Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 7

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 7 ਜੁਲਾਈ 2027

ਬੁੱਧਵਾਰ · ਆਮ ਸਮੇਂ ਦਾ 14ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 14ਵੇਂ ਹਫ਼ਤੇ ਦਾ ਬੁੱਧਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਉਤ 41:55–57; 42:5–7, 17–24

55ਜਦ ਮਿਸਰ ਦਾ ਸਾਰਾ ਦੇਸ਼ ਭੁੱਖਾ ਮਰਨ ਲੱਗਾ ਤਦ ਪਰਜਾ ਫ਼ਿਰਊਨ ਦੇ ਅੱਗੇ ਰੋਟੀ ਲਈ ਦੁਹਾਈ ਦੇਣ ਲੱਗੀ, ਅਤੇ ਫ਼ਿਰਊਨ ਨੇ ਸਾਰੇ ਮਿਸਰੀਆਂ ਨੂੰ ਆਖਿਆ, ਯੂਸੁਫ਼ ਕੋਲ ਜਾਓ ਅਤੇ ਜੋ ਕੁਝ ਉਹ ਆਖੇ ਸੋ ਕਰੋ। 56ਸਾਰੀ ਧਰਤੀ ਉੱਤੇ ਕਾਲ ਸੀ ਤਾਂ ਯੂਸੁਫ਼ ਨੇ ਸਾਰੇ ਭੰਡਾਰ ਖੋਲ੍ਹ ਕੇ ਮਿਸਰੀਆਂ ਕੋਲ ਅੰਨ ਵੇਚਿਆ, ਕਿਉਂ ਜੋ ਮਿਸਰ ਦੇਸ਼ ਵਿੱਚ ਕਾਲ ਬਹੁਤ ਸਖ਼ਤ ਹੋ ਗਿਆ। 57ਸਾਰੇ ਸੰਸਾਰ ਦੇ ਲੋਕ ਯੂਸੁਫ਼ ਦੇ ਕੋਲੋਂ ਅੰਨ ਖਰੀਦਣ ਲਈ ਮਿਸਰ ਵਿੱਚ ਆਉਣ ਲੱਗੇ ਕਿਉਂ ਜੋ ਸਾਰੀ ਧਰਤੀ ਉੱਤੇ ਕਾਲ ਬਹੁਤ ਸਖ਼ਤ ਸੀ। 42:5ਇਸ ਤਰ੍ਹਾਂ ਜੋ ਲੋਕ ਅੰਨ ਖਰੀਦਣ ਲਈ ਆਏ ਸਨ, ਉਨ੍ਹਾਂ ਦੇ ਨਾਲ ਇਸਰਾਏਲ ਦੇ ਪੁੱਤਰ ਵੀ ਆਏ ਕਿਉਂਕਿ ਕਨਾਨ ਦੇਸ਼ ਵਿੱਚ ਭਾਰੀ ਕਾਲ ਸੀ। 6ਯੂਸੁਫ਼ ਉਸ ਦੇਸ਼ ਉੱਤੇ ਹਾਕਮ ਸੀ ਅਤੇ ਉਸ ਦੇਸ਼ ਦੇ ਸਾਰੇ ਲੋਕਾਂ ਨੂੰ ਉਹੀ ਅੰਨ ਵੇਚਦਾ ਸੀ, ਇਸ ਲਈ ਜਦ ਯੂਸੁਫ਼ ਦੇ ਭਰਾ ਆਏ ਤਦ ਧਰਤੀ ਉੱਤੇ ਮੂੰਹ ਭਾਰ ਡਿੱਗ ਕੇ ਉਸ ਦੇ ਅੱਗੇ ਝੁਕੇ। 7ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਵੇਖਿਆ ਅਤੇ ਉਨ੍ਹਾਂ ਨੂੰ ਪਹਿਚਾਣ ਲਿਆ ਪਰ ਉਸ ਨੇ ਆਪਣੇ ਆਪ ਨੂੰ ਉਨ੍ਹਾਂ ਦੇ ਅੱਗੇ ਅਜਨਬੀ ਬਣਾਇਆ ਅਤੇ ਉਨ੍ਹਾਂ ਨਾਲ ਸਖ਼ਤੀ ਨਾਲ ਬੋਲਿਆ ਅਤੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਕਿੱਥੋਂ ਆਏ ਹੋ? ਤਾਂ ਉਨ੍ਹਾਂ ਨੇ ਆਖਿਆ, ਅਸੀਂ ਕਨਾਨ ਦੇਸ਼ ਤੋਂ ਅੰਨ ਮੁੱਲ ਲੈਣ ਲਈ ਆਏ ਹਾਂ। 17ਉਸ ਨੇ ਉਨ੍ਹਾਂ ਨੂੰ ਤਿੰਨ ਦਿਨ ਤੱਕ ਇਕੱਠੇ ਕੈਦ ਵਿੱਚ ਬੰਦ ਰੱਖਿਆ। 18ਤੀਜੇ ਦਿਨ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਅਜਿਹਾ ਕਰੋ ਤਾਂ ਜੀਉਂਦੇ ਰਹੋਗੇ, ਕਿਉਂ ਜੋ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ। 19ਜੇ ਤੁਸੀਂ ਸੱਚੇ ਹੋ ਤਾਂ ਤੁਹਾਡੇ ਭਰਾਵਾਂ ਵਿੱਚੋਂ ਇੱਕ ਉਸੇ ਕੈਦਖ਼ਾਨੇ ਵਿੱਚ ਰੱਖਿਆ ਜਾਵੇ ਅਤੇ ਤੁਸੀਂ ਕਾਲ ਲਈ ਆਪਣੇ ਘਰ ਅੰਨ ਲੈ ਕੇ ਚਲੇ ਜਾਓ। 20ਆਪਣੇ ਛੋਟੇ ਭਰਾ ਨੂੰ ਮੇਰੇ ਕੋਲ ਲੈ ਆਓ, ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਅਤੇ ਤੁਸੀਂ ਨਾ ਮਰੋ ਤਾਂ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ। 21ਉਨ੍ਹਾਂ ਭਰਾਵਾਂ ਨੇ ਇੱਕ ਦੂਜੇ ਨੂੰ ਆਖਿਆ, ਜ਼ਰੂਰ ਹੀ ਅਸੀਂ ਆਪਣੇ ਭਰਾ ਦੇ ਕਾਰਨ ਦੋਸ਼ੀ ਹਾਂ ਕਿਉਂਕਿ ਜਦ ਅਸੀਂ ਉਸ ਦੀ ਜਾਨ ਨੂੰ ਕਸ਼ਟ ਵਿੱਚ ਵੇਖਿਆ ਅਤੇ ਉਸ ਨੇ ਸਾਡੇ ਤਰਲੇ ਕੀਤੇ ਤਾਂ ਅਸੀਂ ਉਸ ਦੀ ਨਾ ਸੁਣੀ। ਇਸੇ ਕਰਕੇ ਇਹ ਬਿਪਤਾ ਸਾਡੇ ਉੱਤੇ ਆਈ ਹੈ। 22ਤਦ ਰਊਬੇਨ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਮੈਂ ਤੁਹਾਨੂੰ ਨਹੀਂ ਸੀ ਆਖਦਾ ਕਿ ਤੁਸੀਂ ਇਸ ਮੁੰਡੇ ਨਾਲ ਪਾਪ ਨਾ ਕਰੋ? ਪਰ ਤੁਸੀਂ ਮੇਰੀ ਨਾ ਸੁਣੀ ਅਤੇ ਵੇਖੋ, ਹੁਣ ਉਸ ਦੇ ਲਹੂ ਦੀ ਪੁੱਛ ਹੋਈ ਹੈ। 23ਉਹ ਨਹੀਂ ਜਾਣਦੇ ਸਨ ਕਿ ਯੂਸੁਫ਼ ਉਨ੍ਹਾਂ ਦੀ ਭਾਸ਼ਾ ਸਮਝਦਾ ਹੈ ਕਿਉਂ ਜੋ ਉਨ੍ਹਾਂ ਦੇ ਵਿਚਕਾਰ ਇੱਕ ਤਰਜੁਮਾ ਕਰਨ ਵਾਲਾ ਸੀ। 24ਤਦ ਉਹ ਉਨ੍ਹਾਂ ਤੋਂ ਇੱਕ ਪਾਸੇ ਹੋ ਕੇ ਰੋਇਆ ਅਤੇ ਫੇਰ ਉਨ੍ਹਾਂ ਕੋਲ ਮੁੜ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਸ਼ਿਮਓਨ ਨੂੰ ਲਿਆ ਅਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਉਸ ਨੂੰ ਬੰਦੀ ਬਣਾ ਲਿਆ।

ਜਵਾਬੀ ਭਜਨ

ਜ਼ਬੂ 33:2–3, 10–11, 18–19

2ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਜਾ ਕੇ ਉਹ ਦੀ ਉਸਤਤ ਗਾਓ। 3ਉਸ ਦੇ ਲਈ ਇੱਕ ਨਵਾਂ ਗੀਤ ਗਾਓ, ਉੱਚੀ ਸੁਰ ਉੱਤੇ ਸੁਰ ਤਾਲ ਨਾਲ ਵਜਾਓ। 10ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਵਿਅਰਥ ਕਰ ਦਿੰਦਾ ਹੈ। 11ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓਂ ਪੀੜ੍ਹੀ। 18ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈਅ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ, 19ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਹਨਾਂ ਨੂੰ ਜੀਉਂਦਿਆ ਰੱਖੇ।

ਇੰਜੀਲ

ਮੱਤੀ 10:1–7

1ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ। 2ਬਾਰਾਂ ਰਸੂਲਾਂ ਦੇ ਇਹ ਨਾਮ ਹਨ, ਪਹਿਲਾ ਸ਼ਮਊਨ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਸ ਦਾ ਭਰਾ ਅੰਦ੍ਰਿਯਾਸ, ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸ ਦਾ ਭਰਾ ਯੂਹੰਨਾ, 3ਫ਼ਿਲਿਪੁੱਸ, ਬਰਥੁਲਮਈ, ਥੋਮਾ ਅਤੇ ਮੱਤੀ ਚੂੰਗੀ ਲੈਣ ਵਾਲਾ, ਹਲਫ਼ਈ ਦਾ ਪੁੱਤਰ ਯਾਕੂਬ ਅਤੇ ਥੱਦਈ, 4ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਹ ਨੂੰ ਫੜਵਾ ਵੀ ਦਿੱਤਾ। 5ਇਨ੍ਹਾਂ ਬਾਰਾਂ ਨੂੰ ਯਿਸੂ ਨੇ ਭੇਜਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦਿੱਤੀ: “ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ”। 6ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ। 7ਅਤੇ ਜਾਂਦਿਆਂ ਹੋਇਆਂ ਇਹ ਪਰਚਾਰ ਕਰ ਕੇ ਆਖੋ, ਕਿ ਸਵਰਗ ਰਾਜ ਨੇੜੇ ਆਇਆ ਹੈ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ