ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 2
ਆਰਥੋਡਾਕਸ ਕੈਲੰਡਰ · 19 ਜੂਨ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 2 ਜੁਲਾਈ 2027
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ ਦੂਜਾ ਹਫ਼ਤਾ · ਸੁਰ 8
ਤਿਉਹਾਰ ਅਤੇ ਸੰਤ
Holy Apostle Jude, the Brother of the Lord († c. 80)
ਰਸੂਲਾਂ ਦਾ ਵਰਤ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
1ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ, 2ਤੁਹਾਨੂੰ ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਭਰਪੂਰੀ ਨਾਲ ਮਿਲਦਾ ਰਹੇ। 3ਪਿਆਰਿਓ, ਜਦੋਂ ਮੈਂ ਮੁਕਤੀ ਦੇ ਵਿਖੇ ਤੁਹਾਨੂੰ ਲਿਖਣ ਦੀ ਬਹੁਤ ਕੋਸ਼ਿਸ਼ ਕਰ ਰਿਹਾ ਸੀ ਤਾਂ ਮੈਂ ਤੁਹਾਨੂੰ ਲਿਖ ਕੇ ਬੇਨਤੀ ਕਰਨਾ ਜ਼ਰੂਰੀ ਸਮਝਿਆ ਕਿ ਤੁਸੀਂ ਉਸ ਵਿਸ਼ਵਾਸ ਦੇ ਲਈ ਯਤਨ ਨਾਲ ਕੋਸ਼ਿਸ਼ ਕਰਦੇ ਰਹੋ, ਜਿਹੜਾ ਇੱਕੋ ਹੀ ਵਾਰ ਸੰਤਾਂ ਨੂੰ ਸੌਂਪਿਆ ਗਿਆ ਸੀ। 4ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ। 5ਹੁਣ ਭਾਵੇਂ ਤੁਸੀਂ ਇੱਕੋ ਵਾਰ ਸਭ ਕੁਝ ਜਾਣ ਵੀ ਚੁੱਕੇ ਹੋ, ਤਾਂ ਵੀ ਮੈਂ ਤੁਹਾਨੂੰ ਚੇਤੇ ਕਰਵਾਉਣਾ ਚਾਹੁੰਦਾ ਹਾਂ ਕਿ ਪ੍ਰਭੂ ਨੇ ਲੋਕਾਂ ਨੂੰ ਮਿਸਰ ਦੇਸ ਵਿੱਚੋਂ ਬਚਾ ਕੇ, ਬਾਅਦ ਵਿੱਚ ਉਨ੍ਹਾਂ ਦਾ ਨਾਸ ਕੀਤਾ ਜਿਨ੍ਹਾਂ ਨੇ ਵਿਸ਼ਵਾਸ ਨਾ ਕੀਤਾ। 6ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ। 7ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ। 8ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ। 9ਪਰ ਮਹਾਂ ਦੂਤ ਮਿਕਾਏਲ ਨੇ ਸ਼ੈਤਾਨ ਨਾਲ ਝਗੜਾ ਕਰ ਕੇ ਮੂਸਾ ਦੀ ਲਾਸ਼ ਦੇ ਵਿਖੇ ਵਿਵਾਦ ਕਰਦਾ ਸੀ, ਤਾਂ ਉਹ ਦੀ ਹਿੰਮਤ ਨਾ ਹੋਈ ਕਿ ਮਿਹਣਾ ਮਾਰ ਕੇ ਉਸ ਉੱਤੇ ਦੋਸ਼ ਲਾਵੇ ਸਗੋਂ ਇਹ ਆਖਿਆ ਭਈ ਪ੍ਰਭੂ ਤੈਨੂੰ ਝਿੜਕੇ! 10ਪਰ ਇਹ ਲੋਕ ਜੋ ਕੁਝ ਉਹ ਜਾਣਦੇ ਹੀ ਨਹੀਂ ਉਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ।
ਸ਼ਾਮ ਦੀ ਪ੍ਰਾਰਥਨਾ: ਪਾਠ
11ਹਾਏ ਉਨ੍ਹਾਂ ਨੂੰ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ। 12ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ। ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ। ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ। 13ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ। 14ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਇਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੂ ਆਪਣੇ ਲੱਖਾਂ ਸੰਤਾਂ ਨਾਲ ਆਇਆ। 15ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੋਸ਼ੀ ਠਹਿਰਾਵੇ। 16ਇਹ ਬੁੜ-ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ, ਜਿਹੜੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਦੇ ਹਨ, ਮੂੰਹੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ।
ਸ਼ਾਮ ਦੀ ਪ੍ਰਾਰਥਨਾ: ਪਾਠ
17ਪਰ ਤੁਸੀਂ ਹੇ ਪਿਆਰਿਓ, ਇੰਨ੍ਹਾਂ ਗੱਲਾਂ ਨੂੰ ਯਾਦ ਰੱਖੋ ਜੋ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਹੀ ਆਖੀਆਂ। 18ਜੋ ਉਨ੍ਹਾਂ ਨੇ ਤੁਹਾਨੂੰ ਕਿਹਾ ਕਿ ਅੰਤ ਦੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੀਆਂ ਸ਼ਤਾਨੀ ਕਾਮਨਾਵਾਂ ਦੇ ਅਨੁਸਾਰ ਚੱਲਣਗੇ। 19ਇਹ ਉਹੋ ਹਨ ਜਿਹੜੇ ਧੜੇਬਾਜ਼ ਅਤੇ ਸਰੀਰਕ ਹਨ, ਜਿੰਨ੍ਹਾ ਵਿੱਚ ਆਤਮਾ ਨਹੀਂ। 20ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ। 21ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ। 22ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ, ਦਯਾ ਕਰੋ। 23ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ। 24ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ। 25ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ। ਆਮੀਨ।
ਸਵੇਰ ਦੀ ਪ੍ਰਾਰਥਨਾ: ਇੰਜੀਲ
15ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।” 16ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।” 17ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ। 18ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।” 19ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ।” 20ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?” 21ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?” 22ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।” 23ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?” 24ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ। 25ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।
ਪੱਤ੍ਰੀ
17ਜਦੋਂ ਉਸ ਨੇ ਇੱਕ ਦੇ ਅਪਰਾਧ ਕਰਕੇ ਉਸ ਇੱਕ ਦੇ ਰਾਹੀਂ ਮੌਤ ਨੇ ਰਾਜ ਕੀਤਾ ਤਾਂ ਬਹੁਤ ਵਧੀਕ ਉਹ ਲੋਕ ਜਿਨ੍ਹਾਂ ਨੂੰ ਕਿਰਪਾ ਅਤੇ ਧਾਰਮਿਕਤਾ ਦੀ ਦਾਤ ਬਹੁਤੀ ਮਿਲੀ ਹੈ ਉਸ ਇੱਕ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ। 18ਉਪਰੰਤ ਜਿਵੇਂ ਇੱਕ ਅਪਰਾਧ ਦੇ ਕਾਰਨ ਸਾਰਿਆਂ ਮਨੁੱਖਾਂ ਉੱਤੇ ਦੋਸ਼ ਲੱਗਾ ਤਿਵੇਂ ਹੀ ਧਾਰਮਿਕਤਾ ਦੇ ਇੱਕ ਕੰਮ ਦੇ ਕਾਰਨ ਸਭਨਾਂ ਮਨੁੱਖਾਂ ਲਈ ਮਾਫ਼ੀ ਅਤੇ ਜੀਵਨ ਮਿਲਿਆ। 19ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣ-ਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਵੀ ਬਹੁਤ ਧਰਮੀ ਠਹਿਰਾਏ ਜਾਣਗੇ। 20ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ। 21ਇਸ ਲਈ ਕਿ ਜਿਵੇਂ ਪਾਪ ਨੇ ਮੌਤ ਫੈਲਾਉਂਦੇ ਦੇ ਹੋਏ ਰਾਜ ਕੀਤਾ, ਤਿਵੇਂ ਕਿਰਪਾ ਨੇ ਵੀ ਯਿਸੂ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਾਰਮਿਕਤਾ ਦੇ ਰਾਹੀਂ ਰਾਜ ਕੀਤਾ। 6:1ਹੁਣ ਅਸੀਂ ਕੀ ਆਖੀਏ? ਕੀ ਪਾਪ ਕਰਨ ਵਿੱਚ ਲੱਗੇ ਰਹੀਏ ਕਿ ਕਿਰਪਾ ਬਹੁਤੀ ਹੋਵੇ? 2ਕਦੇ ਨਹੀਂ! ਅਸੀਂ ਜੋ ਪਾਪ ਦੇ ਵੱਲੋਂ ਮਰ ਗਏ, ਤਾਂ ਹੁਣ ਅੱਗੇ ਤੋਂ ਉਸ ਵਿੱਚ ਜੀਵਨ ਕਿਉਂ ਬਤੀਤ ਕਰੀਏ?।
ਪੱਤ੍ਰੀ (ਸੰਤ ਯਹੂਦਾ ਲਈ)
1ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ, 2ਤੁਹਾਨੂੰ ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਭਰਪੂਰੀ ਨਾਲ ਮਿਲਦਾ ਰਹੇ। 3ਪਿਆਰਿਓ, ਜਦੋਂ ਮੈਂ ਮੁਕਤੀ ਦੇ ਵਿਖੇ ਤੁਹਾਨੂੰ ਲਿਖਣ ਦੀ ਬਹੁਤ ਕੋਸ਼ਿਸ਼ ਕਰ ਰਿਹਾ ਸੀ ਤਾਂ ਮੈਂ ਤੁਹਾਨੂੰ ਲਿਖ ਕੇ ਬੇਨਤੀ ਕਰਨਾ ਜ਼ਰੂਰੀ ਸਮਝਿਆ ਕਿ ਤੁਸੀਂ ਉਸ ਵਿਸ਼ਵਾਸ ਦੇ ਲਈ ਯਤਨ ਨਾਲ ਕੋਸ਼ਿਸ਼ ਕਰਦੇ ਰਹੋ, ਜਿਹੜਾ ਇੱਕੋ ਹੀ ਵਾਰ ਸੰਤਾਂ ਨੂੰ ਸੌਂਪਿਆ ਗਿਆ ਸੀ। 4ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ। 5ਹੁਣ ਭਾਵੇਂ ਤੁਸੀਂ ਇੱਕੋ ਵਾਰ ਸਭ ਕੁਝ ਜਾਣ ਵੀ ਚੁੱਕੇ ਹੋ, ਤਾਂ ਵੀ ਮੈਂ ਤੁਹਾਨੂੰ ਚੇਤੇ ਕਰਵਾਉਣਾ ਚਾਹੁੰਦਾ ਹਾਂ ਕਿ ਪ੍ਰਭੂ ਨੇ ਲੋਕਾਂ ਨੂੰ ਮਿਸਰ ਦੇਸ ਵਿੱਚੋਂ ਬਚਾ ਕੇ, ਬਾਅਦ ਵਿੱਚ ਉਨ੍ਹਾਂ ਦਾ ਨਾਸ ਕੀਤਾ ਜਿਨ੍ਹਾਂ ਨੇ ਵਿਸ਼ਵਾਸ ਨਾ ਕੀਤਾ। 6ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ। 7ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ। 8ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ। 9ਪਰ ਮਹਾਂ ਦੂਤ ਮਿਕਾਏਲ ਨੇ ਸ਼ੈਤਾਨ ਨਾਲ ਝਗੜਾ ਕਰ ਕੇ ਮੂਸਾ ਦੀ ਲਾਸ਼ ਦੇ ਵਿਖੇ ਵਿਵਾਦ ਕਰਦਾ ਸੀ, ਤਾਂ ਉਹ ਦੀ ਹਿੰਮਤ ਨਾ ਹੋਈ ਕਿ ਮਿਹਣਾ ਮਾਰ ਕੇ ਉਸ ਉੱਤੇ ਦੋਸ਼ ਲਾਵੇ ਸਗੋਂ ਇਹ ਆਖਿਆ ਭਈ ਪ੍ਰਭੂ ਤੈਨੂੰ ਝਿੜਕੇ! 10ਪਰ ਇਹ ਲੋਕ ਜੋ ਕੁਝ ਉਹ ਜਾਣਦੇ ਹੀ ਨਹੀਂ ਉਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ।
ਇੰਜੀਲ
14ਫਿਰ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆ ਕੇ ਕਿਹਾ, “ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?” 15ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿੰਨਾਂ ਚਿਰ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਸੋਗ ਕਰ ਸਕਦੇ ਹਨ? ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ, ਫਿਰ ਉਹ ਵਰਤ ਰੱਖਣਗੇ। 16ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਵੱਧ ਫੱਟ ਜਾਂਦਾ ਹੈ। 17ਅਤੇ ਨਾ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈਅ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਉਹ ਦੋਵੇਂ ਬਚੀਆਂ ਰਹਿੰਦੀਆਂ ਹਨ”।
ਇੰਜੀਲ (ਸੰਤ ਯਹੂਦਾ ਲਈ)
21ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?” 22ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), “ਪ੍ਰਭੂ ਜੀ ਤੂੰ ਆਪਣੇ ਆਪ ਸਾਡੇ ਤੇ ਪਰਗਟ ਕਰਦਾ ਹੈਂ ਪਰ ਸੰਸਾਰ ਤੇ ਕਿਉਂ ਨਹੀਂ?” 23ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ। 24ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ। ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ।”
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 19 ਸਿਵਲ ਕੈਲੰਡਰ ਦਾ ਜੁਲਾਈ 2 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ