਇਹ ਨਹੀਂ ਕਰਾਂਗਾ। 31ਫੇਰ ਉਸ ਨੇ ਆਖਿਆ, ਵੇਖ ਮੈਂ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ। ਸ਼ਾਇਦ ਉੱਥੇ ਵੀਹ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਵੀਹਾਂ ਦੇ ਕਾਰਨ ਵੀ ਨਸ਼ਟ ਨਹੀਂ ਕਰਾਂਗਾ। 32ਫੇਰ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਇੱਕੋ ਹੀ ਵਾਰ ਫੇਰ ਗੱਲ ਕਰਾਂਗਾ। ਸ਼ਾਇਦ ਉੱਥੇ ਦਸ ਲੱਭਣ ਤਦ ਉਸ ਨੇ ਆਖਿਆ, ਮੈਂ ਉਨ੍ਹਾਂ ਦਸਾਂ ਦੇ ਕਾਰਨ ਨਗਰ ਨੂੰ ਨਸ਼ਟ ਨਹੀਂ ਕਰਾਂਗਾ। 33ਜਦ ਯਹੋਵਾਹ ਅਬਰਾਹਾਮ ਨਾਲ ਗੱਲਾਂ ਕਰ ਚੁੱਕਿਆ ਤਦ ਉਹ ਚੱਲਿਆ ਗਿਆ ਅਤੇ ਅਬਰਾਹਾਮ ਆਪਣੀ ਥਾਂ ਨੂੰ ਮੁੜ ਗਿਆ।
ਜਵਾਬੀ ਭਜਨ
1ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ! 2ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ! 3ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ। 4ਉਹ ਤੇਰੀ ਜਿੰਦ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ। 8ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ। 9ਉਹ ਸਦਾ ਨਹੀਂ ਝਿੜਕੇਗਾ, ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ। 10ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ। 11ਜਿੰਨਾਂ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨ੍ਹੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ!
ਇੰਜੀਲ
18ਫਿਰ ਯਿਸੂ ਨੇ ਵੱਡੀ ਭੀੜ ਆਪਣੇ ਆਲੇ-ਦੁਆਲੇ ਵੇਖ ਕੇ ਝੀਲ ਦੇ ਉਸ ਪਾਰ ਚੱਲਣ ਦੀ ਆਗਿਆ ਦਿੱਤੀ। 19ਅਤੇ ਇੱਕ ਧਰਮ ਦੇ ਉਪਦੇਸ਼ਕ ਨੇ ਕੋਲ ਆ ਕੇ ਉਹ ਨੂੰ ਕਿਹਾ, ਗੁਰੂ ਜੀ, ਜਿੱਥੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ। 20ਅਤੇ ਯਿਸੂ ਨੇ ਉਹ ਨੂੰ ਆਖਿਆ ਕਿ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਲਈ ਥਾਂ ਨਹੀਂ ਹੈ। 21ਅਤੇ ਚੇਲਿਆਂ ਵਿੱਚੋਂ ਕਿਸੇ ਨੇ ਉਹ ਨੂੰ ਆਖਿਆ, ਪ੍ਰਭੂ ਜੀ ਮੈਨੂੰ ਆਗਿਆ ਦਿਓ ਕਿ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ। 22ਪਰ ਯਿਸੂ ਨੇ ਉਸ ਨੂੰ ਕਿਹਾ, ਤੂੰ ਮੇਰੇ ਪਿੱਛੇ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ।
ਅੱਜ ਦੇ ਸੰਤ
- ਸੰਤ ਇਰੇਨੀਅਸ, ਬਿਸ਼ਪ, ਸ਼ਹੀਦ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ