Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 8

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 8 ਜੁਲਾਈ 2027

ਵੀਰਵਾਰ · ਆਮ ਸਮੇਂ ਦਾ 14ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 14ਵੇਂ ਹਫ਼ਤੇ ਦਾ ਵੀਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਉਤ 44:18–21, 23–29; 45:1–5

18ਫੇਰ ਯਹੂਦਾਹ ਨੇ ਉਸ ਦੇ ਨੇੜੇ ਜਾ ਕੇ ਆਖਿਆ, ਮੇਰੇ ਸੁਆਮੀ ਜੀ, ਮੇਰੀ ਬੇਨਤੀ ਹੈ ਕਿ ਤੁਹਾਡਾ ਦਾਸ ਆਪਣੇ ਸੁਆਮੀ ਦੇ ਕੰਨਾਂ ਵਿੱਚ ਗੱਲ ਕਰੇ ਅਤੇ ਤੁਹਾਡਾ ਕ੍ਰੋਧ ਤੁਹਾਡੇ ਦਾਸ ਦੇ ਵਿਰੁੱਧ ਨਾ ਭੜਕੇ, ਕਿਉਂ ਜੋ ਤੁਸੀਂ ਫ਼ਿਰਊਨ ਦੇ ਸਮਾਨ ਹੋ। 19ਮੇਰੇ ਸੁਆਮੀ ਨੇ ਆਪਣੇ ਦਾਸਾਂ ਤੋਂ ਇਹ ਪੁੱਛਿਆ ਸੀ, ਕੀ ਤੁਹਾਡਾ ਪਿਤਾ ਜਾਂ ਭਰਾ ਹੈ? 20ਅਤੇ ਅਸੀਂ ਆਪਣੇ ਸੁਆਮੀ ਨੂੰ ਆਖਿਆ ਸੀ ਕਿ ਸਾਡਾ ਬਜ਼ੁਰਗ ਪਿਤਾ ਹੈ, ਅਤੇ ਉਸ ਦੀ ਬਿਰਧ ਅਵਸਥਾ ਦਾ ਇੱਕ ਛੋਟਾ ਪੁੱਤਰ ਹੈ ਅਤੇ ਉਸ ਦਾ ਭਰਾ ਮਰ ਗਿਆ ਹੈ, ਅਤੇ ਉਹ ਆਪਣੀ ਮਾਤਾ ਦਾ ਇਕੱਲਾ ਹੀ ਹੈ ਅਤੇ ਉਸ ਦਾ ਪਿਤਾ ਉਸ ਨੂੰ ਪਿਆਰ ਕਰਦਾ ਹੈ। 21ਤੁਸੀਂ ਆਪਣੇ ਦਾਸਾਂ ਨੂੰ ਆਖਿਆ ਕਿ ਉਸ ਨੂੰ ਮੇਰੇ ਕੋਲ ਲਿਆਓ ਤਾਂ ਜੋ ਮੈਂ ਉਸ ਮੁੰਡੇ ਨੂੰ ਆਪਣੀਆਂ ਅੱਖਾਂ ਨਾਲ ਵੇਖਾਂ। 23ਫੇਰ ਤੁਸੀਂ ਆਪਣੇ ਦਾਸਾਂ ਨੂੰ ਆਖਿਆ ਸੀ ਕਿ ਜਦ ਤੱਕ ਤੁਹਾਡਾ ਛੋਟਾ ਭਰਾ ਤੁਹਾਡੇ ਨਾਲ ਨਾ ਆਵੇ ਤੁਸੀਂ ਮੇਰਾ ਮੂੰਹ ਫੇਰ ਨਾ ਵੇਖੋਗੇ। 24ਇਸ ਲਈ ਜਦ ਅਸੀਂ ਤੁਹਾਡੇ ਦਾਸ ਆਪਣੇ ਪਿਤਾ ਕੋਲ ਗਏ ਤਾਂ ਅਸੀਂ ਆਪਣੇ ਸੁਆਮੀ ਦੀਆਂ ਗੱਲਾਂ ਉਸ ਨੂੰ ਦੱਸੀਆਂ। 25ਤਦ ਸਾਡੇ ਪਿਤਾ ਨੇ ਆਖਿਆ, ਮੁੜ ਕੇ ਜਾਓ ਅਤੇ ਥੋੜ੍ਹਾ ਅੰਨ ਸਾਡੇ ਲਈ ਮੁੱਲ ਲੈ ਆਓ। 26ਪਰ ਅਸੀਂ ਆਖਿਆ, ਅਸੀਂ ਨਹੀਂ ਜਾ ਸਕਦੇ। ਜੇਕਰ ਸਾਡਾ ਛੋਟਾ ਭਰਾ ਸਾਡੇ ਨਾਲ ਹੋਵੇ ਤਾਂ ਹੀ ਅਸੀਂ ਜਾਂਵਾਂਗੇ ਕਿਉਂ ਜੋ ਜਦ ਤੱਕ ਸਾਡਾ ਛੋਟਾ ਭਰਾ ਸਾਡੇ ਨਾਲ ਨਾ ਜਾਵੇ ਅਸੀਂ ਉਸ ਮਨੁੱਖ ਦਾ ਮੂੰਹ ਨਾ ਵੇਖ ਸਕਾਂਗੇ। 27ਤਦ ਤੁਹਾਡੇ ਦਾਸ ਸਾਡੇ ਪਿਤਾ ਨੇ ਸਾਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਮੇਰੀ ਪਤਨੀ ਨੇ ਮੇਰੇ ਲਈ ਦੋ ਪੁੱਤਰਾਂ ਨੂੰ ਜਨਮ ਦਿੱਤਾ। 28ਉਨ੍ਹਾਂ ਵਿੱਚੋਂ ਇੱਕ ਤਾਂ ਮੈਨੂੰ ਛੱਡ ਕੇ ਚਲਾ ਗਿਆ ਅਤੇ ਮੈਂ ਮੰਨ ਲਿਆ ਕਿ ਉਹ ਸੱਚ-ਮੁੱਚ ਪਾੜਿਆ ਗਿਆ ਹੈ ਅਤੇ ਮੈਂ ਉਸ ਨੂੰ ਹੁਣ ਤੱਕ ਨਹੀਂ ਵੇਖਿਆ। 29ਪਰ ਜੇਕਰ ਤੁਸੀਂ ਇਸ ਨੂੰ ਵੀ ਮੇਰੇ ਅੱਗੋਂ ਲੈ ਜਾਓਗੇ ਅਤੇ ਕੋਈ ਬਿਪਤਾ ਉਸ ਉੱਤੇ ਆ ਪਈ ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ। 45:1ਯੂਸੁਫ਼ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਦੇ ਸਾਹਮਣੇ ਜਿਹੜੇ ਉਸ ਦੇ ਕੋਲ ਖੜ੍ਹੇ ਸਨ, ਰੋਕ ਨਾ ਸਕਿਆ, ਇਸ ਲਈ ਉਸ ਨੇ ਉੱਚੀ ਅਵਾਜ਼ ਨਾਲ ਆਖਿਆ, ਮੇਰੇ ਕੋਲੋਂ ਹਰ ਮਨੁੱਖ ਨੂੰ ਬਾਹਰ ਕੱਢ ਦਿਓ ਅਤੇ ਜਦ ਕੋਈ ਮਨੁੱਖ ਉਸ ਦੇ ਕੋਲ ਖੜ੍ਹਾ ਨਾ ਰਿਹਾ ਤਦ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕਰ ਦਿੱਤਾ 2ਅਤੇ ਉੱਚੀ-ਉੱਚੀ ਰੋਇਆ ਤਾਂ ਮਿਸਰੀਆਂ ਨੇ ਸੁਣਿਆ ਅਤੇ ਫ਼ਿਰਊਨ ਦੇ ਘਰਾਣੇ ਨੂੰ ਵੀ ਇਸ ਗੱਲ ਦੀ ਖ਼ਬਰ ਹੋਈ। 3ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਯੂਸੁਫ਼ ਹਾਂ, ਕੀ ਮੇਰਾ ਪਿਤਾ ਅਜੇ ਜੀਉਂਦਾ ਹੈ? ਪਰ ਉਸ ਦੇ ਭਰਾ ਉਸ ਨੂੰ ਉੱਤਰ ਨਾ ਦੇ ਸਕੇ ਕਿਉਂ ਜੋ ਉਸ ਦੇ ਅੱਗੇ ਘਬਰਾ ਗਏ। 4ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ। ਤਦ ਓਹ ਉਸ ਦੇ ਨੇੜੇ ਆਏ ਅਤੇ ਉਸ ਨੇ ਆਖਿਆ, ਮੈਂ ਤੁਹਾਡਾ ਭਰਾ ਯੂਸੁਫ਼ ਹਾਂ ਜਿਸ ਨੂੰ ਤੁਸੀਂ ਮਿਸਰ ਆਉਣ ਵਾਲਿਆਂ ਦੇ ਹੱਥ ਵੇਚਿਆ ਸੀ। 5ਹੁਣ ਤੁਸੀਂ ਨਾ ਪਛਤਾਓ ਅਤੇ ਨਾ ਹੀ ਘਬਰਾਓ ਕਿ ਤੁਸੀਂ ਮੈਨੂੰ ਇੱਧਰ ਵੇਚ ਦਿੱਤਾ ਸੀ ਕਿਉਂਕਿ ਪਰਮੇਸ਼ੁਰ ਨੇ ਤੁਹਾਡੀਆਂ ਜਾਨਾਂ ਬਚਾਉਣ ਲਈ ਮੈਨੂੰ ਤੁਹਾਡੇ ਅੱਗੇ ਭੇਜ ਦਿੱਤਾ ਸੀ।

ਜਵਾਬੀ ਭਜਨ

ਜ਼ਬੂ 105:16–21

16ਤਾਂ ਉਹ ਨੇ ਦੇਸ ਉੱਤੇ ਕਾਲ ਪਾ ਦਿੱਤਾ, ਅਤੇ ਰੋਟੀ ਦਾ ਸਾਰਾ ਆਸਰਾ ਭੰਨ ਸੁੱਟਿਆ। 17ਉਹ ਨੇ ਉਨ੍ਹਾਂ ਦੇ ਅੱਗੇ ਇੱਕ ਮਨੁੱਖ ਭੇਜਿਆ, ਯੂਸੁਫ਼ ਦਾਸ ਕਰਕੇ ਵੇਚਿਆ ਗਿਆ। 18ਉਨ੍ਹਾਂ ਨੇ ਉਹ ਦੇ ਪੈਰਾਂ ਨੂੰ ਬੇੜੀਆਂ ਨਾਲ ਦੁੱਖ ਦਿੱਤਾ, ਉਹ ਲੋਹੇ ਵਿੱਚ ਜਕੜਿਆ ਗਿਆ, 19ਉਸ ਵੇਲੇ ਤੱਕ ਕਿ ਉਹ ਦਾ ਬਚਨ ਪੂਰਾ ਹੋ ਗਿਆ, ਯਹੋਵਾਹ ਦਾ ਸ਼ਬਦ ਉਹ ਨੂੰ ਪਰਖਦਾ ਰਿਹਾ। 20ਰਾਜੇ ਨੇ ਹੁਕਮ ਭੇਜ ਕੇ ਉਨ੍ਹਾਂ ਨੂੰ ਖੋਲ੍ਹ ਦਿੱਤਾ, ਰਈਯਤਾਂ ਦੇ ਹਾਕਮ ਨੇ ਉਹ ਨੂੰ ਆਜ਼ਾਦ ਕੀਤਾ। 21ਉਸ ਨੇ ਉਹ ਨੂੰ ਆਪਣੇ ਘਰ ਦਾ ਮਾਲਕ, ਅਤੇ ਆਪਣੀ ਸਾਰੀ ਮਿਲਖ਼ ਦਾ ਹਾਕਮ ਠਹਿਰਾਇਆ,

ਇੰਜੀਲ

ਮੱਤੀ 10:7–15

7ਅਤੇ ਜਾਂਦਿਆਂ ਹੋਇਆਂ ਇਹ ਪਰਚਾਰ ਕਰ ਕੇ ਆਖੋ, ਕਿ ਸਵਰਗ ਰਾਜ ਨੇੜੇ ਆਇਆ ਹੈ। 8ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ। 9ਸੋਨਾ, ਚਾਂਦੀ ਅਤੇ ਤਾਂਬਾ ਆਪਣੇ ਕਮਰ ਕੱਸੇ ਵਿੱਚ ਨਾ ਲਓ। 10ਅਤੇ ਨਾ ਰਾਹ ਦੇ ਲਈ ਝੋਲਾ ਨਾ ਦੋ ਕੁੜਤੇ ਨਾ ਜੁੱਤੀ ਅਤੇ ਨਾ ਲਾਠੀ ਲਓ ਕਿਉਂ ਜੋ ਮਜ਼ਦੂਰ ਆਪਣੇ ਭੋਜਨ ਦਾ ਹੱਕਦਾਰ ਹੈ। 11ਅਤੇ ਜਿਸ ਕਿਸੇ ਨਗਰ ਜਾਂ ਪਿੰਡ ਵਿੱਚ ਵੜੋ ਪੁੱਛੋ ਕਿ ਇੱਥੇ ਕੌਣ ਯੋਗ ਹੈ, ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਠਹਿਰੇ ਰਹੋ। 12ਅਤੇ ਘਰ ਵਿੱਚ ਵੜਦਿਆਂ ਉਹ ਦੀ ਸੁੱਖ ਮੰਗੋ। 13ਅਤੇ ਜੇ ਘਰ ਯੋਗ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਮਿਲੇ, ਪਰ ਜੇ ਯੋਗ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ। 14ਅਤੇ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ ਨਾ ਤੁਹਾਡੀਆਂ ਗੱਲਾਂ ਸੁਣੇ, ਤਾਂ ਤੁਸੀਂ ਉਸ ਘਰ ਜਾਂ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ। 15ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ