ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 6
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 6 ਜੁਲਾਈ 2027
ਮੰਗਲਵਾਰ · ਆਮ ਸਮੇਂ ਦਾ 14ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 14ਵੇਂ ਹਫ਼ਤੇ ਦਾ ਮੰਗਲਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਮਾਰੀਆ ਗੋਰੇਤੀ, ਕੁਆਰੀ ਅਤੇ ਸ਼ਹੀਦ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
22ਉਹ ਉਸੇ ਰਾਤ ਉੱਠਿਆ ਅਤੇ ਆਪਣੀਆਂ ਦੋਵੇਂ ਪਤਨੀਆਂ, ਦੋਵੇਂ ਦਾਸੀਆਂ ਅਤੇ ਗਿਆਰ੍ਹਾਂ ਪੁੱਤਰਾਂ ਨੂੰ ਲੈ ਕੇ ਯਬੋਕ ਨਦੀ ਤੋਂ ਪਾਰ ਲੰਘਾ ਦਿੱਤਾ। 23ਉਸ ਨੇ ਉਨ੍ਹਾਂ ਨੂੰ ਅਤੇ ਜੋ ਉਸ ਦੇ ਕੋਲ ਸੀ, ਪਾਰ ਲੰਘਾ ਦਿੱਤਾ। 24ਅਤੇ ਯਾਕੂਬ ਇਕੱਲਾ ਰਹਿ ਗਿਆ, ਉਸ ਦੇ ਨਾਲ ਇੱਕ ਮਨੁੱਖ ਦਿਨ ਚੜ੍ਹਨ ਤੱਕ ਘੁਲਦਾ ਰਿਹਾ। 25ਜਦ ਉਸ ਨੇ ਵੇਖਿਆ ਕਿ ਮੈਂ ਯਾਕੂਬ ਤੋਂ ਜਿੱਤ ਨਹੀਂ ਸਕਦਾ ਤਾਂ ਉਸ ਨੇ ਯਾਕੂਬ ਦੇ ਪੱਟ ਦੇ ਜੋੜ ਨੂੰ ਹੱਥ ਲਾਇਆ ਅਤੇ ਯਾਕੂਬ ਦੇ ਪੱਟ ਦਾ ਜੋੜ ਉਸ ਦੇ ਨਾਲ ਘੁਲਣ ਦੇ ਕਾਰਨ ਨਿੱਕਲ ਗਿਆ। 26ਤਦ ਉਸ ਮਨੁੱਖ ਨੇ ਆਖਿਆ, ਮੈਨੂੰ ਜਾਣ ਦੇ ਕਿਉਂ ਜੋ ਦਿਨ ਚੜ੍ਹ ਗਿਆ ਹੈ। ਯਾਕੂਬ ਨੇ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ, ਜਦ ਤੱਕ ਤੂੰ ਮੈਨੂੰ ਬਰਕਤ ਨਾ ਦੇਵੇਂ। 27ਤਾਂ ਉਸ ਨੇ ਪੁੱਛਿਆ, ਤੇਰਾ ਨਾਮ ਕੀ ਹੈ? ਉਸ ਨੇ ਆਖਿਆ, ਯਾਕੂਬ। 28ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ। 29ਤਾਂ ਯਾਕੂਬ ਨੇ ਆਖਿਆ, ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ? ਉਸ ਨੇ ਆਖਿਆ, ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ? ਤਦ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ। 30ਯਾਕੂਬ ਨੇ ਇਹ ਆਖ ਕੇ ਉਸ ਸਥਾਨ ਦਾ ਨਾਮ ਪਨੀਏਲ ਰੱਖਿਆ ਕਿਉਂ ਜੋ ਉਸ ਨੇ ਪਰਮੇਸ਼ੁਰ ਨੂੰ ਆਹਮੋ-ਸਾਹਮਣੇ ਵੇਖਿਆ ਅਤੇ ਉਸ ਦੀ ਜਾਨ ਬਚ ਗਈ। 31ਜਦ ਉਹ ਪਨੂਏਲ ਤੋਂ ਪਾਰ ਲੰਘ ਗਿਆ ਤਾਂ ਸੂਰਜ ਚੜ੍ਹ ਗਿਆ ਸੀ ਅਤੇ ਉਹ ਆਪਣੇ ਪੱਟ ਤੋਂ ਲੰਗੜਾ ਕੇ ਤੁਰਦਾ ਸੀ। 32ਇਸ ਲਈ ਇਸਰਾਏਲੀ ਉਸ ਨਾੜੀ ਦੇ ਪੱਠੇ ਨੂੰ ਜਿਹੜਾ ਪੱਟ ਦੇ ਜੋੜ ਉੱਤੇ ਹੈ, ਅੱਜ ਤੱਕ ਨਹੀਂ ਖਾਂਦੇ ਕਿਉਂ ਜੋ ਉਸ ਮਨੁੱਖ ਨੇ ਯਾਕੂਬ ਦੀ ਨਾੜੀ ਦੇ ਪੱਠੇ ਨੂੰ ਪੱਟ ਦੇ ਜੋੜ ਕੋਲ ਹੱਥ ਲਾ ਦਿੱਤਾ ਸੀ।
ਜਵਾਬੀ ਭਜਨ
1ਦਾਊਦ ਦੀ ਪ੍ਰਾਰਥਨਾ। ਹੇ ਯਹੋਵਾਹ, ਸਚਿਆਈ ਨੂੰ ਸੁਣ, ਮੇਰੀ ਪੁਕਾਰ ਉੱਤੇ ਧਿਆਨ ਦੇ, ਮੇਰੀ ਪ੍ਰਾਰਥਨਾ ਉੱਤੇ ਕੰਨ ਲਾ ਜਿਹੜੀ ਨਿਸ਼ਕਪਟ ਬੁੱਲ੍ਹਾਂ ਤੋਂ ਹੈ। 2ਮੇਰਾ ਫ਼ੈਸਲਾ ਤੇਰੇ ਹਜ਼ੂਰ ਤੋਂ ਨਿੱਕਲੇ, ਤੇਰੀਆਂ ਅੱਖੀਆਂ ਸਿਧਿਆਈ ਨੂੰ ਵੇਖਣ। 3ਤੂੰ ਮੇਰੇ ਮਨ ਨੂੰ ਜਾਂਚਿਆ ਹੈ, ਰਾਤ ਨੂੰ ਤੂੰ ਮੈਨੂੰ ਪਰਖਿਆ ਹੈ, ਤੂੰ ਮੈਨੂੰ ਤਾਇਆ ਹੈ ਪਰ ਕੁਝ ਨਾ ਲੱਭਾ, ਮੈਂ ਠਾਣ ਲਿਆ ਕਿ ਮੇਰਾ ਮੂੰਹ ਉਲੰਘਣ ਨਾ ਕਰੇ। 6ਮੈਂ ਤੈਨੂੰ ਪੁਕਾਰਿਆ ਹੈ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ, ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ। 7ਆਪਣੀ ਅਚਰਜ਼ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ। 8ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ, 15ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ, ਜਦੋਂ ਮੈਂ ਜਾਗਾਂਗਾ ਤਦ ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ।
ਇੰਜੀਲ
32ਫਿਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ, ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਯਿਸੂ ਦੇ ਕੋਲ ਲਿਆਏ। 33ਅਤੇ ਜਦੋਂ ਭੂਤ ਕੱਢਿਆ ਗਿਆ ਤਦ ਗੂੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ਼ ਮੰਨ ਕੇ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਨਹੀਂ ਵੇਖਿਆ। 34ਪਰ ਫ਼ਰੀਸੀਆਂ ਨੇ ਕਿਹਾ, ਉਹ ਤਾਂ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ। 35ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ। 36ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ। 37ਤਦ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ, ਫ਼ਸਲ ਪੱਕੀ ਹੋਈ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ। 38ਇਸ ਲਈ ਤੁਸੀਂ ਖੇਤ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।
ਅੱਜ ਦੇ ਸੰਤ
- ਸੰਤ ਮਾਰੀਆ ਗੋਰੇਤੀ, ਕੁਆਰੀ ਅਤੇ ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ