ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 7
ਆਰਥੋਡਾਕਸ ਕੈਲੰਡਰ · 24 ਜੂਨ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 7 ਜੁਲਾਈ 2027
ਬੁੱਧਵਾਰ · ਪੰਤੇਕੁਸਤ ਤੋਂ ਬਾਅਦ ਤੀਜਾ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Nativity of the Holy Glorious Prophet, Forerunner, and Baptist of the Lord, John
ਰਸੂਲਾਂ ਦਾ ਵਰਤ
ਮੱਛੀ ਦੀ ਇਜਾਜ਼ਤ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
ਉਤ 17:15–17, 19; 18:11–14; 21:1–8
15ਫੇਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਸਾਰਈ ਜੋ ਤੇਰੀ ਪਤਨੀ ਹੈ, ਤੂੰ ਉਸ ਨੂੰ ਸਾਰਈ ਨਾ ਆਖੀਂ ਸਗੋਂ ਹੁਣ ਤੋਂ ਉਸ ਦਾ ਨਾਮ ਸਾਰਾਹ ਹੋਵੇਗਾ। 16ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਉਸ ਤੋਂ ਮੈਂ ਤੈਨੂੰ ਇੱਕ ਪੁੱਤਰ ਵੀ ਦਿਆਂਗਾ। ਮੈਂ ਉਹ ਨੂੰ ਅਜਿਹੀ ਅਸੀਸ ਦਿਆਂਗਾ ਕਿ ਉਹ ਕੌਮਾਂ ਦੀ ਮਾਤਾ ਹੋਵੇਗੀ, ਕੌਮਾਂ ਦੇ ਰਾਜੇ ਉਸ ਤੋਂ ਪੈਦਾ ਹੋਣਗੇ। 17ਤਦ ਅਬਰਾਹਾਮ ਆਪਣੇ ਮੂੰਹ ਭਾਰ ਡਿੱਗ ਪਿਆ ਅਤੇ ਉਹ ਹੱਸਿਆ ਅਤੇ ਆਪਣੇ ਮਨ ਵਿੱਚ ਆਖਿਆ, ਭਲਾ, ਸੌ ਸਾਲ ਦੇ ਪੁਰਖ ਤੋਂ ਪੁੱਤਰ ਹੋਵੇਗਾ? ਅਤੇ ਕੀ ਸਾਰਾਹ ਜੋ ਨੱਬੇ ਸਾਲਾਂ ਦੀ ਹੈ, ਪੁੱਤਰ ਜਣੇਗੀ? 19ਪਰ ਪਰਮੇਸ਼ੁਰ ਨੇ ਆਖਿਆ, ਤੇਰੀ ਪਤਨੀ ਸਾਰਾਹ ਜ਼ਰੂਰ ਤੇਰੇ ਲਈ ਇੱਕ ਪੁੱਤਰ ਜਣੇਗੀ, ਤੂੰ ਉਹ ਦਾ ਨਾਮ ਇਸਹਾਕ ਰੱਖੀਂ ਅਤੇ ਮੈਂ ਆਪਣਾ ਨੇਮ ਉਹ ਦੇ ਨਾਲ ਅਤੇ ਉਹ ਦੇ ਬਾਅਦ ਉਹ ਦੀ ਅੰਸ ਨਾਲ, ਇੱਕ ਅਨੰਤ ਨੇਮ ਕਰਕੇ ਕਾਇਮ ਕਰਾਂਗਾ। 18:11ਅਬਰਾਹਾਮ ਅਤੇ ਸਾਰਾਹ ਬੁੱਢੇ ਅਤੇ ਵੱਡੀ ਉਮਰ ਦੇ ਸਨ ਅਤੇ ਸਾਰਾਹ ਦੀ ਮਾਹਵਾਰੀ ਵੀ ਬੰਦ ਹੋ ਗਈ ਸੀ। 12ਤਦ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਸੁਆਮੀ ਵੀ ਬੁੱਢਾ ਹੈ, ਕੀ ਮੈਨੂੰ ਇਹ ਸੁੱਖ ਮਿਲੇਗਾ? 13ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ? 14ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ। 21:1ਯਹੋਵਾਹ ਨੇ ਜਿਵੇਂ ਆਖਿਆ ਸੀ, ਉਸੇ ਤਰ੍ਹਾਂ ਸਾਰਾਹ ਉੱਤੇ ਨਜ਼ਰ ਕੀਤੀ ਅਤੇ ਉਸ ਲਈ ਆਪਣੇ ਬਚਨ ਦੇ ਅਨੁਸਾਰ ਕੀਤਾ। 2ਸਾਰਾਹ ਗਰਭਵਤੀ ਹੋਈ ਅਤੇ ਉਸੇ ਨਿਯੁਕਤ ਸਮੇਂ ਤੇ ਜੋ ਪਰਮੇਸ਼ੁਰ ਨੇ ਠਹਿਰਾਇਆ ਸੀ, ਅਬਰਾਹਾਮ ਲਈ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ। 3ਅਬਰਾਹਾਮ ਨੇ ਆਪਣੇ ਪੁੱਤਰ ਦਾ ਨਾਮ ਜਿਸ ਨੂੰ ਸਾਰਾਹ ਨੇ ਜਨਮ ਦਿੱਤਾ ਸੀ, ਇਸਹਾਕ ਰੱਖਿਆ। 4ਅਤੇ ਜਦ ਅਬਰਾਹਾਮ ਦਾ ਪੁੱਤਰ ਇਸਹਾਕ ਅੱਠ ਦਿਨ ਦਾ ਹੋ ਗਿਆ, ਤਦ ਉਸਨੇ ਪਰਮੇਸ਼ੁਰ ਦੇ ਹੁਕਮ ਅਨੁਸਾਰ ਉਸ ਦੀ ਸੁੰਨਤ ਕਰਾਈ। 5ਅਬਰਾਹਾਮ ਸੌ ਸਾਲ ਦਾ ਸੀ, ਜਦ ਉਸ ਦਾ ਪੁੱਤਰ ਇਸਹਾਕ ਜੰਮਿਆ। 6ਅਤੇ ਸਾਰਾਹ ਨੇ ਆਖਿਆ, ਪਰਮੇਸ਼ੁਰ ਨੇ ਮੈਨੂੰ ਅਨੰਦ ਕੀਤਾ ਹੈ ਅਤੇ ਸਾਰੇ ਸੁਣਨ ਵਾਲੇ ਮੇਰੇ ਨਾਲ ਅਨੰਦ ਮਨਾਉਣਗੇ। 7ਉਸ ਨੇ ਆਖਿਆ, ਕੀ ਕੋਈ ਅਬਰਾਹਾਮ ਨੂੰ ਆਖ ਸਕਦਾ ਸੀ ਕਿ ਸਾਰਾਹ ਪੁੱਤਰਾਂ ਨੂੰ ਦੁੱਧ ਚੁੰਘਾਏਗੀ? ਵੇਖੋ ਕਿਉਂਕਿ ਮੈਂ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ। 8ਉਹ ਮੁੰਡਾ ਵੱਧਦਾ ਗਿਆ ਅਤੇ ਉਹ ਦਾ ਦੁੱਧ ਛੁਡਾਇਆ ਗਿਆ ਅਤੇ ਅਬਰਾਹਾਮ ਨੇ ਇਸਹਾਕ ਦੇ ਦੁੱਧ ਛੁਡਾਉਣ ਦੇ ਦਿਨ ਵੱਡੀ ਦਾਵਤ ਕੀਤੀ।
ਸ਼ਾਮ ਦੀ ਪ੍ਰਾਰਥਨਾ: ਪਾਠ
ਨਿਆਂਈ 13:2–8, 13–14, 17–18, 21
2ਦਾਨ ਦੇ ਟੱਬਰ ਵਿੱਚ ਮਾਨੋਆਹ ਨਾਮਕ ਇੱਕ ਮਨੁੱਖ ਸੀ, ਜੋ ਸਾਰਾਹ ਦਾ ਰਹਿਣ ਵਾਲਾ ਸੀ। ਉਸ ਦੀ ਪਤਨੀ ਬਾਂਝ ਸੀ ਅਤੇ ਉਸ ਦਾ ਕੋਈ ਬੱਚਾ ਨਹੀਂ ਸੀ। 3ਯਹੋਵਾਹ ਦੇ ਦੂਤ ਨੇ ਉਸ ਇਸਤਰੀ ਨੂੰ ਦਰਸ਼ਣ ਦੇ ਕੇ ਕਿਹਾ, “ਵੇਖ, ਬਾਂਝ ਹੋਣ ਦੇ ਕਾਰਨ ਤੇਰਾ ਕੋਈ ਬੱਚਾ ਨਹੀਂ ਹੈ ਪਰ ਹੁਣ ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ। 4ਇਸ ਲਈ ਹੁਣ ਤੂੰ ਧਿਆਨ ਰੱਖੀਂ ਅਤੇ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਹੀ ਕੋਈ ਅਸ਼ੁੱਧ ਵਸਤੂ ਖਾਵੀਂ। 5ਕਿਉਂਕਿ ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਜਣੇਂਗੀ। ਉਸ ਦੇ ਸਿਰ ਉੱਤੇ ਉਸਤਰਾ ਕਦੇ ਨਾ ਲੱਗੇ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ ਅਤੇ ਉਹ ਫ਼ਲਿਸਤੀਆਂ ਦੇ ਹੱਥਾਂ ਤੋਂ ਇਸਰਾਏਲੀਆਂ ਦਾ ਬਚਾਉ ਕਰਨ ਲੱਗੇਗਾ।” 6ਤਦ ਉਸ ਇਸਤਰੀ ਨੇ ਆਪਣੇ ਪਤੀ ਨੂੰ ਜਾ ਕੇ ਕਿਹਾ, “ਪਰਮੇਸ਼ੁਰ ਦਾ ਇੱਕ ਬੰਦਾ ਮੇਰੇ ਕੋਲ ਆਇਆ ਸੀ। ਉਸ ਦਾ ਰੂਪ ਪਰਮੇਸ਼ੁਰ ਦੇ ਦੂਤ ਦੇ ਰੂਪ ਵਰਗਾ ਬਹੁਤ ਭੈਅ ਯੋਗ ਸੀ ਅਤੇ ਮੈਂ ਉਸ ਨੂੰ ਨਹੀਂ ਪੁੱਛਿਆ ਕਿ ਤੂੰ ਕਿੱਥੋਂ ਦਾ ਹੈਂ ਅਤੇ ਉਸ ਨੇ ਵੀ ਮੈਨੂੰ ਆਪਣਾ ਨਾਮ ਨਹੀਂ ਦੱਸਿਆ। 7ਪਰ ਉਸ ਨੇ ਮੈਨੂੰ ਕਿਹਾ, ‘ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ, ਇਸ ਲਈ ਹੁਣ ਤੂੰ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਕੋਈ ਅਸ਼ੁੱਧ ਵਸਤੂ ਖਾਵੀਂ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਮਰਨ ਦੇ ਦਿਨ ਤੱਕ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ।’” 8ਤਦ ਮਾਨੋਆਹ ਨੇ ਯਹੋਵਾਹ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ, ਬੇਨਤੀ ਸੁਣ, ਅਤੇ ਪਰਮੇਸ਼ੁਰ ਦਾ ਉਹ ਬੰਦਾ ਜਿਸ ਨੂੰ ਤੂੰ ਭੇਜਿਆ ਸੀ, ਫੇਰ ਸਾਡੇ ਕੋਲ ਭੇਜ ਤਾਂ ਜੋ ਉਹ ਸਾਨੂੰ ਸਿਖਾਵੇ ਕਿ ਜਿਹੜਾ ਮੁੰਡਾ ਪੈਦਾ ਹੋਵੇਗਾ ਉਸ ਨਾਲ ਅਸੀਂ ਕੀ-ਕੀ ਕਰੀਏ।” 13ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਕਿਹਾ, “ਉਨ੍ਹਾਂ ਸਾਰੀਆਂ ਵਸਤੂਆਂ ਤੋਂ ਜਿਨ੍ਹਾਂ ਦੇ ਬਾਰੇ ਮੈਂ ਦੱਸਿਆ ਹੈ, ਇਹ ਇਸਤਰੀ ਦੂਰ ਰਹੇ। 14ਕੋਈ ਵੀ ਅਜਿਹੀ ਵਸਤੂ ਜੋ ਦਾਖ ਦੀ ਬਣੀ ਹੋਵੇ, ਇਹ ਨਾ ਖਾਵੇ ਅਤੇ ਨਾ ਦਾਖਰਸ, ਨਾ ਕੋਈ ਨਸ਼ੇ ਵਾਲੀ ਚੀਜ਼ ਪੀਵੇ ਅਤੇ ਨਾ ਹੀ ਕੋਈ ਅਸ਼ੁੱਧ ਵਸਤੂ ਖਾਵੇ, ਇਹ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਯਾਦ ਰੱਖੇ ਜੋ ਮੈਂ ਉਸ ਨੂੰ ਦਿੱਤੇ ਹਨ।” 17ਫੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਕਿਹਾ, “ਆਪਣਾ ਨਾਮ ਦੱਸੋ, ਕਿ ਜਦੋਂ ਤੁਹਾਡੀ ਆਖੀ ਹੋਈ ਗੱਲ ਪੂਰੀ ਹੋਵੇ ਤਾਂ ਅਸੀਂ ਤੁਹਾਡਾ ਆਦਰ ਭਾਉ ਕਰ ਸਕੀਏ।” 18ਤਾਂ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, “ਮੇਰਾ ਨਾਮ ਤਾਂ ਅਚਰਜ਼ ਹੈ। ਇਸ ਲਈ ਤੂੰ ਇਹ ਕਿਉਂ ਪੁੱਛਦਾ ਹੈਂ?” 21ਅਤੇ ਯਹੋਵਾਹ ਦਾ ਦੂਤ ਮਾਨੋਆਹ ਅਤੇ ਉਸ ਦੀ ਪਤਨੀ ਨੂੰ ਫਿਰ ਵਿਖਾਈ ਨਾ ਦਿੱਤਾ। ਤਦ ਮਾਨੋਆਹ ਨੇ ਜਾਣ ਲਿਆ ਕਿ ਉਹ ਯਹੋਵਾਹ ਦਾ ਦੂਤ ਸੀ।
ਸਵੇਰ ਦੀ ਪ੍ਰਾਰਥਨਾ: ਇੰਜੀਲ
24ਫਿਰ ਉਨ੍ਹਾਂ ਦਿਨਾਂ ਪਿੱਛੋਂ ਉਸ ਦੀ ਪਤਨੀ ਇਲੀਸਬਤ ਗਰਭਵਤੀ ਹੋਈ ਅਤੇ ਪੰਜ ਮਹੀਨਿਆਂ ਤੱਕ ਆਪਣੇ ਆਪ ਨੂੰ ਇਹ ਕਹਿ ਕੇ ਛੁਪਾਇਆ, 25“ਕਿ ਪ੍ਰਭੂ ਨੇ ਇਹਨਾਂ ਦਿਨਾਂ ਵਿੱਚ ਮੇਰੇ ਉੱਤੇ ਨਿਗਾਹ ਕੀਤੀ ਅਤੇ ਮੇਰੇ ਨਾਲ ਇਹ ਕੀਤਾ ਹੈ ਜੋ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਨੂੰ ਖ਼ਤਮ ਕਰ ਦੇਵੇ।” 57ਹੁਣ ਇਲੀਸਬਤ ਦੇ ਜਨਮ ਦੇਣ ਦਾ ਸਮਾਂ ਆ ਪੁੱਜਾ ਅਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ। 58ਅਤੇ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਇਹ ਸੁਣ ਕੇ ਜੋ ਪ੍ਰਭੂ ਨੇ ਉਸ ਉੱਤੇ ਵੱਡੀ ਦਯਾ ਕੀਤੀ ਉਸ ਦੇ ਨਾਲ ਖੁਸ਼ੀ ਮਨਾਈ। 59ਤਦ ਉਹ ਅੱਠਵੇਂ ਦਿਨ ਬਾਲਕ ਦੀ ਸੁੰਨਤ ਲਈ ਆਏ ਅਤੇ ਉਸ ਦਾ ਨਾਮ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਸ ਦੇ ਪਿਤਾ ਦਾ ਨਾਮ ਸੀ। 60ਪਰ ਉਸ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਸਦਾ ਨਾਮ ਯੂਹੰਨਾ ਰੱਖਾਂਗੇ। 61ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ। 62ਤਦ ਉਨ੍ਹਾਂ ਨੇ ਉਸ ਦੇ ਪਿਤਾ ਨੂੰ ਇਸ਼ਾਰਾ ਕਰ ਕੇ ਪੁੱਛਿਆ, ਉਹ ਉਸ ਦਾ ਕੀ ਨਾਮ ਰੱਖਣਾ ਚਾਹੁੰਦਾ ਹੈ। 63ਅਤੇ ਉਸ ਨੇ ਪੱਟੀ ਮੰਗਾ ਕੇ ਲਿਖਿਆ ਕਿ ਉਸ ਦਾ ਨਾਮ ਯੂਹੰਨਾ ਹੈ ਤਾਂ ਸਭ ਹੈਰਾਨ ਰਹਿ ਗਏ। 64ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ, ਉਹ ਬੋਲਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗਾ। 65ਤਦ ਆਲੇ-ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭ ਗੱਲਾਂ ਦੀ ਚਰਚਾ ਫੈਲ ਗਈ। 66ਅਤੇ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਦਾ ਵਿਚਾਰ ਕੀਤਾ ਅਤੇ ਕਿਹਾ, ਭਲਾ, ਇਹ ਬਾਲਕ ਕਿਹੋ ਜਿਹਾ ਹੋਵੇਗਾ? ਕਿਉਂ ਜੋ ਪ੍ਰਭੂ ਦਾ ਹੱਥ ਉਸ ਦੇ ਨਾਲ ਸੀ। 67ਤਦ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ ਅਤੇ ਭਵਿੱਖਬਾਣੀ ਕਰ ਕੇ ਆਖਣ ਲੱਗਾ - 68ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ, 76ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ, 80ਅਤੇ ਉਹ ਬਾਲਕ ਵੱਧਦਾ ਅਤੇ ਆਤਮਾ ਵਿੱਚ ਬਲਵੰਤ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੱਕ ਜੰਗਲ ਵਿੱਚ ਰਿਹਾ।
ਪੱਤ੍ਰੀ (ਅਗਰਦੂਤ ਲਈ)
11ਅਤੇ ਤੁਸੀਂ ਸਮੇਂ ਨੂੰ ਪਹਿਚਾਣ ਲਵੋ ਕਿਉਂਕਿ ਹੁਣ ਤੁਹਾਡੇ ਨੀਂਦ ਤੋਂ ਜਾਗਣ ਦੀ ਘੜੀ ਆ ਪਹੁੰਚੀ ਹੈ, ਕਿਉਂ ਜੋ ਜਿਸ ਵੇਲੇ ਅਸੀਂ ਵਿਸ਼ਵਾਸ ਕੀਤਾ ਸੀ, ਉਸ ਸਮੇਂ ਦੇ ਵਿਚਾਰ ਨਾਲ ਹੁਣ ਸਾਡੀ ਮੁਕਤੀ ਨੇੜੇ ਹੈ। 12ਰਾਤ ਬਹੁਤ ਬੀਤ ਗਈ ਅਤੇ ਦਿਨ ਚੜ੍ਹਨ ਵਾਲਾ ਹੈ ਇਸ ਲਈ ਹਨ੍ਹੇਰੇ ਦੇ ਕੰਮ ਛੱਡ ਦੇਈਏ ਅਤੇ ਚਾਨਣ ਦੀ ਸੰਜੋ ਪਹਿਨ ਲਈਏ। 13ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ। 14ਸਗੋਂ ਪ੍ਰਭੂ ਯਿਸੂ ਮਸੀਹ ਨੂੰ ਪਹਿਨ ਲਵੋ ਅਤੇ ਸਰੀਰ ਦੀਆਂ ਕਾਮਨਾਵਾਂ ਨੂੰ ਪੂਰਾ ਕਰਨ ਲਈ ਕੋਈ ਪ੍ਰਬੰਧ ਨਾ ਕਰੋ। 14:1ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ। 2ਕਿਉਂਕਿ ਇੱਕ ਨੂੰ ਵਿਸ਼ਵਾਸ ਹੈ ਕਿ ਸਭ ਕੁਝ ਖਾਣਾ ਯੋਗ ਹੈ, ਪਰ ਜਿਹੜਾ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਸਾਗ ਪੱਤ ਹੀ ਖਾਂਦਾ ਹੈ। 3ਜਿਹੜਾ ਖਾਣ ਵਾਲਾ ਹੈ ਉਹ ਨਾ ਖਾਣ ਵਾਲੇ ਨੂੰ ਤੁੱਛ ਨਾ ਜਾਣੇ ਅਤੇ ਜਿਹੜਾ ਨਾ ਖਾਣ ਵਾਲਾ ਹੈ ਉਹ ਖਾਣ ਵਾਲੇ ਉੱਤੇ ਦੋਸ਼ ਨਾ ਲਾਵੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਕਬੂਲ ਕਰ ਲਿਆ ਹੈ। 4ਤੂੰ ਦੂਜੇ ਦੇ ਸੇਵਕ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ? ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਸਥਿਰ ਰਹਿੰਦਾ ਜਾਂ ਡਿੱਗ ਪੈਂਦਾ ਹੈ, ਪਰ ਉਹ ਸਥਿਰ ਰਹੇਗਾ ਕਿਉਂ ਜੋ ਪ੍ਰਭੂ ਉਸ ਨੂੰ ਸਥਿਰ ਰੱਖ ਸਕਦਾ ਹੈ।
ਇੰਜੀਲ (ਅਗਰਦੂਤ ਲਈ)
1ਇਸ ਲਈ ਬਹੁਤਿਆਂ ਲੋਕਾਂ ਨੇ, ਉਨ੍ਹਾਂ ਗੱਲਾਂ ਦਾ ਇਤਹਾਸ ਲਿਖਣ ਦਾ ਫੈਸਲਾ ਕੀਤਾ ਜੋ ਸਾਡੇ ਵਿੱਚ ਪੂਰੀਆਂ ਹੋਈਆਂ ਹਨ। 2ਜਿਵੇਂ ਉਨ੍ਹਾਂ ਨੇ ਸਾਨੂੰ ਦੱਸਿਆ ਜਿਹੜੇ ਸ਼ੁਰੂਆਤ ਤੋਂ ਚਸ਼ਮਦੀਦ ਗਵਾਹ ਅਤੇ ਬਚਨ ਦੇ ਸੇਵਕ ਸਨ। 3ਹੇ ਆਦਰਯੋਗ ਥਿਉਫ਼ਿਲੁਸ ਮੈਂ ਵੀ ਪੂਰੇ ਯਤਨ ਨਾਲ ਖੋਜ ਕਰਕੇ ਇਸ ਗੱਲ ਨੂੰ ਚੰਗਾ ਸਮਝਿਆ ਜੋ ਤੇਰੇ ਲਈ ਸਾਰੀ ਵਾਰਤਾ ਜਿਵੇਂ ਹੋਈ, ਉਸੇ ਤਰ੍ਹਾਂ ਲਿਖਾਂ। 4ਕਿ ਤੂੰ ਉਨ੍ਹਾਂ ਗੱਲਾਂ ਦੀ ਸਚਿਆਈ ਨੂੰ ਜਾਣ ਲਵੇਂ ਜਿਨ੍ਹਾਂ ਦੀ ਤੂੰ ਸਿੱਖਿਆ ਪਾਈ। 5ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਸਮੇਂ ਅਬੀਯਾਹ ਦੇ ਦਲ ਵਿੱਚੋਂ, ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ ਅਤੇ ਉਸ ਦੀ ਪਤਨੀ ਇਲੀਸਬਤ ਹਾਰੂਨ ਦੇ ਘਰਾਣੇ ਦੀ ਸੀ। 6ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ। 7ਉਨ੍ਹਾਂ ਦੇ ਔਲਾਦ ਨਹੀਂ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਤੇ ਦੋਵੇਂ ਬਜ਼ੁਰਗ ਸਨ। 8ਇਸ ਤਰ੍ਹਾਂ ਹੋਇਆ ਕਿ ਜਦ ਉਹ ਪਰਮੇਸ਼ੁਰ ਦੇ ਹਜ਼ੂਰ ਆਪਣੀ ਵਾਰੀ ਸਿਰ ਜਾਜਕ ਦਾ ਕੰਮ ਕਰ ਰਿਹਾ ਸੀ। 9ਤਦ ਜਾਜਕ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ, ਜੋ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ। 10ਧੂਪ ਧੁਖਾਉਣ ਸਮੇਂ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ। 11ਤਦ ਉਸ ਨੂੰ ਪ੍ਰਭੂ ਦਾ ਇੱਕ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖੜ੍ਹਾ ਨਜ਼ਰ ਆਇਆ। 12ਅਤੇ ਜ਼ਕਰਯਾਹ ਇਹ ਵੇਖ ਕੇ ਡਰ ਗਿਆ ਤੇ ਘਬਰਾ ਗਿਆ। 13ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ। 14ਅਤੇ ਤੈਨੂੰ ਖੁਸ਼ੀ ਅਤੇ ਅਨੰਦ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਖੁਸ਼ ਹੋਣਗੇ। 15ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ। 16ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ। 17ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ। 18ਤਦ ਜ਼ਕਰਯਾਹ ਨੇ ਸਵਰਗ ਦੂਤ ਨੂੰ ਆਖਿਆ, ਮੈਂ ਇਹ ਕਿਵੇਂ ਵਿਸ਼ਵਾਸ ਕਰਾਂ ਕਿਉਂਕਿ ਮੈਂ ਵੱਡੀ ਉਮਰ ਦਾ ਹਾਂ ਅਤੇ ਮੇਰੀ ਪਤਨੀ ਬਜ਼ੁਰਗ ਹੈ? 19ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ। 20ਵੇਖ ਜਦ ਤੱਕ ਇਹ ਗੱਲਾਂ ਪੂਰੀਆਂ ਨਾ ਹੋਣ ਤੂੰ ਗੂੰਗਾ ਰਹੇਂਗਾ ਅਤੇ ਬੋਲ ਨਾ ਸਕੇਂਗਾ, ਇਸ ਕਾਰਨ ਜੋ ਤੂੰ ਮੇਰੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ ਜਿਹੜੀਆਂ ਆਪਣੇ ਸਮੇਂ ਤੇ ਪੂਰੀਆਂ ਹੋਣਗੀਆਂ। 21ਅਤੇ ਲੋਕ ਜ਼ਕਰਯਾਹ ਦੀ ਉਡੀਕ ਕਰ ਰਹੇ ਸਨ ਅਤੇ ਹੈਕਲ ਭਵਨ ਵਿੱਚ ਉਸ ਦੇ ਵੱਧ ਸਮਾਂ ਲਾਉਣ ਕਰਕੇ ਹੈਰਾਨ ਹੁੰਦੇ ਸਨ। 22ਪਰ ਜਦ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸਕਿਆ ਅਤੇ ਉਨ੍ਹਾਂ ਜਾਣਿਆ ਜੋ ਉਸ ਨੇ ਹੈਕਲ ਵਿੱਚ ਕੋਈ ਦਰਸ਼ਣ ਵੇਖਿਆ ਹੈ ਅਤੇ ਉਹ ਉਨ੍ਹਾਂ ਨੂੰ ਇਸ਼ਾਰਿਆ ਨਾਲ ਦੱਸਦਾ ਸੀ ਅਤੇ ਗੂੰਗਾ ਹੋ ਗਿਆ। 23ਤਾਂ ਇਹ ਹੋਇਆ ਕਿ ਭਵਨ ਵਿੱਚ ਆਪਣੀ ਸੇਵਾ ਦੇ ਦਿਨ ਪੂਰੇ ਕਰਕੇ ਉਹ ਆਪਣੇ ਘਰ ਵਾਪਸ ਚੱਲਿਆ ਗਿਆ। 24ਫਿਰ ਉਨ੍ਹਾਂ ਦਿਨਾਂ ਪਿੱਛੋਂ ਉਸ ਦੀ ਪਤਨੀ ਇਲੀਸਬਤ ਗਰਭਵਤੀ ਹੋਈ ਅਤੇ ਪੰਜ ਮਹੀਨਿਆਂ ਤੱਕ ਆਪਣੇ ਆਪ ਨੂੰ ਇਹ ਕਹਿ ਕੇ ਛੁਪਾਇਆ, 25“ਕਿ ਪ੍ਰਭੂ ਨੇ ਇਹਨਾਂ ਦਿਨਾਂ ਵਿੱਚ ਮੇਰੇ ਉੱਤੇ ਨਿਗਾਹ ਕੀਤੀ ਅਤੇ ਮੇਰੇ ਨਾਲ ਇਹ ਕੀਤਾ ਹੈ ਜੋ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਨੂੰ ਖ਼ਤਮ ਕਰ ਦੇਵੇ।” 57ਹੁਣ ਇਲੀਸਬਤ ਦੇ ਜਨਮ ਦੇਣ ਦਾ ਸਮਾਂ ਆ ਪੁੱਜਾ ਅਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ। 58ਅਤੇ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਇਹ ਸੁਣ ਕੇ ਜੋ ਪ੍ਰਭੂ ਨੇ ਉਸ ਉੱਤੇ ਵੱਡੀ ਦਯਾ ਕੀਤੀ ਉਸ ਦੇ ਨਾਲ ਖੁਸ਼ੀ ਮਨਾਈ। 59ਤਦ ਉਹ ਅੱਠਵੇਂ ਦਿਨ ਬਾਲਕ ਦੀ ਸੁੰਨਤ ਲਈ ਆਏ ਅਤੇ ਉਸ ਦਾ ਨਾਮ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਸ ਦੇ ਪਿਤਾ ਦਾ ਨਾਮ ਸੀ। 60ਪਰ ਉਸ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਸਦਾ ਨਾਮ ਯੂਹੰਨਾ ਰੱਖਾਂਗੇ। 61ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ। 62ਤਦ ਉਨ੍ਹਾਂ ਨੇ ਉਸ ਦੇ ਪਿਤਾ ਨੂੰ ਇਸ਼ਾਰਾ ਕਰ ਕੇ ਪੁੱਛਿਆ, ਉਹ ਉਸ ਦਾ ਕੀ ਨਾਮ ਰੱਖਣਾ ਚਾਹੁੰਦਾ ਹੈ। 63ਅਤੇ ਉਸ ਨੇ ਪੱਟੀ ਮੰਗਾ ਕੇ ਲਿਖਿਆ ਕਿ ਉਸ ਦਾ ਨਾਮ ਯੂਹੰਨਾ ਹੈ ਤਾਂ ਸਭ ਹੈਰਾਨ ਰਹਿ ਗਏ। 64ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ, ਉਹ ਬੋਲਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗਾ। 65ਤਦ ਆਲੇ-ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭ ਗੱਲਾਂ ਦੀ ਚਰਚਾ ਫੈਲ ਗਈ। 66ਅਤੇ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਦਾ ਵਿਚਾਰ ਕੀਤਾ ਅਤੇ ਕਿਹਾ, ਭਲਾ, ਇਹ ਬਾਲਕ ਕਿਹੋ ਜਿਹਾ ਹੋਵੇਗਾ? ਕਿਉਂ ਜੋ ਪ੍ਰਭੂ ਦਾ ਹੱਥ ਉਸ ਦੇ ਨਾਲ ਸੀ। 67ਤਦ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ ਅਤੇ ਭਵਿੱਖਬਾਣੀ ਕਰ ਕੇ ਆਖਣ ਲੱਗਾ - 68ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ, 76ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ, 80ਅਤੇ ਉਹ ਬਾਲਕ ਵੱਧਦਾ ਅਤੇ ਆਤਮਾ ਵਿੱਚ ਬਲਵੰਤ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੱਕ ਜੰਗਲ ਵਿੱਚ ਰਿਹਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 24 ਸਿਵਲ ਕੈਲੰਡਰ ਦਾ ਜੁਲਾਈ 7 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ