Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 3

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 3 ਜੁਲਾਈ 2027

ਸ਼ਨੀਵਾਰ · ਆਮ ਸਮੇਂ ਦਾ 13ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਰਸੂਲ ਸੰਤ ਥੋਮਾ

ਤਿਉਹਾਰ · ਉਪਾਸਨਾ ਦਾ ਰੰਗ: ਲਾਲ

ਦਿਨ ਦੇ ਪਾਠ

ਪਹਿਲਾ ਪਾਠ

ਅਫ਼ 2:19–22

19ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ! 20ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ! 21ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ। 22ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ।

ਜਵਾਬੀ ਭਜਨ

ਜ਼ਬੂ 117:1–2

1ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ! 2ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।

ਇੰਜੀਲ

ਯੂਹ 20:24–29

24ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ। 25ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।” 26ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” 27ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।” 28ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।” 29ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ।”

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ