Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 28

ਆਰਥੋਡਾਕਸ ਕੈਲੰਡਰ · 15 ਜੂਨ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 28 ਜੂਨ 2027

ਸੋਮਵਾਰ · ਪੰਤੇਕੁਸਤ ਤੋਂ ਬਾਅਦ ਦੂਜਾ ਹਫ਼ਤਾ · ਸੁਰ 8

ਤਿਉਹਾਰ ਅਤੇ ਸੰਤ

Holy Prophet Amos (8th C BC)

ਰਸੂਲਾਂ ਦਾ ਵਰਤ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰੋਮ 2:28–3:18

28ਕਿਉਂ ਜੋ ਉਹ ਯਹੂਦੀ ਨਹੀਂ ਜਿਹੜਾ ਲੋਕ ਦਿਖਾਵੇ ਲਈ ਹੈ, ਅਤੇ ਨਾ ਉਹ ਸੁੰਨਤ ਹੈ, ਜਿਹੜੀ ਮਾਸ ਦੀ ਵਿਖਾਵੇ ਲਈ ਹੈ। 29ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋਂ ਹੋਵੇ ਅਤੇ ਸੁੰਨਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ, ਨਾ ਲਿਖਤ ਵਿੱਚ ਜਿਸ ਦੀ ਸ਼ੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ। 3:1ਸੋ ਯਹੂਦੀ ਹੋਣ ਦਾ ਕੀ ਵਾਧਾ ਅਤੇ ਸੁੰਨਤ ਦਾ ਕੀ ਲਾਭ ਹੈ? 2ਹਰ ਪਰਕਾਰ ਨਾਲ ਬਹੁਤ ਕੁਝ। ਪਹਿਲਾਂ ਤਾਂ ਇਹ ਜੋ ਪਰਮੇਸ਼ੁਰ ਦਾ ਬਚਨ ਉਨ੍ਹਾਂ ਨੂੰ ਸੌਂਪਿਆ ਗਿਆ। 3ਫੇਰ ਭਾਵੇਂ ਕਈ ਬੇਵਫ਼ਾ ਨਿੱਕਲੇ ਤਾਂ ਕੀ ਹੋਇਆ? ਭਲਾ ਉਹਨਾਂ ਦੀ ਬੇਵਫ਼ਾਈ ਪਰਮੇਸ਼ੁਰ ਦੀ ਵਫ਼ਾਦਾਰੀ ਨੂੰ ਵਿਅਰਥ ਕਰ ਸਕਦੀ ਹੈ? 4ਕਦੇ ਨਹੀਂ! ਸਗੋਂ ਪਰਮੇਸ਼ੁਰ ਸੱਚਾ ਠਹਿਰੇ ਅਤੇ ਹਰ ਮਨੁੱਖ ਝੂਠਾ। ਜਿਵੇਂ ਲਿਖਿਆ ਹੋਇਆ ਹੈ ਤੂੰ ਆਪਣੇ ਬੋਲ ਵਿੱਚ ਧਰਮੀ ਠਹਿਰੇ ਅਤੇ ਆਪਣੇ ਨਿਆਂ ਵਿੱਚ ਜਿੱਤ ਜਾਵੇਂ। 5ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏ? ਭਲਾ, ਪਰਮੇਸ਼ੁਰ ਅਨਿਆਈਂ ਹੈ ਜੋ ਕ੍ਰੋਧ ਪਾਉਂਦਾ ਹੈ? (ਮੈਂ ਲੋਕਾਂ ਵਾਂਗੂੰ ਆਖਦਾ ਹਾਂ) 6ਕਦੇ ਨਹੀਂ! ਤਾਂ ਫੇਰ ਪਰਮੇਸ਼ੁਰ ਸੰਸਾਰ ਦਾ ਨਿਆਂ ਕਿਵੇਂ ਕਰੇਗਾ? 7ਜੇਕਰ ਮੇਰੇ ਝੂਠ ਕਰਕੇ ਪਰਮੇਸ਼ੁਰ ਦੇ ਸੱਚ ਦੀ ਵਡਿਆਈ ਬਹੁਤੀ ਪਰਗਟ ਹੋਈ, ਤਾਂ ਫਿਰ ਕਿਉਂ ਮੈਂ ਅਜੇ ਤੱਕ ਪਾਪੀਆਂ ਵਾਂਗੂੰ ਦੋਸ਼ੀ ਠਹਿਰਾਇਆ ਜਾਂਦਾ ਹਾਂ। 8ਅਤੇ ਇਹ ਕਿਉਂ ਨਾ ਬੋਲੀਏ, ਜਿਵੇਂ ਸਾਡੇ ਉੱਤੇ ਇਹ ਦੋਸ਼ ਲਾਇਆ ਵੀ ਜਾਂਦਾ ਹੈ, ਅਤੇ ਜਿਵੇਂ ਕਈ ਆਖਦੇ ਹਨ, ਜੋ ਅਸੀਂ ਇਸ ਤਰ੍ਹਾਂ ਕਹਿੰਦੇ ਹਾਂ, ਕਿ ਆਓ, ਬੁਰਿਆਈ ਕਰੀਏ ਤਾਂ ਜੋ ਇਸ ਤੋਂ ਭਲਿਆਈ ਨਿੱਕਲੇ। ਸੋ ਏਹੋ ਜਿਹਿਆਂ ਉੱਤੇ ਸਜ਼ਾ ਦਾ ਹੁਕਮ ਪੱਕਾ ਹੈ। 9ਤਾਂ ਫੇਰ ਕੀ? ਭਲਾ, ਅਸੀਂ ਉਹਨਾਂ ਨਾਲੋਂ ਚੰਗੇ ਹਾਂ? ਕਦੇ ਵੀ ਨਹੀਂ! ਕਿਉਂ ਜੋ ਅਸੀਂ ਤਾਂ ਪਹਿਲਾਂ ਹੀ ਕਹਿ ਬੈਠੇ ਹਾਂ ਜੋ ਯਹੂਦੀ ਅਤੇ ਯੂਨਾਨੀ ਸਾਰਿਆਂ ਦੇ ਸਾਰੇ ਪਾਪ ਦੇ ਹੇਠ ਹਨ। 10ਜਿਵੇਂ ਲਿਖਿਆ ਹੋਇਆ ਹੈ ਕੋਈ ਇੱਕ ਵੀ ਧਰਮੀ ਨਹੀਂ, 11ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਖੋਜੀ ਨਹੀਂ। 12ਸਭ ਦੇ ਸਭ ਭਟਕ ਗਏ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ। 13ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ-ਛਲ ਕੀਤਾ ਹੈ ਅਤੇ, ਉਹਨਾਂ ਦੇ ਬੁੱਲ੍ਹਾਂ ਵਿੱਚ ਜ਼ਹਿਰੀਲੇ ਸੱਪਾਂ ਦਾ ਜ਼ਹਿਰ ਹੈ। 14ਉਹਨਾਂ ਦਾ ਮੂੰਹ ਸਰਾਪ ਅਤੇ ਕੁੱੜਤਣ ਨਾਲ ਭਰਿਆ ਹੋਇਆ ਹੈ, 15ਉਹਨਾਂ ਦੇ ਪੈਰ ਲਹੂ ਵਹਾਉਣ ਲਈ ਫੁਰਤੀਲੇ ਹਨ, 16ਉਹਨਾਂ ਦੇ ਰਾਹਾਂ ਵਿੱਚ ਨਾਸ ਅਤੇ ਬਿਪਤਾ ਹੈ, 17ਅਤੇ ਉਹਨਾਂ ਨੇ ਸ਼ਾਂਤੀ ਦਾ ਰਾਹ ਨਾ ਪਛਾਣਿਆ, 18ਉਹਨਾਂ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ।

ਇੰਜੀਲ

ਮੱਤੀ 6:31–34; 7:9–11

31ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ? ਜਾਂ ਕੀ ਪੀਵਾਂਗੇ? ਜਾਂ ਕੀ ਪਹਿਨਾਂਗੇ? 32ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ। 33ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ। 34ਇਸ ਲਈ ਤੁਸੀਂ ਕੱਲ ਦੀ ਚਿੰਤਾ ਨਾ ਕਰੋ ਕਿਉਂ ਜੋ ਕੱਲ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ। 7:9ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ? 10ਅਤੇ ਜਦੋਂ ਮੱਛੀ ਮੰਗੇ ਤਾਂ ਉਹ ਉਸ ਨੂੰ ਸੱਪ ਦੇਵੇ? 11ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 15 ਸਿਵਲ ਕੈਲੰਡਰ ਦਾ ਜੂਨ 28 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ