Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 5

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 5 ਜੁਲਾਈ 2027

ਸੋਮਵਾਰ · ਆਮ ਸਮੇਂ ਦਾ 14ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 14ਵੇਂ ਹਫ਼ਤੇ ਦਾ ਸੋਮਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਅੰਤੋਨੀ ਜ਼ਕਾਰੀਆ, ਪਾਦਰੀ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਉਤ 28:10–22

10ਯਾਕੂਬ ਬਏਰਸ਼ਬਾ ਤੋਂ ਚੱਲ ਕੇ ਹਾਰਾਨ ਨੂੰ ਗਿਆ, 11ਅਤੇ ਇੱਕ ਥਾਂ ਤੇ ਪਹੁੰਚਿਆ ਅਤੇ ਉੱਥੇ ਰਾਤ ਕੱਟੀ ਕਿਉਂ ਜੋ ਸੂਰਜ ਡੁੱਬ ਗਿਆ ਸੀ ਅਤੇ ਇੱਕ ਪੱਥਰ ਉਸ ਥਾਂ ਤੋਂ ਲੈ ਕੇ ਆਪਣੇ ਸਿਰਹਾਣੇ ਰੱਖ ਲਿਆ ਅਤੇ ਉਸ ਥਾਂ ਲੇਟ ਗਿਆ। 12ਤਦ ਉਸ ਨੇ ਇੱਕ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਤੇ ਉਸ ਦੀ ਚੋਟੀ ਅਕਾਸ਼ ਤੱਕ ਸੀ, ਅਤੇ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ-ਉੱਤਰਦੇ ਸਨ। 13ਵੇਖੋ, ਯਹੋਵਾਹ ਉਸ ਦੇ ਉੱਤੇ ਖੜ੍ਹਾ ਸੀ ਅਤੇ ਉਸ ਨੇ ਆਖਿਆ, ਮੈਂ ਯਹੋਵਾਹ, ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਹਾਂ। ਜਿਸ ਧਰਤੀ ਉੱਤੇ ਤੂੰ ਪਿਆ ਹੈਂ, ਇਹ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਦਿਆਂਗਾ। 14ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ। 15ਵੇਖ, ਮੈਂ ਤੇਰੇ ਅੰਗ-ਸੰਗ ਹਾਂ ਅਤੇ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ, ਅਤੇ ਤੈਨੂੰ ਫੇਰ ਇਸ ਦੇਸ਼ ਵਿੱਚ ਲੈ ਆਵਾਂਗਾ ਅਤੇ ਜਦੋਂ ਤੱਕ ਮੈਂ ਤੇਰੇ ਨਾਲ ਆਪਣਾ ਬਚਨ ਪੂਰਾ ਨਾ ਕਰਾਂ, ਤੈਨੂੰ ਨਹੀਂ ਛੱਡਾਂਗਾ। 16ਫੇਰ ਯਾਕੂਬ ਆਪਣੀ ਨੀਂਦ ਤੋਂ ਜਾਗਿਆ ਅਤੇ ਆਖਿਆ, ਸੱਚ-ਮੁੱਚ ਯਹੋਵਾਹ ਇਸ ਸਥਾਨ ਵਿੱਚ ਹੈ, ਪਰ ਮੈਂ ਨਹੀਂ ਜਾਣਦਾ ਸੀ। 17ਅਤੇ ਉਸ ਨੇ ਭੈਅ ਖਾ ਕੇ ਆਖਿਆ, ਇਹ ਸਥਾਨ ਕਿੰਨ੍ਹਾਂ ਭਿਆਨਕ ਹੈ। ਪਰਮੇਸ਼ੁਰ ਦੇ ਘਰ ਦੇ ਬਿਨ੍ਹਾਂ ਇਹ ਕੋਈ ਹੋਰ ਸਥਾਨ ਨਹੀਂ ਹੋ ਸਕਦਾ, ਸਗੋਂ ਇਹ ਤਾਂ ਸਵਰਗ ਦਾ ਫਾਟਕ ਹੈ। 18ਯਾਕੂਬ ਸਵੇਰੇ ਉੱਠਿਆ ਅਤੇ ਉਸ ਪੱਥਰ ਨੂੰ ਲੈ ਕੇ ਜਿਹੜਾ ਉਸ ਨੇ ਸਿਰਹਾਣੇ ਲਈ ਰੱਖਿਆ ਸੀ, ਥੰਮ੍ਹ ਲਈ ਖੜ੍ਹਾ ਕੀਤਾ ਅਤੇ ਉਸ ਉੱਤੇ ਤੇਲ ਡੋਲ੍ਹਿਆ। 19ਉਸ ਨੇ ਉਸ ਸਥਾਨ ਦਾ ਨਾਮ ਬੈਤਏਲ ਰੱਖਿਆ, ਪਰ ਪਹਿਲਾਂ ਉਸ ਨਗਰ ਦਾ ਨਾਮ ਲੂਜ਼ ਸੀ। 20ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ 21ਅਤੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਨੂੰ ਮੁੜਾਂ ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ। 22ਅਤੇ ਇਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜ੍ਹਾ ਕੀਤਾ ਹੈ, ਪਰਮੇਸ਼ੁਰ ਦਾ ਘਰ ਹੋਵੇਗਾ ਅਤੇ ਸਾਰੀਆਂ ਚੀਜ਼ਾਂ ਜੋ ਤੂੰ ਮੈਨੂੰ ਦੇਵੇਂਗਾ, ਉਨ੍ਹਾਂ ਦਾ ਦਸਵੰਧ ਮੈਂ ਜ਼ਰੂਰ ਹੀ ਤੈਨੂੰ ਦਿਆਂਗਾ।

ਜਵਾਬੀ ਭਜਨ

ਜ਼ਬੂ 91:1–4, 14–15

1ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ। 2ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ। 3ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ। 4ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ਼ ਅਤੇ ਫਰੀ ਹੈ। 14ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਣਿਆ ਹੈ। 15ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁੱਖ ਵਿੱਚ ਮੈਂ ਉਹ ਦੇ ਅੰਗ-ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,

ਇੰਜੀਲ

ਮੱਤੀ 9:18–26

18ਜਦੋਂ ਉਹ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਹਾਕਮ ਨੇ ਆ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ, ਪਰ ਤੂੰ ਆ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜਿਉਂਦੀ ਹੋ ਜਾਵੇਗੀ। 19ਫਿਰ ਯਿਸੂ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ, ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਤੁਰ ਪਏ। 20ਅਤੇ ਵੇਖੋ, ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ, ਪਿੱਛੋਂ ਆ ਕੇ ਉਹ ਦੇ ਕੱਪੜੇ ਦਾ ਪੱਲਾ ਛੂਹਿਆ। 21ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ। 22ਤਦ ਯਿਸੂ ਨੇ ਪਿੱਛੇ ਮੁੜ ਕੇ ਉਹ ਨੂੰ ਵੇਖਿਆ ਅਤੇ ਆਖਿਆ, ਬੇਟੀ ਹੌਂਸਲਾ ਰੱਖ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਉਹ ਔਰਤ ਉਸੇ ਵੇਲੇ ਚੰਗੀ ਹੋ ਗਈ। 23ਫਿਰ ਯਿਸੂ ਹਾਕਮ ਦੇ ਘਰ ਵਿੱਚ ਗਿਆ ਅਤੇ ਬੰਸਰੀ ਵਜਾਉਣ ਵਾਲਿਆਂ ਨੂੰ ਅਤੇ ਭੀੜ ਨੂੰ ਰੌਲ਼ਾ ਪਾਉਂਦਿਆਂ ਵੇਖ ਕੇ ਆਖਿਆ, 24ਪਰੇ ਹੋ ਜਾਵੋ ਕਿਉਂ ਜੋ ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ, ਪਰ ਉਹ ਉਸ ਉੱਤੇ ਹੱਸੇ। 25ਜਦੋਂ ਭੀੜ ਬਾਹਰ ਕੱਢੀ ਗਈ, ਤਾਂ ਉਸ ਨੇ ਅੰਦਰ ਜਾ ਕੇ ਉਹ ਦਾ ਹੱਥ ਫੜਿਆ ਅਤੇ ਕੁੜੀ ਉੱਠ ਖੜੀ ਹੋਈ। 26ਅਤੇ ਇਹ ਖ਼ਬਰ ਉਸ ਸਾਰੇ ਦੇਸ ਵਿੱਚ ਫੈਲ ਗਈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ