ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 8
ਆਰਥੋਡਾਕਸ ਕੈਲੰਡਰ · 25 ਜੂਨ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 8 ਜੁਲਾਈ 2027
ਵੀਰਵਾਰ · ਪੰਤੇਕੁਸਤ ਤੋਂ ਬਾਅਦ ਤੀਜਾ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Virginmartyr Febronia of Nisibis († c. 304)
ਰਸੂਲਾਂ ਦਾ ਵਰਤ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
22ਅਸੀਂ ਜਾਣਦੇ ਤਾਂ ਹਾਂ ਕਿ ਸਾਰੀ ਸ੍ਰਿਸ਼ਟੀ ਮਿਲ ਕੇ ਹੁਣ ਤੱਕ ਹਾਉਂਕੇ ਭਰਦੀ ਹੈ ਅਤੇ ਉਹ ਨੂੰ ਪੀੜ੍ਹਾਂ ਲੱਗੀਆਂ ਹੋਈਆਂ ਹਨ। 23ਅਤੇ ਕੇਵਲ ਉਹ ਤਾਂ ਨਹੀਂ ਸਗੋਂ ਅਸੀਂ ਆਪ ਵੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਉਂਕੇ ਭਰਦੇ ਹਾਂ ਅਤੇ ਪੁੱਤਰ ਹੋਣ ਦੀ ਅਰਥਾਤ ਆਪਣੇ ਸਰੀਰ ਦੇ ਛੁਟਕਾਰੇ ਦੀ ਉਡੀਕ ਵਿੱਚ ਬੈਠੇ ਹਾਂ। 24ਆਸ ਨਾਲ ਅਸੀਂ ਬਚਾਏ ਗਏ ਹਾਂ, ਪਰ ਆਸ ਜੋ ਵੇਖੀ ਗਈ ਤਾਂ ਉਹ ਆਸ ਨਾ ਰਹੀ ਕਿਉਂਕਿ ਜਿਹੜੀ ਵਸਤੁ ਕੋਈ ਵੇਖਦਾ ਹੈ ਉਹ ਦੀ ਉਮੀਦ ਕਿਉਂ ਕਰੇ? 25ਪਰ ਜਿਹੜੀ ਵਸਤੁ ਅਸੀਂ ਨਹੀਂ ਵੇਖਦੇ ਜੇ ਉਹ ਦੀ ਆਸ ਰੱਖੀਏ ਤਾਂ ਧੀਰਜ ਨਾਲ ਉਸ ਦੀ ਉਡੀਕ ਵਿੱਚ ਰਹਿੰਦੇ ਹਾਂ। 26ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ। 27ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ, ਜੋ ਆਤਮਾ ਦੀ ਕੀ ਇੱਛਾ ਹੈ, ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਸੰਤਾਂ ਦੇ ਲਈ ਸਿਫ਼ਾਰਸ਼ ਕਰਦਾ ਹੈ।
ਇੰਜੀਲ
23ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ। 24ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਨਾ ਨੌਕਰ ਆਪਣੇ ਮਾਲਕ ਨਾਲੋਂ। 25ਇਹ ਹੀ ਬਹੁਤ ਹੈ, ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜਦੋਂ ਉਨ੍ਹਾਂ ਘਰ ਦੇ ਮਾਲਕ ਨੂੰ (ਮੂਲ ਭਾਸ਼ਾ ਵਿੱਚ ਬਾਲਜਬੂਲ) ਸ਼ੈਤਾਨ ਆਖਿਆ, ਤਾਂ ਕਿੰਨ੍ਹਾਂ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ। 26ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ ਜਿਹੜੀ ਪ੍ਰਗਟ ਨਾ ਕੀਤੀ ਜਾਵੇਗੀ, ਨਾ ਕੁਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ। 27ਜੋ ਕੁਝ ਵੀ ਮੈਂ ਤੁਹਾਨੂੰ ਹਨ੍ਹੇਰੇ ਵਿੱਚ ਆਖਦਾ ਹਾਂ ਤੁਸੀਂ ਉਹ ਨੂੰ ਚਾਨਣ ਵਿੱਚ ਆਖੋ, ਅਤੇ ਜੋ ਕੁਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋ ਕੋਠਿਆਂ ਉੱਤੇ ਉਹ ਦਾ ਪ੍ਰਚਾਰ ਕਰੋ। 28ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ। 29ਕੀ, ਇੱਕ ਪੈਸੇ ਨੂੰ ਦੋ ਚਿੜੀਆਂ ਨਹੀਂ ਵਿਕਦੀਆਂ? ਫਿਰ ਵੀ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ। 30ਪਰ ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। 31ਇਸ ਲਈ ਨਾ ਡਰੋ। ਤੁਸੀਂ ਚਿੜੀਆਂ ਨਾਲੋਂ ਉੱਤਮ ਹੋ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 25 ਸਿਵਲ ਕੈਲੰਡਰ ਦਾ ਜੁਲਾਈ 8 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ