ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 6
ਆਰਥੋਡਾਕਸ ਕੈਲੰਡਰ · 23 ਜੂਨ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 6 ਜੁਲਾਈ 2027
ਮੰਗਲਵਾਰ · ਪੰਤੇਕੁਸਤ ਤੋਂ ਬਾਅਦ ਤੀਜਾ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Martyr Agrippina of Rome († c. 255)
ਰਸੂਲਾਂ ਦਾ ਵਰਤ
ਮੱਛੀ ਦੀ ਇਜਾਜ਼ਤ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ: ਇੰਜੀਲ (ਪਰਮੇਸ਼ੁਰ ਦੀ ਮਾਤਾ ਦੇ ਵਲਾਦੀਮੀਰ ਆਈਕਨ ਲਈ)
39ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ। 40ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ। 41ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ। 42ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ। 43ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ? 44ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ। 45ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ। 46ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ, 47ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ, 48ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ, 49ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ। 56ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।
ਪੱਤ੍ਰੀ
14ਅਸੀਂ ਜਾਣਦੇ ਤਾਂ ਹਾਂ ਜੋ ਬਿਵਸਥਾ ਆਤਮਿਕ ਹੈ ਪਰ ਮੈਂ ਸਰੀਰਕ ਅਤੇ ਪਾਪ ਦੇ ਹੱਥ ਵਿਕਿਆ ਹੋਇਆ ਹਾਂ। 15ਮੈਂ ਨਹੀਂ ਜਾਣਦਾ ਜੋ ਕੀ ਕਰਾਂ ਕਿਉਂ ਜੋ ਮੈਂ ਉਹ ਨਹੀਂ ਕਰਦਾ ਜੋ ਚਾਹੁੰਦਾ ਹਾਂ ਸਗੋਂ ਉਹ ਕਰਦਾ ਹਾਂ ਜਿਸ ਤੋਂ ਮੈਨੂੰ ਨਫ਼ਰਤ ਆਉਂਦੀ ਹੈ। 16ਪਰ ਜੇ ਮੈਂ ਉਹ ਕਰਦਾ ਹਾਂ ਜੋ ਨਹੀਂ ਚਾਹੁੰਦਾ ਤਾਂ ਮੈਂ ਬਿਵਸਥਾ ਨੂੰ ਮੰਨ ਲੈਂਦਾ ਹਾਂ ਕਿ ਉਹ ਚੰਗੀ ਹੈ। 17ਸੋ ਮੈਂ ਹੁਣ ਇਸ ਹਾਲ ਵਿੱਚ ਉਹ ਕਰਨ ਵਾਲਾ ਨਹੀਂ ਸਗੋਂ ਪਾਪ ਹੈ ਜਿਹੜਾ ਮੇਰੇ ਵਿੱਚ ਵੱਸਦਾ ਹੈ। 18ਮੈਂ ਜਾਣਦਾ ਤਾਂ ਹਾਂ ਕਿ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ। ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ, ਪਰ ਭਲਾ ਕਰਨਾ ਹੈ ਨਹੀਂ। 19ਜਿਹੜੀ ਭਲਿਆਈ ਮੈਂ ਕਰਨਾ ਚਾਹੁੰਦਾ ਹਾਂ, ਉਹ ਮੈਂ ਨਹੀਂ ਕਰਦਾ ਸਗੋਂ ਜਿਹੜੀ ਬੁਰਿਆਈ ਮੈਂ ਨਹੀਂ ਕਰਨਾ ਚਾਹੁੰਦਾ ਉਹ ਹੀ ਕਰਦਾ ਹਾਂ। 20ਪਰ ਜੇ ਮੈਂ ਉਹ ਕੰਮ ਕਰਦਾ ਹਾਂ ਜਿਹੜਾ ਮੈਂ ਨਹੀਂ ਚਾਹੁੰਦਾ ਤਾਂ ਕਰਨ ਵਾਲਾ ਮੈਂ ਨਹੀਂ ਸਗੋਂ ਪਾਪ ਹੈ ਜੋ ਮੇਰੇ ਵਿੱਚ ਵੱਸਦਾ ਹੈ। 21ਸੋ ਮੈਂ ਅੰਗਾਂ ਵਿੱਚ ਇਹ ਕਨੂੰਨ ਵੇਖਦਾ ਹਾਂ ਕਿ ਜਦੋਂ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਉਦੋਂ ਬੁਰਿਆਈ ਹਾਜ਼ਰ ਹੁੰਦੀ ਹੈ। 22ਮੈਂ ਤਾਂ ਅੰਦਰਲੇ ਮਨੁੱਖ ਅਨੁਸਾਰ ਪਰਮੇਸ਼ੁਰ ਦੀ ਬਿਵਸਥਾ ਵਿੱਚ ਅਨੰਦ ਹੁੰਦਾ ਹਾਂ। 23ਪਰ ਮੈਂ ਆਪਣੇ ਅੰਗਾਂ ਵਿੱਚ ਇੱਕ ਹੋਰ ਕਨੂੰਨ ਨੂੰ ਵੀ ਵੇਖਦਾ ਹਾਂ, ਜੋ ਮੇਰੀ ਬੁੱਧ ਦੇ ਕਨੂੰਨ ਨਾਲ ਲੜਦਾ ਹੈ ਅਤੇ ਮੈਨੂੰ ਉਸ ਪਾਪ ਦੇ ਕਨੂੰਨ ਦੇ ਜੋ ਮੇਰਿਆਂ ਅੰਗਾਂ ਵਿੱਚ ਹੈ, ਬੰਧਨ ਵਿੱਚ ਲਈ ਆਉਂਦਾ ਹੈ। 24ਮੈਂ ਕਿੰਨਾਂ ਮੰਦਭਾਗੀ ਮਨੁੱਖ ਹਾਂ! ਕੌਣ ਮੈਨੂੰ ਇਸ ਮੌਤ ਦੇ ਸਰੀਰ ਤੋਂ ਛੁਡਾਵੇਗਾ? 25ਮਸੀਹ ਸਾਡੇ ਪ੍ਰਭੂ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਨੂੰਨ ਦੀ ਸੇਵਾ ਕਰਦਾ ਪਰ ਸਰੀਰ ਨਾਲ ਪਾਪ ਦੇ ਕਨੂੰਨ ਦੀ। 8:1ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ। 2ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ।
ਪੱਤ੍ਰੀ (ਬੁੱਧਵਾਰ ਲਈ)
2ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ। 3ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ। 4ਇਸ ਲਈ ਜੋ ਸਾਡੇ ਵਿੱਚ ਜਿਹੜੇ ਸਰੀਰ ਦੇ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ ਬਿਵਸਥਾ ਦੀ ਬਿਧੀ ਪੂਰੀ ਹੋਵੇ। 5ਜੋ ਸਰੀਰਕ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ, ਪਰ ਜਿਹੜੇ ਆਤਮਿਕ ਹਨ ਉਹ ਆਤਮਾ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ। 6ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਤਾਂ ਮੌਤ ਹੈ ਪਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ਸ਼ਾਂਤੀ ਹੈ। 7ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ। 8ਅਤੇ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਨੂੰ ਖੁਸ਼ ਨਹੀਂ ਕਰ ਸਕਦੇ ਹਨ। 9ਪਰ ਤੁਸੀਂ ਸਰੀਰਕ ਨਹੀਂ, ਸਗੋਂ ਆਤਮਿਕ ਹੋ ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ, ਪ੍ਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ, ਸੋ ਉਸਦਾ ਨਹੀਂ ਹੈ। 10ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਸਰੀਰ ਪਾਪ ਦੇ ਕਾਰਨ ਮਰ ਗਿਆ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ। 11ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ। 12ਸੋ ਹੇ ਭਰਾਵੋ, ਅਸੀਂ ਕਰਜ਼ਦਾਰ ਹਾਂ, ਪਰ ਸਰੀਰ ਦੇ ਨਹੀਂ ਜੋ ਸਰੀਰ ਦੇ ਅਨੁਸਾਰ ਉਮਰ ਕੱਟੀਏ। 13ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਸਰੀਰ ਦੇ ਕੰਮਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ।
ਪੱਤ੍ਰੀ (ਪਰਮੇਸ਼ੁਰ ਦੀ ਮਾਤਾ ਦੇ ਵਲਾਦੀਮੀਰ ਆਈਕਨ ਲਈ)
5ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ। 6ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ। 7ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ। 8ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ। 9ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ। 10ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ। 11ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।
ਇੰਜੀਲ
9ਸੋਨਾ, ਚਾਂਦੀ ਅਤੇ ਤਾਂਬਾ ਆਪਣੇ ਕਮਰ ਕੱਸੇ ਵਿੱਚ ਨਾ ਲਓ। 10ਅਤੇ ਨਾ ਰਾਹ ਦੇ ਲਈ ਝੋਲਾ ਨਾ ਦੋ ਕੁੜਤੇ ਨਾ ਜੁੱਤੀ ਅਤੇ ਨਾ ਲਾਠੀ ਲਓ ਕਿਉਂ ਜੋ ਮਜ਼ਦੂਰ ਆਪਣੇ ਭੋਜਨ ਦਾ ਹੱਕਦਾਰ ਹੈ। 11ਅਤੇ ਜਿਸ ਕਿਸੇ ਨਗਰ ਜਾਂ ਪਿੰਡ ਵਿੱਚ ਵੜੋ ਪੁੱਛੋ ਕਿ ਇੱਥੇ ਕੌਣ ਯੋਗ ਹੈ, ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਠਹਿਰੇ ਰਹੋ। 12ਅਤੇ ਘਰ ਵਿੱਚ ਵੜਦਿਆਂ ਉਹ ਦੀ ਸੁੱਖ ਮੰਗੋ। 13ਅਤੇ ਜੇ ਘਰ ਯੋਗ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਮਿਲੇ, ਪਰ ਜੇ ਯੋਗ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ। 14ਅਤੇ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ ਨਾ ਤੁਹਾਡੀਆਂ ਗੱਲਾਂ ਸੁਣੇ, ਤਾਂ ਤੁਸੀਂ ਉਸ ਘਰ ਜਾਂ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ। 15ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।
ਇੰਜੀਲ (ਬੁੱਧਵਾਰ ਲਈ)
16ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ। 17ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣਿਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ। 18ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ। 19ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ। 20ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ। 21ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ। 22ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।
ਇੰਜੀਲ (ਪਰਮੇਸ਼ੁਰ ਦੀ ਮਾਤਾ ਦੇ ਵਲਾਦੀਮੀਰ ਆਈਕਨ ਲਈ)
38ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ। 39ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ। 40ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ। 41ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ। 42ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ। 11:27ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ! 28ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 23 ਸਿਵਲ ਕੈਲੰਡਰ ਦਾ ਜੁਲਾਈ 6 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ