ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 4
ਆਰਥੋਡਾਕਸ ਕੈਲੰਡਰ · 21 ਜੂਨ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 4 ਜੁਲਾਈ 2027
ਐਤਵਾਰ · ਸੁਰ 1
ਤਿਉਹਾਰ ਅਤੇ ਸੰਤ
ਪੰਤੇਕੁਸਤ ਤੋਂ ਬਾਅਦ ਦੂਜਾ ਐਤਵਾਰ
ਅਮਰੀਕਾ ਦੇ ਸਾਰੇ ਸੰਤ; ਰੂਸ ਦੇ ਸਾਰੇ ਸੰਤ
ਰਸੂਲਾਂ ਦਾ ਵਰਤ
ਮੱਛੀ ਦੀ ਇਜਾਜ਼ਤ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
9ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੱਮਤਾਂ ਜਮਾਂ ਹੋਣ, ਉਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ? ਉਹ ਆਪਣੇ ਗਵਾਹ ਲਿਆਉਣ, ਤਾਂ ਜੋ ਉਹ ਧਰਮੀ ਠਹਿਰਨ, ਜਾਂ ਦੂਸਰੇ ਉਨ੍ਹਾਂ ਨੂੰ ਸੁਣ ਕੇ ਆਖਣ, ਇਹ ਸੱਚ ਹੈ। 10ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੇਰੇ ਤੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ। 11ਮੈਂ, ਹਾਂ, ਮੈਂ ਹੀ ਯਹੋਵਾਹ ਹਾਂ, ਮੇਰੇ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ ਹੈ। 12ਮੈਂ ਹੀ ਦੱਸਿਆ, ਮੈਂ ਬਚਾਇਆ, ਮੈਂ ਹੀ ਸੁਣਾਇਆ, ਨਾ ਕਿ ਤੁਹਾਡੇ ਵਿੱਚ ਕਿਸੇ ਓਪਰੇ ਦੇਵਤੇ ਨੇ, ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਹੀ ਪਰਮੇਸ਼ੁਰ ਹਾਂ। 13ਹਾਂ, ਪ੍ਰਾਚੀਨ ਦਿਨਾਂ ਤੋਂ ਲੈ ਕੇ ਮੈਂ ਹੀ ਉਹ ਹਾਂ, ਅਤੇ ਕੋਈ ਮੇਰੇ ਹੱਥੋਂ ਛੁਡਾ ਨਹੀਂ ਸਕਦਾ, ਮੈਂ ਕਾਰਜ ਕਰਾਂਗਾ ਅਤੇ ਕੌਣ ਉਹ ਨੂੰ ਰੋਕੇਗਾ? 14ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਫ਼ਰਮਾਉਂਦਾ ਹੈ, ਤੁਹਾਡੇ ਨਮਿੱਤ ਮੈਂ ਬਾਬਲ ਵੱਲ ਭੇਜਿਆ ਅਤੇ ਉਸ ਦੇ ਸਾਰੇ ਵਾਸੀਆਂ ਨੂੰ ਭਗੌੜਿਆਂ ਵਾਂਗੂੰ ਲੈ ਆਵਾਂਗਾ, ਅਤੇ ਕਸਦੀਆਂ ਨੂੰ ਉਨ੍ਹਾਂ ਦੇ ਜਹਾਜ਼ਾਂ ਉੱਤੇ ਚੜ੍ਹਾ ਕੇ ਲੈ ਆਵਾਂਗਾ, ਜਿਨ੍ਹਾਂ ਉੱਤੇ ਉਹ ਵੱਡਾ ਘਮੰਡ ਕਰਦੇ ਹਨ।
ਸ਼ਾਮ ਦੀ ਪ੍ਰਾਰਥਨਾ: ਪਾਠ
ਇਸ ਅਨੁਵਾਦ ਵਿੱਚ ਨਹੀਂ
ਸ਼ਾਮ ਦੀ ਪ੍ਰਾਰਥਨਾ: ਪਾਠ
ਇਸ ਅਨੁਵਾਦ ਵਿੱਚ ਨਹੀਂ
ਸਵੇਰ ਦੀ ਪ੍ਰਾਰਥਨਾ ਦੀ ਦੂਜੀ ਇੰਜੀਲ
1ਜਦ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਤੇ ਯਾਕੂਬ ਦੀ ਮਾਤਾ ਮਰਿਯਮ ਅਤੇ ਸਲੋਮੀ ਨੇ ਸੁਗੰਧਾਂ ਮੁੱਲ ਲਈਆਂ ਕਿ ਜਾ ਕੇ ਉਸ ਉੱਤੇ ਮਲਣ। 2ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਉਹ ਕਬਰ ਉੱਤੇ ਆਈਆਂ। 3ਅਤੇ ਆਪੋ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ੍ਹ ਕੇ ਪਾਸੇ ਕਰੂ? 4ਜਦ ਉਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ। 5ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ। 6ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ। 7ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ। 8ਅਤੇ ਉਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਉਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ।
ਪੱਤ੍ਰੀ
10ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤੀ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਨੂੰ। 11ਪਰਮੇਸ਼ੁਰ ਦੀ ਹਜ਼ੂਰੀ ਵਿੱਚ ਕਿਸੇ ਦਾ ਪੱਖਪਾਤ ਨਹੀਂ ਹੁੰਦਾ। 12ਕਿਉਂਕਿ ਜਿੰਨਿਆਂ ਨੇ ਬਿਨ੍ਹਾਂ ਬਿਵਸਥਾ ਦੇ ਪਾਪ ਕੀਤੇ ਸੋ ਬਿਨ੍ਹਾਂ ਬਿਵਸਥਾ ਦੇ ਨਾਸ ਵੀ ਹੋਣਗੇ ਅਤੇ ਜਿੰਨੀਆਂ ਨੇ ਬਿਵਸਥਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਸੋ ਬਿਵਸਥਾ ਦੇ ਅਨੁਸਾਰ ਹੀ ਉਨ੍ਹਾਂ ਦਾ ਨਿਆਂ ਹੋਵੇਗਾ। 13ਇਸ ਲਈ ਜੋ ਬਿਵਸਥਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਬਿਵਸਥਾ ਤੇ ਚੱਲਣ ਵਾਲੇ ਧਰਮੀ ਠਹਿਰਾਏ ਜਾਣਗੇ। 14ਜਦ ਕਿ ਪਰਾਈਆਂ ਕੌਮਾਂ ਦੇ ਕੋਲ ਬਿਵਸਥਾ ਨਹੀਂ ਹੈ, ਪਰ ਉਹ ਆਪਣੇ ਸੁਭਾਓ ਤੋਂ ਹੀ ਬਿਵਸਥਾ ਦੇ ਕੰਮ ਕਰਦੀਆਂ ਹਨ, ਤਾਂ ਬਿਵਸਥਾ ਦੇ ਨਾ ਹੁੰਦਿਆਂ ਉਹ ਆਪਣੇ ਲਈ ਆਪ ਹੀ ਬਿਵਸਥਾ ਹਨ। 15ਸੋ ਉਹ ਬਿਵਸਥਾ ਦੇ ਕੰਮ ਆਪਣੇ ਹਿਰਦਿਆਂ ਵਿੱਚ ਲਿਖਿਆ ਹੋਇਆ ਵਿਖਾਉਂਦੀਆ ਹਨ, ਨਾਲੇ ਉਨ੍ਹਾਂ ਦਾ ਵਿਵੇਕ ਇਸ ਦੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਖ਼ਿਆਲ ਉਨ੍ਹਾਂ ਨੂੰ ਆਪੋ ਵਿੱਚੀ ਦੋਸ਼ੀ ਤੇ ਨਿਰਦੋਸ਼ੀ ਠਹਿਰਾਉਂਦੇ ਹਨ। 16ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ।
ਪੱਤ੍ਰੀ (ਸੰਤਾਂ ਲਈ)
33ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ, 34ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ। 35ਇਸਤਰੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆਂ ਨੂੰ ਲੱਭਿਆ। ਕਈ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਚਾਹਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪ੍ਰਾਪਤ ਕਰਨ। 36ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ। 37ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, - 38ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ। 39ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ। 40ਕਿਉਂ ਜੋ ਸਾਡੇ ਲਈ ਪਰਮੇਸ਼ੁਰ ਨੇ ਹੋਰ ਵੀ ਇੱਕ ਚੰਗੀ ਗੱਲ ਪਹਿਲਾਂ ਸੋਚ ਰੱਖੀ ਸੀ ਕਿ ਉਹ ਸਾਡੇ ਤੋਂ ਬਿਨ੍ਹਾਂ ਸਿੱਧ ਨਾ ਹੋਣ। 12:1ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ। 2ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
ਇੰਜੀਲ
18ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ। 19ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ। 20ਉਹ ਉਸੇ ਵੇਲੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ। 21ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ। 22ਤਦ ਉਹ ਉਸੇ ਵੇਲੇ ਆਪਣਾ ਸਭ ਕੁਝ ਛੱਡ ਕੇ ਉਹ ਦੇ ਮਗਰ ਹੋ ਤੁਰੇ। 23ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।
ਇੰਜੀਲ (ਸੰਤਾਂ ਲਈ)
25ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ। 5:1ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ। 2ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ: 3ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। 4ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ। 5ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ। 6ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ। 7ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ। 8ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ। 9ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ। 10ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। 11ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ। 12ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 21 ਸਿਵਲ ਕੈਲੰਡਰ ਦਾ ਜੁਲਾਈ 4 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ