ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 2
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 2 ਜੁਲਾਈ 2027
ਸ਼ੁੱਕਰਵਾਰ · ਆਮ ਸਮੇਂ ਦਾ 13ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 13ਵੇਂ ਹਫ਼ਤੇ ਦਾ ਸ਼ੁੱਕਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
1ਸਾਰਾਹ ਦੀ ਉਮਰ ਇੱਕ ਸੌ ਸਤਾਈ ਸਾਲਾਂ ਦੀ ਹੋਈ, 2ਜਦ ਸਾਰਾਹ ਦੀ ਐਨੀ ਉਮਰ ਹੋ ਗਈ ਤਾਂ ਉਹ ਕਿਰਯਥ-ਅਰਬਾ ਅਰਥਾਤ ਹਬਰੋਨ ਵਿੱਚ ਮਰ ਗਈ, ਜਿਹੜਾ ਕਨਾਨ ਦੇਸ਼ ਵਿੱਚ ਹੈ। ਇਸ ਲਈ ਅਬਰਾਹਾਮ ਸਾਰਾਹ ਲਈ ਰੋਣ-ਪਿੱਟਣ ਲਈ ਆਇਆ। 3ਫੇਰ ਅਬਰਾਹਾਮ ਆਪਣੇ ਮੁਰਦੇ ਦੇ ਅੱਗਿਓਂ ਉੱਠ ਕੇ ਹੇਤ ਦੇ ਪੁੱਤਰਾਂ ਨੂੰ ਆਖਣ ਲੱਗਾ, 4ਮੈਂ ਪਰਦੇਸੀ ਅਤੇ ਤੁਹਾਡੇ ਵਿੱਚ ਅਜਨਬੀ ਹਾਂ। ਤੁਸੀਂ ਆਪਣੇ ਵਿੱਚ ਇੱਕ ਕਬਰਿਸਤਾਨ ਮੇਰੀ ਵਿਰਾਸਤ ਕਰ ਦਿਓ ਤਾਂ ਜੋ ਮੈਂ ਆਪਣਾ ਮੁਰਦਾ ਦੱਬ ਦਿਆਂ। 19ਇਸ ਦੇ ਮਗਰੋਂ ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਨੂੰ ਮਕਫ਼ੇਲਾਹ ਦੇ ਖੇਤ ਦੀ ਗੁਫ਼ਾ ਵਿੱਚ ਜਿਹੜੀ ਮਮਰੇ ਦੇ ਸਾਹਮਣੇ ਹੈ ਅਰਥਾਤ ਕਨਾਨ ਦੇਸ਼ ਦੇ ਹਬਰੋਨ ਵਿੱਚ ਦੱਬ ਦਿੱਤਾ। 24:1ਹੁਣ ਅਬਰਾਹਾਮ ਬਹੁਤ ਬਜ਼ੁਰਗ ਅਤੇ ਵੱਡੀ ਉਮਰ ਦਾ ਹੋ ਗਿਆ ਸੀ ਅਤੇ ਯਹੋਵਾਹ ਨੇ ਸਾਰੀਆਂ ਗੱਲਾਂ ਵਿੱਚ ਅਬਰਾਹਾਮ ਨੂੰ ਬਰਕਤ ਦਿੱਤੀ। 2ਅਬਰਾਹਾਮ ਨੇ ਆਪਣੇ ਘਰ ਦੇ ਪੁਰਾਣੇ ਨੌਕਰ ਨੂੰ, ਜਿਹੜਾ ਉਸ ਦੀਆਂ ਸਾਰੀਆਂ ਚੀਜ਼ਾਂ ਦਾ ਮੁਖ਼ਤਿਆਰ ਸੀ ਆਖਿਆ, ਆਪਣਾ ਹੱਥ ਮੇਰੇ ਪੱਟ ਦੇ ਹੇਠ ਰੱਖ; 3ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸਹੁੰ ਦੇਵਾਂ ਕਿ ਤੂੰ ਮੇਰੇ ਪੁੱਤਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਪਤਨੀ ਨਾ ਲਿਆਵੀਂ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ। 4ਪਰ ਤੂੰ ਮੇਰੇ ਆਪਣੇ ਦੇਸ਼ ਵਿੱਚ ਅਤੇ ਮੇਰੇ ਘਰਾਣੇ ਦੇ ਕੋਲ ਜਾਈਂ ਅਤੇ ਮੇਰੇ ਪੁੱਤਰ ਇਸਹਾਕ ਲਈ ਪਤਨੀ ਲੈ ਆਵੀਂ। 5ਤਦ ਉਸ ਨੌਕਰ ਨੇ ਉਹ ਨੂੰ ਆਖਿਆ, ਸ਼ਾਇਦ ਉਹ ਇਸਤਰੀ ਮੇਰੇ ਨਾਲ ਇਸ ਦੇਸ਼ ਵਿੱਚ ਆਉਣਾ ਨਾ ਚਾਹੇ, ਤਾਂ ਕੀ ਮੈਂ ਤੇਰੇ ਪੁੱਤਰ ਨੂੰ ਉਸ ਦੇਸ਼ ਨੂੰ ਵਾਪਿਸ ਲੈ ਜਾਂਵਾਂ ਜਿੱਥੋਂ ਤੂੰ ਆਇਆ ਹੈਂ? 6ਅਬਰਾਹਾਮ ਨੇ ਉਸ ਨੂੰ ਆਖਿਆ, ਖ਼ਬਰਦਾਰ, ਮੇਰੇ ਪੁੱਤਰ ਨੂੰ ਕਦੇ ਵੀ ਉਸ ਦੇਸ਼ ਵਿੱਚ ਨਾ ਲੈ ਜਾਵੀਂ। 7ਸਵਰਗ ਦਾ ਪਰਮੇਸ਼ੁਰ ਯਹੋਵਾਹ ਜੋ ਮੈਨੂੰ ਮੇਰੇ ਪਿਤਾ ਦੇ ਘਰ ਤੋਂ ਅਤੇ ਮੇਰੀ ਜਨਮ ਭੂਮੀ ਤੋਂ ਕੱਢ ਲੈ ਆਇਆ, ਜੋ ਮੇਰੇ ਨਾਲ ਬੋਲਿਆ ਅਤੇ ਮੇਰੇ ਨਾਲ ਸਹੁੰ ਖਾ ਕੇ ਆਖਿਆ ਕਿ ਮੈਂ ਤੇਰੀ ਅੰਸ ਨੂੰ ਇਹ ਦੇਸ਼ ਦਿਆਂਗਾ। ਉਹ ਹੀ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਤੂੰ ਉੱਥੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੇਂਗਾ। 8ਅਤੇ ਜੇ ਉਹ ਇਸਤਰੀ ਤੇਰੇ ਨਾਲ ਨਾ ਆਉਣਾ ਚਾਹੇ ਤਾਂ ਤੂੰ ਮੇਰੀ ਇਸ ਸਹੁੰ ਤੋਂ ਛੁੱਟ ਜਾਵੇਂਗਾ। ਪਰ ਮੇਰੇ ਪੁੱਤਰ ਨੂੰ ਉੱਥੇ ਕਦੀ ਨਾ ਲੈ ਜਾਵੀਂ। 62ਇਸਹਾਕ, ਜੋ ਦੱਖਣ ਦੇਸ਼ ਵਿੱਚ ਰਹਿੰਦਾ ਸੀ, ਬਏਰ-ਲਹਈ-ਰੋਈ ਦੇ ਰਸਤੇ ਤੋਂ ਆ ਰਿਹਾ ਸੀ। 63ਇਸਹਾਕ ਸ਼ਾਮ ਦੇ ਵੇਲੇ ਖੇਤਾਂ ਵਿੱਚ ਧਿਆਨ ਕਰਨ ਲਈ ਬਾਹਰ ਗਿਆ ਸੀ, ਤਦ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਊਠ ਆ ਰਹੇ ਸਨ। 64ਤਦ ਰਿਬਕਾਹ ਨੇ ਵੀ ਅੱਖਾਂ ਚੁੱਕ ਕੇ ਇਸਹਾਕ ਨੂੰ ਵੇਖਿਆ ਤਾਂ ਊਠ ਤੋਂ ਉਤਰ ਗਈ। 65ਉਸ ਨੇ ਨੌਕਰ ਤੋਂ ਪੁੱਛਿਆ, ਉਹ ਮਨੁੱਖ ਜਿਹੜਾ ਖੇਤ ਦੇ ਵਿੱਚੋਂ ਸਾਨੂੰ ਮਿਲਣ ਲਈ ਆਉਂਦਾ ਹੈ, ਉਹ ਕੌਣ ਹੈ? ਨੌਕਰ ਨੇ ਆਖਿਆ, ਉਹ ਮੇਰਾ ਸੁਆਮੀ ਹੈ, ਤਦ ਰਿਬਕਾਹ ਨੇ ਘੁੰਡ ਕੱਢ ਕੇ ਆਪਣੇ ਆਪ ਨੂੰ ਢੱਕ ਲਿਆ। 66ਫੇਰ ਨੌਕਰ ਨੇ ਸਾਰੀਆਂ ਗੱਲਾਂ ਜਿਹੜੀਆਂ ਉਸ ਨੇ ਕੀਤੀਆਂ ਸਨ, ਇਸਹਾਕ ਨੂੰ ਦੱਸੀਆਂ। 67ਤਦ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਵਿਆਹ ਲਿਆ ਅਤੇ ਉਹ ਉਸ ਦੀ ਪਤਨੀ ਹੋਈ। ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਤੋਂ ਬਾਅਦ ਸ਼ਾਂਤੀ ਮਿਲੀ।
ਜਵਾਬੀ ਭਜਨ
1ਹਲਲੂਯਾਹ! ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ! 2ਯਹੋਵਾਹ ਦੀਆਂ ਸ਼ਕਤੀਆਂ ਨੂੰ ਕੌਣ ਵਰਣਨ ਕਰ ਸਕਦਾ ਹੈ? ਕੌਣ ਉਹ ਦੀ ਸਾਰੀ ਉਸਤਤ ਸੁਣਾ ਸਕਦਾ ਹੈ? 3ਧੰਨ ਓਹ ਜਿਹੜੇ ਨਿਆਂ ਦੀ ਪਾਲਣਾ ਕਰਦੇ ਹਨ, ਅਤੇ ਉਹ ਜਿਹੜਾ ਹਰ ਵੇਲੇ ਧਰਮ ਕਮਾਉਂਦਾ ਹੈ! 4ਹੇ ਯਹੋਵਾਹ, ਆਪਣੀ ਪਰਜਾ ਦੇ ਪੱਖਪਾਤ ਵਿੱਚ ਮੈਨੂੰ ਚੇਤੇ ਰੱਖ, ਆਪਣੇ ਬਚਾਓ ਨਾਲ ਮੇਰੀ ਸੁੱਧ ਲੈ, 5ਕਿ ਮੈਂ ਤੇਰੇ ਚੁਣੇ ਹੋਇਆਂ ਦੀ ਭਲਿਆਈ ਵੇਖਾਂ, ਤੇਰੀ ਕੌਮ ਦੀ ਖੁਸ਼ੀ ਵਿੱਚ ਅਨੰਦ ਹੋਵਾਂ, ਅਤੇ ਤੇਰੀ ਮਿਲਖ਼ ਦੇ ਨਾਲ ਫਖ਼ਰ ਕਰਾਂ!।
ਇੰਜੀਲ
9ਯਿਸੂ ਨੇ ਉੱਥੋਂ ਅੱਗੇ ਜਾ ਕੇ, ਮੱਤੀ ਨਾਮ ਦੇ ਇੱਕ ਮਨੁੱਖ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ, ਅਤੇ ਉਹ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ”, ਅਤੇ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ। 10ਫਿਰ ਇਸ ਤਰ੍ਹਾਂ ਹੋਇਆ ਜਦੋਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ, ਤਾਂ ਵੇਖੋ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਹ ਦੇ ਚੇਲਿਆਂ ਨਾਲ ਬੈਠ ਗਏ। 11ਅਤੇ ਫ਼ਰੀਸੀਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ? 12ਪਰ ਯਿਸੂ ਨੇ ਇਹ ਸੁਣ ਕੇ ਕਿਹਾ, ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ। 13ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ