Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 29

ਆਰਥੋਡਾਕਸ ਕੈਲੰਡਰ · 16 ਜੂਨ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 29 ਜੂਨ 2027

ਮੰਗਲਵਾਰ · ਪੰਤੇਕੁਸਤ ਤੋਂ ਬਾਅਦ ਦੂਜਾ ਹਫ਼ਤਾ · ਸੁਰ 8

ਤਿਉਹਾਰ ਅਤੇ ਸੰਤ

Saint Tikhon, Bishop of Amathus († 425)

ਰਸੂਲਾਂ ਦਾ ਵਰਤ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰੋਮ 4:4–12

4ਹੁਣ ਜਿਹੜਾ ਕੰਮ ਕਰਦਾ ਹੈ ਉਸ ਦੀ ਮਜ਼ਦੂਰੀ ਬਖਸ਼ੀਸ਼ ਨਹੀਂ ਸਗੋਂ ਹੱਕ ਗਿਣੀ ਜਾਂਦੀ ਹੈ। 5ਪਰ ਜਿਹੜਾ ਕੰਮ ਨਾ ਕਰਕੇ ਉਸ ਉੱਤੇ ਵਿਸ਼ਵਾਸ ਕਰਦਾ ਹੈ ਜੋ ਕੁਧਰਮੀ ਨੂੰ ਧਰਮੀ ਠਹਿਰਾਉਂਦਾ ਹੈ, ਉਸ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਂਦਾ ਹੈ। 6ਜਿਵੇਂ ਦਾਊਦ ਵੀ ਉਸ ਮਨੁੱਖ ਨੂੰ ਧੰਨ ਆਖਦਾ ਹੈ, ਜਿਹ ਨੂੰ ਪਰਮੇਸ਼ੁਰ ਕਰਮਾਂ ਦੇ ਬਿਨ੍ਹਾਂ ਧਰਮੀ ਠਹਿਰਾਉਂਦਾ ਹੈ। 7ਧੰਨ ਉਹ ਜਿਨ੍ਹਾਂ ਦੇ ਅਪਰਾਧ ਮਾਫ਼ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਗਏ ਹਨ। 8ਧੰਨ ਹੈ ਉਹ ਮਨੁੱਖ ਜਿਸ ਦੇ ਪਾਪ ਪਰਮੇਸ਼ੁਰ ਨਾ ਗਿਣੇਗਾ। 9ਫੇਰ ਇਹ ਧੰਨ ਹੋਣਾ, ਕੀ ਸੁੰਨਤੀਆਂ ਦੇ ਲਈ ਹੀ ਹੈ ਜਾਂ ਅਸੁੰਨਤੀਆਂ ਦੇ ਲਈ ਵੀ ਹੈ? ਕਿਉਂ ਜੋ ਅਸੀਂ ਆਖਦੇ ਹਾਂ ਕਿ ਅਬਰਾਹਾਮ ਦੇ ਲਈ ਉਹ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਗਿਆ ਸੀ। 10ਫਿਰ ਕਿਸ ਹਾਲ ਵਿੱਚ ਗਿਣਿਆ ਗਿਆ ਸੀ? ਜਦੋਂ ਸੁੰਨਤੀ ਸੀ ਜਾਂ ਅਸੁੰਨਤੀ ਸੀ? ਸੁੰਨਤ ਦੇ ਹਾਲ ਵਿੱਚ ਤਾਂ ਨਹੀਂ ਸਗੋਂ ਅਸੁੰਨਤ ਦੇ ਹਾਲ ਵਿੱਚ ਸੀ। 11ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਕਿ ਇਹ ਉਸ ਧਾਰਮਿਕਤਾ ਦੀ ਮੋਹਰ ਹੋਵੇ ਜਿਹੜੀ ਅਸੁੰਨਤ ਦੇ ਹਾਲ ਵਿੱਚ ਉਹ ਦੇ ਵਿਸ਼ਵਾਸ ਤੋਂ ਹੋਈ ਸੀ, ਤਾਂ ਜੋ ਉਨ੍ਹਾਂ ਸਾਰਿਆਂ ਦਾ ਪਿਤਾ ਹੋਵੇ ਜਿਹੜੇ ਵਿਸ਼ਵਾਸ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਹਨਾਂ ਲਈ ਧਾਰਮਿਕਤਾ ਗਿਣੀ ਜਾਵੇ। 12ਅਤੇ ਸੁੰਨਤੀਆਂ ਦਾ ਵੀ ਪਿਤਾ ਹੋਵੇ, ਨਾ ਉਹਨਾਂ ਦਾ ਜੋ ਕੇਵਲ ਸੁੰਨਤੀ ਹਨ ਸਗੋਂ ਉਹਨਾਂ ਦਾ ਜੋ ਸਾਡੇ ਪਿਤਾ ਅਬਰਾਹਾਮ ਦੇ ਵਾਂਗੂੰ ਉਸ ਵਿਸ਼ਵਾਸ ਦੀ ਚਾਲ ਚੱਲਦੇ ਹਨ, ਜੋ ਉਸ ਨੇ ਅਸੁੰਨਤ ਦੇ ਹਾਲ ਵਿੱਚ ਕੀਤਾ ਸੀ।

ਇੰਜੀਲ

ਮੱਤੀ 7:15–21

15ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ। 16ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਕੀ, ਕੰਡਿਆਲੀਆਂ ਝਾੜੀਆਂ ਨੂੰ ਦਾਖਾਂ ਜਾਂ ਭਖੜੇ ਨੂੰ ਹੰਜ਼ੀਰ ਲੱਗਦੇ ਹਨ? 17ਜਿਸ ਤਰ੍ਹਾਂ ਹਰੇਕ ਚੰਗੇ ਰੁੱਖ ਨੂੰ ਚੰਗੇ ਫਲ ਲੱਗਦੇ ਹਨ, ਪਰ ਮਾੜੇ ਰੁੱਖ ਨੂੰ ਬੁਰੇ ਫਲ ਲੱਗਦੇ ਹਨ। 18ਚੰਗਾ ਰੁੱਖ ਬੁਰਾ ਫਲ ਨਹੀਂ ਦੇ ਸਕਦਾ ਅਤੇ ਨਾ ਮਾੜਾ ਰੁੱਖ ਚੰਗਾ ਫਲ ਦੇ ਸਕਦਾ ਹੈ। 19ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ। 20ਇਸ ਲਈ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। 21ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 16 ਸਿਵਲ ਕੈਲੰਡਰ ਦਾ ਜੂਨ 29 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ