Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 3

ਆਰਥੋਡਾਕਸ ਕੈਲੰਡਰ · 20 ਜੂਨ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 3 ਜੁਲਾਈ 2027

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ ਦੂਜਾ ਹਫ਼ਤਾ · ਸੁਰ 8

ਤਿਉਹਾਰ ਅਤੇ ਸੰਤ

Saint John, Archbishop of Shanghai and San Francisco, the Wonderworker († 1966)

ਰਸੂਲਾਂ ਦਾ ਵਰਤ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰੋਮ 3:19–26

19ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ। 20ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ। 21ਪਰ ਹੁਣ ਬਿਵਸਥਾ ਤੋਂ ਬਿਨ੍ਹਾਂ ਪਰਮੇਸ਼ੁਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਬਿਵਸਥਾ ਅਤੇ ਨਬੀ ਉਸ ਦੀ ਗਵਾਹੀ ਦਿੰਦੇ ਹਨ। 22ਅਰਥਾਤ ਪਰਮੇਸ਼ੁਰ ਦੀ ਉਹ ਧਾਰਮਿਕਤਾ ਜੋ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਹੈ ਜਿਹੜੇ ਵਿਸ਼ਵਾਸ ਕਰਦੇ ਹਨ ਕਿਉਂ ਜੋ ਕੁਝ ਫ਼ਰਕ ਨਹੀਂ ਹੈ। 23ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ। 24ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ। 25ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ। 26ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ।

ਇੰਜੀਲ

ਮੱਤੀ 7:1–8

1ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇ। 2ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ। 3ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ? ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ! 4ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ! 5ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ। 6ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ, ਕਿਤੇ ਅਜਿਹਾ ਨਾ ਹੋਵੇ ਜੋ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ। 7ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ। 8ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 20 ਸਿਵਲ ਕੈਲੰਡਰ ਦਾ ਜੁਲਾਈ 3 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ