ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 30
ਆਰਥੋਡਾਕਸ ਕੈਲੰਡਰ · 17 ਜੂਨ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 30 ਜੂਨ 2027
ਬੁੱਧਵਾਰ · ਪੰਤੇਕੁਸਤ ਤੋਂ ਬਾਅਦ ਦੂਜਾ ਹਫ਼ਤਾ · ਸੁਰ 8
ਤਿਉਹਾਰ ਅਤੇ ਸੰਤ
Holy Martyrs Manuel, Sabel and Ismael of Persia († 362)
ਰਸੂਲਾਂ ਦਾ ਵਰਤ
ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
13ਕਿਉਂ ਜੋ ਉਹ ਵਾਇਦਾ ਕਿ ਤੂੰ ਸੰਸਾਰ ਦਾ ਵਾਰਿਸ ਹੋਵੇਂਗਾ ਅਬਰਾਹਾਮ ਅਤੇ ਉਹ ਦੀ ਅੰਸ ਨਾਲ ਬਿਵਸਥਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਉਸ ਧਾਰਮਿਕਤਾ ਦੇ ਰਾਹੀਂ ਹੋਇਆ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ। 14ਪਰ ਜੇ ਬਿਵਸਥਾ ਵਾਲੇ ਵਾਰਿਸ ਹਨ ਤਾਂ ਵਿਸ਼ਵਾਸ ਨਿਸ਼ਫਲ ਅਤੇ ਉਹ ਵਾਇਦਾ ਵਿਅਰਥ ਹੋਇਆ। 15ਕਿਉਂ ਜੋ ਬਿਵਸਥਾ ਕ੍ਰੋਧ ਦਾ ਕਾਰਨ ਹੁੰਦੀ ਹੈ ਪਰ ਜਿੱਥੇ ਬਿਵਸਥਾ ਨਹੀਂ ਉੱਥੇ ਉਲੰਘਣਾ ਵੀ ਨਹੀਂ। 16ਇਸ ਕਾਰਨ ਉਹ ਵਿਸ਼ਵਾਸ ਤੋਂ ਹੋਇਆ ਤਾਂ ਜੋ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਵਾਇਦਾ ਸਾਰੀ ਅੰਸ ਦੇ ਲਈ ਪੱਕਾ ਰਹੇ, ਕੇਵਲ ਉਸ ਅੰਸ ਦੇ ਲਈ ਨਹੀਂ ਜਿਹੜੀ ਬਿਵਸਥਾ ਵਾਲੀ ਹੈ ਪ੍ਰੰਤੂ ਉਹ ਦੇ ਲਈ ਵੀ ਜੋ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੀ ਹੈ, ਉਹ ਸਾਡੇ ਸਭ ਦਾ ਪਿਤਾ ਹੈ, 17ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ। 18ਨਿਰਾਸ਼ਾ ਵਿੱਚ ਆਸ ਨਾਲ ਉਸ ਨੇ ਵਿਸ਼ਵਾਸ ਕੀਤਾ ਕਿ ਉਸ ਬਚਨ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ ਕਿ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ। 19ਅਤੇ ਵਿਸ਼ਵਾਸ ਵਿੱਚ ਉਹ ਕਮਜ਼ੋਰ ਨਾ ਹੋਇਆ ਭਾਵੇਂ ਉਹ ਸੌ ਸਾਲ ਦਾ ਹੋ ਗਿਆ ਸੀ ਜਦੋਂ ਉਸ ਨੇ ਧਿਆਨ ਕੀਤਾ ਕਿ ਮੇਰੀ ਦੇਹ ਹੁਣ ਮੁਰਦੇ ਵਰਗੀ ਹੋ ਗਈ ਹੈ ਨਾਲੇ ਸਾਰਾਹ ਦੀ ਕੁੱਖ ਨੂੰ ਵੀ ਸੋਕਾ ਲੱਗ ਗਿਆ ਹੈ। 20ਪ੍ਰੰਤੂ ਪਰਮੇਸ਼ੁਰ ਦੇ ਵਾਇਦੇ ਉੱਤੇ ਉਸ ਨੇ ਅਵਿਸ਼ਵਾਸ ਕਰਕੇ ਸ਼ੱਕ ਨਾ ਕੀਤਾ ਸਗੋਂ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ। 21ਅਤੇ ਉਸ ਨੂੰ ਪੱਕਾ ਭਰੋਸਾ ਸੀ ਕਿ ਜਿਹ ਦਾ ਉਸ ਨੇ ਵਾਇਦਾ ਕੀਤਾ ਉਸ ਨੂੰ ਪੂਰਾ ਕਰਨ ਵਿੱਚ ਵੀ ਉਹੋ ਸਮਰੱਥੀ ਹੈ। 22ਇਸੇ ਕਰਕੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ। 23ਇਹ ਗੱਲ ਜੋ ਉਹ ਦੇ ਲਈ ਗਿਣੀ ਗਈ, ਸਿਰਫ਼ ਉਸੇ ਦੇ ਲਈ ਨਹੀਂ ਲਿਖੀ ਗਈ। 24ਸਗੋਂ ਸਾਡੇ ਲਈ ਵੀ ਜਿਨ੍ਹਾਂ ਦੇ ਲਈ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਵੇਗਾ ਅਰਥਾਤ ਸਾਡੇ ਲਈ ਜਿਹੜੇ ਉਸ ਦੇ ਉੱਤੇ ਵਿਸ਼ਵਾਸ ਕਰਦੇ ਹਾਂ ਜਿਸ ਨੇ ਸਾਡੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ। 25ਜਿਹੜਾ ਸਾਡੇ ਅਪਰਾਧਾਂ ਦੇ ਕਾਰਨ ਫੜਵਾਇਆ ਗਿਆ ਅਤੇ ਸਾਨੂੰ ਧਰਮੀ ਠਹਿਰਾਉਣ ਲਈ ਜੀ ਉੱਠਿਆ।
ਇੰਜੀਲ
21ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ। 22ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ! ਹੇ ਪ੍ਰਭੂ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ਼ ਕੰਮ ਨਹੀਂ ਕੀਤੇ? 23ਤਦ ਮੈਂ ਉਨ੍ਹਾਂ ਨੂੰ ਸਪੱਸ਼ਟ ਆਖਾਂਗਾ, ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 17 ਸਿਵਲ ਕੈਲੰਡਰ ਦਾ ਜੂਨ 30 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ