ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 4
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 4 ਜੁਲਾਈ 2027
ਐਤਵਾਰ · ਆਮ ਸਮੇਂ ਦਾ 14ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦਾ 14ਵਾਂ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
2ਜਦੋਂ ਉਹ ਨੇ ਮੈਨੂੰ ਇਹ ਆਖਿਆ, ਤਾਂ ਆਤਮਾ ਮੇਰੇ ਵਿੱਚ ਆਇਆ ਅਤੇ ਮੈਨੂੰ ਪੈਰਾਂ ਉੱਤੇ ਖੜ੍ਹਾ ਕੀਤਾ, ਤਦ ਮੈਂ ਉਹ ਦੀ ਸੁਣੀ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ। 3ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲੀਆਂ ਦੇ ਕੋਲ ਅਥਵਾ ਉਹਨਾਂ ਵਿਦਰੋਹੀ ਕੌਮਾਂ ਦੇ ਕੋਲ ਜਿਹਨਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਭੇਜਦਾ ਹਾਂ। ਉਹ ਅਤੇ ਉਹਨਾਂ ਦੇ ਪਿਉ-ਦਾਦੇ ਅੱਜ ਦੇ ਦਿਨ ਤੱਕ ਮੇਰੇ ਅਪਰਾਧੀ ਹੁੰਦੇ ਆਏ ਹਨ। 4ਉਹਨਾਂ ਦੇ ਬੱਚੇ ਢੀਠ ਅਤੇ ਪੱਥਰ ਦਿਲ ਹਨ। ਮੈਂ ਤੈਨੂੰ ਉਹਨਾਂ ਦੇ ਕੋਲ ਭੇਜ ਰਿਹਾ ਹਾਂ। ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ 5ਭਾਵੇਂ ਉਹ ਸੁਣਨ ਜਾਂ ਨਾ ਸੁਣਨ ਕਿਉਂ ਜੋ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ, ਪਰ ਉਹ ਜਾਣ ਲੈਣਗੇ ਕਿ ਉਹਨਾਂ ਦੇ ਵਿੱਚ ਇੱਕ ਨਬੀ ਪਰਗਟ ਹੋਇਆ ਹੈ।
ਜਵਾਬੀ ਭਜਨ
1ਯਾਤਰਾ ਦਾ ਗੀਤ ਹੇ ਸਵਰਗ ਵਿੱਚ ਬਿਰਾਜਮਾਨ, ਯਹੋਵਾਹ, ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ! 2ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ, ਅਤੇ ਦਾਸੀ ਦੀਆਂ ਅੱਖਾਂ ਆਪਣੀ ਮਾਲਕਣ ਦੇ ਹੱਥ ਵੱਲ ਲੱਗੀਆਂ ਰਹਿੰਦੀਆਂ ਹਨ, ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਲੱਗੀਆਂ ਰਹਿਣਗੀਆਂ, ਜਦ ਤੱਕ ਉਹ ਸਾਡੇ ਉੱਤੇ ਤਰਸ ਨਾ ਖਾਵੇ। 3ਸਾਡੇ ਉੱਤੇ ਤਰਸ ਖਾ, ਹੇ ਯਹੋਵਾਹ, ਸਾਡੇ ਉੱਤੇ ਤਰਸ ਖਾ, ਅਸੀਂ ਤਾਂ ਨਿਰਾਦਰੀ ਨਾਲ ਬਹੁਤ ਹੀ ਭਰ ਗਏ ਹਾਂ! 4ਸਾਡੀ ਜਾਨ ਸੁਖੀ ਲੋਕਾਂ ਦੇ ਠੱਠਿਆਂ ਤੋਂ ਅਤੇ ਹੰਕਾਰੀਆਂ ਦੀ ਨਿਰਾਦਰੀ ਤੋਂ ਬਹੁਤ ਰੱਜ ਗਈ ਹੈ।
ਦੂਜਾ ਪਾਠ
7ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ। 8ਇਸ ਦੇ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ। 9ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ। 10ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।
ਇੰਜੀਲ
1ਫਿਰ ਪ੍ਰਭੂ ਯਿਸੂ ਉੱਥੋਂ ਤੁਰ ਕੇ ਆਪਣੇ ਦੇਸ ਵਿੱਚ ਆਏ ਅਤੇ ਉਹ ਦੇ ਚੇਲੇ ਉਹ ਦੇ ਪਿੱਛੇ ਹੋ ਤੁਰੇ। 2ਜਦੋਂ ਸਬਤ ਦਾ ਦਿਨ ਆਇਆ ਤਾਂ ਪ੍ਰਭੂ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇਣ ਲੱਗੇ ਅਤੇ ਬਹੁਤੇ ਸੁਣ ਕੇ ਹੈਰਾਨ ਹੋਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਤੇ ਇਹ ਕਿਹੋ ਜਿਹੇ ਚਮਤਕਾਰ ਹਨ ਜੋ ਉਹ ਦੇ ਹੱਥੋਂ ਹੁੰਦੇ ਹਨ? 3ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤਰ ਅਤੇ ਯਾਕੂਬ, ਯੋਸੇਸ, ਯਹੂਦਾਹ ਅਤੇ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਇੱਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਨੇ ਇਸ ਗੱਲ ਤੋਂ ਠੋਕਰ ਖਾਧੀ। 4ਪ੍ਰਭੂ ਯਿਸੂ ਮਸੀਹ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਤੇ ਆਦਰ ਹੁੰਦਾ ਹੈ। 5ਅਤੇ ਉਹ ਉੱਥੇ ਕੋਈ ਚਮਤਕਾਰ ਨਾ ਵਿਖਾ ਸਕਿਆ ਪਰ ਥੋੜ੍ਹੇ ਜਿਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ। 6ਅਤੇ ਪ੍ਰਭੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਹੈਰਾਨ ਹੋਇਆ ਅਤੇ ਉਹ ਆਲੇ-ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਰਿਹਾ।
ਅੱਜ ਦੇ ਸੰਤ
- ਪੁਰਤਗਾਲ ਦੀ ਸੰਤ ਐਲਿਜ਼ਾਬੈਥ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ