Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 1

ਆਰਥੋਡਾਕਸ ਕੈਲੰਡਰ · 18 ਜੂਨ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 1 ਜੁਲਾਈ 2027

ਵੀਰਵਾਰ · ਪੰਤੇਕੁਸਤ ਤੋਂ ਬਾਅਦ ਦੂਜਾ ਹਫ਼ਤਾ · ਸੁਰ 8

ਤਿਉਹਾਰ ਅਤੇ ਸੰਤ

Holy Martyrs Leontius, Hypatius, and Theodulus in Syria (70-79)

ਰਸੂਲਾਂ ਦਾ ਵਰਤ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰੋਮ 5:10–16

10ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ। 11ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ। 12ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰ੍ਹਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲ ਗਈ ਕਿਉਂ ਜੋ ਸਭਨਾਂ ਨੇ ਪਾਪ ਕੀਤਾ। 13ਬਿਵਸਥਾ ਦੇ ਸਮੇਂ ਤੱਕ ਪਾਪ ਤਾਂ ਸੰਸਾਰ ਵਿੱਚ ਸੀ, ਪਰ ਜਿੱਥੇ ਬਿਵਸਥਾ ਨਹੀਂ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ। 14ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤੱਕ ਮੌਤ ਨੇ ਉਨ੍ਹਾਂ ਉੱਤੇ ਵੀ ਰਾਜ ਕੀਤਾ ਜਿਨ੍ਹਾਂ ਨੇ ਆਦਮ ਦੀ ਅਣ-ਆਗਿਆਕਾਰੀ ਵਰਗਾ ਪਾਪ ਨਹੀਂ ਸੀ ਕੀਤਾ, ਜੋ ਆਉਣ ਵਾਲੇ ਆਦਮ ਦਾ ਨਮੂਨਾ ਹੈ। 15ਪਰ ਇਸ ਤਰ੍ਹਾਂ ਨਹੀਂ ਕਿ ਜਿਹੋ ਜਿਹਾ ਅਪਰਾਧ ਹੋਇਆ ਉਹੋ ਜਿਹੀ ਦਾਤ ਵੀ ਹੋਈ, ਕਿਉਂਕਿ ਜਦ ਇੱਕ ਮਨੁੱਖ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਦਾਤ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਬਹੁਤੀ ਪ੍ਰਗਟ ਹੋਈ। 16ਅਤੇ ਜਿਵੇਂ ਇੱਕ ਮਨੁੱਖ ਦੇ ਪਾਪ ਦੇ ਕਾਰਨ ਫਲ ਹੋਇਆ, ਤਿਵੇਂ ਹੀ ਵਰਦਾਨ ਦਾ ਹਾਲ ਨਹੀਂ, ਸਗੋਂ ਇੱਕ ਜਣੇ ਦੇ ਉੱਤੇ ਨਿਆਂ ਨੇ ਸਜ਼ਾ ਦਾ ਹੁਕਮ ਲਿਆਂਦਾ, ਪਰ ਕਿਰਪਾ ਦੇ ਕਾਰਨ ਬਹੁਤ ਸਾਰੇ ਅਪਰਾਧਾਂ ਤੋਂ ਦਾਤ ਨੇ ਧਾਰਮਿਕਤਾ ਨੂੰ ਲਿਆਉਂਦਾ।

ਇੰਜੀਲ

ਮੱਤੀ 8:23–27

23ਜਦੋਂ ਉਹ ਬੇੜੀ ਉੱਤੇ ਚੜ੍ਹਿਆ ਤਾਂ ਉਸ ਦੇ ਚੇਲੇ ਉਹ ਦੇ ਮਗਰ ਆਏ। 24ਅਤੇ ਵੇਖੋ ਝੀਲ ਵਿੱਚ ਵੱਡਾ ਤੂਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਡੁੱਬਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ। 25ਅਤੇ ਉਨ੍ਹਾਂ ਨੇ ਕੋਲ ਆ ਕੇ ਉਸ ਨੂੰ ਜਗਾਇਆ, ਅਤੇ ਕਿਹਾ, ਪ੍ਰਭੂ ਜੀ ਬਚਾਓ! ਅਸੀਂ ਤਾਂ ਮਰ ਚੱਲੇ ਹਾਂ! 26ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ? ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ। 27ਉਹ ਹੈਰਾਨ ਹੋ ਕੇ ਬੋਲੇ ਜੋ ਇਹ ਕਿਹੋ ਜਿਹਾ ਮਨੁੱਖ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਮੰਨਦੇ ਹਨ?!

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 18 ਸਿਵਲ ਕੈਲੰਡਰ ਦਾ ਜੁਲਾਈ 1 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ