ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 29
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 29 ਜੂਨ 2027
ਮੰਗਲਵਾਰ · ਆਮ ਸਮੇਂ ਦਾ 13ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਰਸੂਲ ਸੰਤ ਪਤਰਸ ਅਤੇ ਪੌਲੁਸ
ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਲਾਲ
ਦਿਨ ਦੇ ਪਾਠ
ਪਹਿਲਾ ਪਾਠ
1ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ। 2ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ। 3ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ। ਇਹ ਅਖ਼ਮੀਰੀ ਰੋਟੀ ਦੇ ਦਿਨ ਸਨ। 4ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ। 5ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ। 6ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ। 7ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ। 8ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ। 9ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ। 10ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ। 11ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ!
ਜਵਾਬੀ ਭਜਨ
1ਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗੂੰ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ। 2ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਦੀਨ ਲੋਕ ਸੁਣ ਕੇ ਆਨੰਦ ਹੋਣਗੇ। 3ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ। 4ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ। 5ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ। 6ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ। 7ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ। 8ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।
ਦੂਜਾ ਪਾਠ
6ਕਿਉਂ ਜੋ ਹੁਣ ਮੈਂ ਆਪਣੇ ਲਹੂ ਦਾ ਅਰਘ ਦੇਣ ਨੂੰ ਹਾਂ ਅਤੇ ਮੇਰਾ ਆਖਰੀ ਸਮਾਂ ਆ ਚੁੱਕਿਆ ਹੈ। 7ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ। 8ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ। 17ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ। 18ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ ਕੇ ਸੰਭਾਲ ਰੱਖੇਗਾ। ਉਹ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
ਇੰਜੀਲ
13ਯਿਸੂ ਨੇ ਕੈਸਰਿਯਾ ਫ਼ਿਲਿੱਪੀ ਦੇ ਇਲਾਕੇ ਵਿੱਚ ਆ ਕੇ ਆਪਣੇ ਚੇਲਿਆਂ ਨੂੰ ਇਹ ਪੁੱਛਿਆ ਜੋ ਲੋਕ ਮਨੁੱਖ ਦੇ ਪੁੱਤਰ ਨੂੰ ਕੀ ਆਖਦੇ ਹਨ? 14ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ। 15ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਜੋ ਮੈਂ ਕੌਣ ਹਾਂ? 16ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ। 17ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ। 18ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ। 19ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
ਅੱਜ ਦੇ ਸੰਤ
- ਰਸੂਲ ਸੰਤ ਪਤਰਸ ਅਤੇ ਪੌਲੁਸ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ