ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 30
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 30 ਜੂਨ 2027
ਬੁੱਧਵਾਰ · ਆਮ ਸਮੇਂ ਦਾ 13ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 13ਵੇਂ ਹਫ਼ਤੇ ਦਾ ਬੁੱਧਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਰੋਮ ਦੀ ਕਲੀਸਿਯਾ ਦੇ ਪਹਿਲੇ ਸ਼ਹੀਦ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
5ਅਬਰਾਹਾਮ ਸੌ ਸਾਲ ਦਾ ਸੀ, ਜਦ ਉਸ ਦਾ ਪੁੱਤਰ ਇਸਹਾਕ ਜੰਮਿਆ। 8ਉਹ ਮੁੰਡਾ ਵੱਧਦਾ ਗਿਆ ਅਤੇ ਉਹ ਦਾ ਦੁੱਧ ਛੁਡਾਇਆ ਗਿਆ ਅਤੇ ਅਬਰਾਹਾਮ ਨੇ ਇਸਹਾਕ ਦੇ ਦੁੱਧ ਛੁਡਾਉਣ ਦੇ ਦਿਨ ਵੱਡੀ ਦਾਵਤ ਕੀਤੀ। 9ਸਾਰਾਹ ਨੇ ਹਾਜ਼ਰਾ ਦੇ ਪੁੱਤਰ ਨੂੰ ਜਿਸ ਨੂੰ ਉਹ ਨੇ ਅਬਰਾਹਾਮ ਲਈ ਜਨਮ ਦਿੱਤਾ ਸੀ ਮਖ਼ੌਲ ਕਰਦੇ ਹੋਏ ਵੇਖਿਆ। 10ਇਸ ਲਈ ਉਸ ਨੇ ਅਬਰਾਹਾਮ ਨੂੰ ਆਖਿਆ, ਇਸ ਦਾਸੀ ਅਤੇ ਇਹ ਦੇ ਪੁੱਤਰ ਨੂੰ ਕੱਢ ਦੇ, ਕਿਉਂ ਜੋ ਇਸ ਦਾਸੀ ਦਾ ਪੁੱਤਰ ਮੇਰੇ ਪੁੱਤਰ ਇਸਹਾਕ ਨੇ ਨਾਲ ਵਾਰਿਸ ਨਹੀਂ ਹੋਵੇਗਾ। 11ਆਪਣੇ ਪੁੱਤਰ ਦੇ ਕਾਰਨ ਅਬਰਾਹਾਮ ਦੀ ਨਿਗਾਹ ਵਿੱਚ ਇਹ ਗੱਲ ਬਹੁਤ ਬੁਰੀ ਲੱਗੀ। 12ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਇਹ ਗੱਲ ਇਸ ਮੁੰਡੇ ਅਤੇ ਤੇਰੀ ਦਾਸੀ ਦੇ ਵਿਖੇ ਤੇਰੀ ਨਜ਼ਰ ਵਿੱਚ ਬੁਰੀ ਨਾ ਲੱਗੇ। ਜੋ ਕੁਝ ਸਾਰਾਹ ਨੇ ਤੈਨੂੰ ਆਖਿਆ ਹੈ ਤੂੰ ਉਹ ਦੀ ਮੰਨ ਕਿਉਂ ਜੋ ਤੇਰੀ ਅੰਸ ਇਸਹਾਕ ਤੋਂ ਹੀ ਪੁਕਾਰੀ ਜਾਵੇਗੀ। 13ਮੈਂ ਉਸ ਦਾਸੀ ਦੇ ਪੁੱਤਰ ਤੋਂ ਵੀ ਇੱਕ ਕੌਮ ਬਣਾਵਾਂਗਾ ਕਿਉਂਕਿ ਉਹ ਵੀ ਤੇਰੀ ਅੰਸ ਹੈ। 14ਤਦ ਅਬਰਾਹਾਮ ਸਵੇਰੇ ਜਲਦੀ ਉੱਠਿਆ, ਰੋਟੀ ਅਤੇ ਪਾਣੀ ਦੀ ਇੱਕ ਮੇਸ਼ੇਕ ਲੈ ਕੇ ਹਾਜ਼ਰਾ ਦੇ ਮੋਢਿਆਂ ਉੱਤੇ ਰੱਖ ਦਿੱਤੀ ਅਤੇ ਮੁੰਡਾ ਵੀ ਦੇ ਦਿੱਤਾ ਤਦ ਉਹ ਚਲੀ ਗਈ ਅਤੇ ਬਏਰਸ਼ਬਾ ਦੀ ਉਜਾੜ ਵਿੱਚ ਭਟਕਦੀ ਰਹੀ। 15ਜਦ ਮੇਸ਼ੇਕ ਵਿੱਚੋਂ ਪਾਣੀ ਮੁੱਕ ਗਿਆ ਤਾਂ ਉਸ ਨੇ ਮੁੰਡੇ ਨੂੰ ਇੱਕ ਝਾੜੀ ਦੇ ਹੇਠ ਸੁੱਟ ਦਿੱਤਾ। 16ਆਪ ਸਾਹਮਣੇ ਇੱਕ ਤੀਰ ਦੀ ਮਾਰ ਦੀ ਦੂਰੀ ਉੱਤੇ ਜਾ ਬੈਠੀ, ਕਿਉਂ ਜੋ ਉਸ ਨੇ ਆਖਿਆ, ਮੈਂ ਬੱਚੇ ਦੀ ਮੌਤ ਨਾ ਵੇਖਾਂ, ਸੋ ਉਹ ਸਾਹਮਣੇ ਦੂਰ ਬੈਠ ਕੇ ਉੱਚੀ-ਉੱਚੀ ਰੋਣ ਲੱਗ ਪਈ। 17ਤਦ ਪਰਮੇਸ਼ੁਰ ਨੇ ਉਸ ਮੁੰਡੇ ਦੇ ਰੋਣ ਦੀ ਅਵਾਜ਼ ਸੁਣ ਲਈ ਅਤੇ ਪਰਮੇਸ਼ੁਰ ਦੇ ਦੂਤ ਨੇ ਅਕਾਸ਼ ਤੋਂ ਹਾਜ਼ਰਾ ਨੂੰ ਪੁਕਾਰ ਕੇ ਆਖਿਆ, ਹਾਜ਼ਰਾ ਤੈਨੂੰ ਕੀ ਹੋਇਆ? ਨਾ ਡਰ, ਕਿਉਂਕਿ ਪਰਮੇਸ਼ੁਰ ਨੇ ਮੁੰਡੇ ਦੀ ਅਵਾਜ਼ ਜਿੱਥੇ ਉਹ ਪਿਆ ਹੈ ਉੱਥੋਂ ਸੁਣ ਲਈ ਹੈ। 18ਉੱਠ ਅਤੇ ਮੁੰਡੇ ਨੂੰ ਚੁੱਕ ਲੈ ਅਤੇ ਆਪਣੇ ਹੱਥਾਂ ਵਿੱਚ ਸਾਂਭ ਕਿਉਂਕਿ ਮੈਂ ਇਸ ਨੂੰ ਵੀ ਇੱਕ ਵੱਡੀ ਕੌਮ ਬਣਾਵਾਂਗਾ। 19ਤਦ ਪਰਮੇਸ਼ੁਰ ਨੇ ਉਸ ਦੀਆਂ ਅੱਖਾਂ ਖੋਲ੍ਹੀਆਂ ਅਤੇ ਉਸ ਨੇ ਪਾਣੀ ਦਾ ਇੱਕ ਖੂਹ ਵੇਖਿਆ ਅਤੇ ਉਹ ਜਾ ਕੇ ਮੇਸ਼ੇਕ ਨੂੰ ਪਾਣੀ ਨਾਲ ਭਰ ਲੈ ਆਈ ਅਤੇ ਮੁੰਡੇ ਨੂੰ ਪਿਲਾਇਆ। 20ਪਰਮੇਸ਼ੁਰ ਉਸ ਮੁੰਡੇ ਦੇ ਅੰਗ-ਸੰਗ ਸੀ ਅਤੇ ਉਹ ਵੱਧਦਾ ਗਿਆ, ਉਜਾੜ ਵਿੱਚ ਰਿਹਾ ਅਤੇ ਵੱਡਾ ਹੋ ਕੇ ਤੀਰ-ਅੰਦਾਜ਼ ਬਣਿਆ।
ਜਵਾਬੀ ਭਜਨ
6ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ। 7ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ। 9ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ। 10ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੀ ਉਡੀਕ ਕਰਨ ਵਾਲਿਆਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ। 11ਬੱਚਿਓ, ਆਓ, ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈਅ ਮੰਨਣਾ ਸਿਖਾਵਾਂਗਾ। 12ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ?
ਇੰਜੀਲ
28ਜਦੋਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਸ ਕੋਲ ਆਏ ਅਤੇ ਉਹ ਇੰਨ੍ਹੇ ਖ਼ਤਰਨਾਕ ਸਨ ਜੋ ਉਸ ਰਸਤੇ ਤੋਂ ਕੋਈ ਲੰਘ ਨਹੀਂ ਸਕਦਾ ਸੀ। 29ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਮੇਂ ਤੋਂ ਪਹਿਲਾਂ ਸਾਨੂੰ ਦੁੱਖ ਦੇਣ ਆਇਆ ਹੈਂ? 30ਉਨ੍ਹਾਂ ਤੋਂ ਕੁਝ ਦੂਰ ਸੂਰਾਂ ਦਾ ਇੱਜੜ ਚੁਗਦਾ ਸੀ। 31ਅਤੇ ਭੂਤਾਂ ਨੇ ਉਹ ਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਭੇਜ ਦੇ। 32ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ! ਤਾਂ ਉਹ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਵੇਖੋ ਕਿ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ। 33ਤਦ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਵਿੱਚ ਜਾ ਕੇ ਸਾਰੀ ਘਟਨਾ ਅਤੇ ਭੂਤਾਂ ਵਾਲਿਆਂ ਦੀ ਵਿਥਿਆ ਸੁਣਾ ਦਿੱਤੀ। 34ਅਤੇ ਵੇਖੋ ਸਾਰਾ ਨਗਰ ਯਿਸੂ ਦੇ ਮਿਲਣ ਨੂੰ ਬਾਹਰ ਨਿੱਕਲਿਆ ਅਤੇ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੀਆਂ ਮਿੰਨਤਾਂ ਕੀਤੀਆਂ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।
ਅੱਜ ਦੇ ਸੰਤ
- ਰੋਮ ਦੀ ਕਲੀਸਿਯਾ ਦੇ ਪਹਿਲੇ ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ