ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 9
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 9 ਜੁਲਾਈ 2027
ਸ਼ੁੱਕਰਵਾਰ · ਆਮ ਸਮੇਂ ਦਾ 14ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 14ਵੇਂ ਹਫ਼ਤੇ ਦਾ ਸ਼ੁੱਕਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਆਗਸਟੀਨ ਝਾਓ ਰੋਂਗ ਅਤੇ ਸਾਥੀ, ਸ਼ਹੀਦ · ਇੱਛਿਕ ਯਾਦਗਾਰੀ ਦਿਨ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
1ਤਦ ਇਸਰਾਏਲ ਨੇ ਆਪਣਾ ਸਭ ਕੁਝ ਲੈ ਕੇ ਕੂਚ ਕੀਤਾ ਅਤੇ ਬਏਰਸ਼ਬਾ ਨੂੰ ਆਇਆ ਅਤੇ ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਆਂ। 2ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੇ ਸਮੇਂ ਦਰਸ਼ਣ ਦੇ ਕੇ ਆਖਿਆ, ਯਾਕੂਬ! ਯਾਕੂਬ! ਉਸ ਨੇ ਆਖਿਆ, ਮੈਂ ਹਾਜ਼ਰ ਹਾਂ। 3ਉਸ ਆਖਿਆ, ਮੈਂ ਪਰਮੇਸ਼ੁਰ, ਤੇਰੇ ਪਿਤਾ ਦਾ ਪਰਮੇਸ਼ੁਰ ਹਾਂ। 4ਮਿਸਰ ਵੱਲ ਜਾਣ ਤੋਂ ਨਾ ਡਰ, ਕਿਉਂ ਜੋ ਮੈਂ ਉੱਥੇ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੇਰੇ ਅੰਗ-ਸੰਗ ਮਿਸਰ ਵਿੱਚ ਚੱਲਾਂਗਾ ਅਤੇ ਸੱਚ-ਮੁੱਚ ਮੈਂ ਤੈਨੂੰ ਉੱਥੋਂ ਫੇਰ ਲੈ ਆਵਾਂਗਾ ਅਤੇ ਯੂਸੁਫ਼ ਆਪਣੇ ਹੱਥਾਂ ਨਾਲ ਤੇਰੀਆਂ ਅੱਖਾਂ ਬੰਦ ਕਰੇਗਾ। 5ਯਾਕੂਬ ਬਏਰਸ਼ਬਾ ਤੋਂ ਉੱਠਿਆ ਅਤੇ ਇਸਰਾਏਲ ਦੇ ਪੁੱਤਰ, ਆਪਣੇ ਪਿਤਾ ਯਾਕੂਬ ਨੂੰ ਅਤੇ ਆਪਣੇ ਛੋਟੇ ਬੱਚਿਆਂ ਅਤੇ ਆਪਣੀਆਂ ਪਤਨੀਆਂ ਨੂੰ ਗੱਡਿਆਂ ਉੱਤੇ ਲੈ ਚੱਲੇ, ਜਿਹੜੇ ਫ਼ਿਰਊਨ ਨੇ ਉਨ੍ਹਾਂ ਨੂੰ ਲਿਆਉਣ ਲਈ ਭੇਜੇ ਸਨ। 6ਉਨ੍ਹਾਂ ਨੇ ਆਪਣੇ ਪਸ਼ੂ ਅਤੇ ਆਪਣਾ ਸਾਰਾ ਸਮਾਨ ਜਿਹੜਾ ਉਨ੍ਹਾਂ ਨੇ ਕਨਾਨ ਦੇਸ਼ ਵਿੱਚ ਕਮਾਇਆ ਸੀ, ਲੈ ਲਿਆ ਅਤੇ ਯਾਕੂਬ ਅਤੇ ਉਸ ਦਾ ਸਾਰਾ ਵੰਸ਼ ਉਸ ਦੇ ਨਾਲ ਮਿਸਰ ਵਿੱਚ ਆਇਆ 7ਅਰਥਾਤ ਉਹ ਆਪਣੇ ਪੁੱਤਰ-ਧੀਆਂ, ਪੋਤੇ-ਪੋਤੀਆਂ ਅਤੇ ਆਪਣਾ ਸਾਰਾ ਵੰਸ਼ ਆਪਣੇ ਨਾਲ ਲੈ ਕੇ ਆਇਆ। 28ਉਸ ਨੇ ਯਹੂਦਾਹ ਨੂੰ ਯੂਸੁਫ਼ ਦੇ ਕੋਲ ਆਪਣੇ ਅੱਗੇ-ਅੱਗੇ ਭੇਜਿਆ ਤਾਂ ਜੋ ਉਹ ਉਸ ਨੂੰ ਗੋਸ਼ਨ ਦਾ ਰਾਹ ਵਿਖਾਵੇ, ਅਤੇ ਓਹ ਗੋਸ਼ਨ ਦੇ ਦੇਸ਼ ਵਿੱਚ ਆਏ। 29ਤਦ ਯੂਸੁਫ਼ ਨੇ ਆਪਣਾ ਰਥ ਜੋੜਿਆ ਅਤੇ ਆਪਣੇ ਪਿਤਾ ਇਸਰਾਏਲ ਨੂੰ ਮਿਲਣ ਲਈ ਗੋਸ਼ਨ ਨੂੰ ਗਿਆ ਅਤੇ ਉਸ ਦੇ ਅੱਗੇ ਹਾਜ਼ਰ ਹੋਇਆ ਅਤੇ ਉਸ ਦੇ ਗਲ਼ ਲੱਗਾ ਅਤੇ ਬਹੁਤ ਦੇਰ ਤੱਕ ਉਸ ਦੇ ਗਲ਼ ਨਾਲ ਲੱਗ ਕੇ ਰੋਇਆ। 30ਫੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਹੁਣ ਮੈਨੂੰ ਮਰਨ ਦੇ ਕਿਉਂ ਜੋ ਮੈਂ ਤੇਰਾ ਮੂੰਹ ਵੇਖ ਲਿਆ ਹੈ ਕਿ ਤੂੰ ਅਜੇ ਜੀਉਂਦਾ ਹੈ।
ਜਵਾਬੀ ਭਜਨ
ਜ਼ਬੂ 37:3–4, 18–19, 27–28, 39–40
3ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ। 4ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ। 18ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ। 19ਉਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ, ਅਤੇ ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ। 27ਬੁਰਿਆਈ ਤੋਂ ਹਟ, ਭਲਿਆਈ ਕਰ, ਅਤੇ ਸਦਾ ਤੱਕ ਵੱਸ। 28ਯਹੋਵਾਹ ਤਾਂ ਨਿਆਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੱਕ ਰੱਖਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ। 39ਪਰ ਧਰਮੀਆਂ ਦਾ ਬਚਾਓ ਯਹੋਵਾਹ ਵੱਲੋਂ ਹੈ, ਅਤੇ ਦੁੱਖ ਦੇ ਸਮੇਂ ਉਹ ਉਨ੍ਹਾਂ ਦਾ ਗੜ੍ਹ ਹੈ, 40ਅਤੇ ਯਹੋਵਾਹ ਉਨ੍ਹਾਂ ਦੀ ਸਹਾਇਤਾ ਕਰਦਾ ਅਤੇ ਛੁਡਾਉਂਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਤੋਂ ਛੁਡਾਉਂਦਾ ਅਤੇ ਬਚਾਉਂਦਾ ਹੈ, ਕਿਉਂ ਜੋ ਉਹ ਉਸ ਦੀ ਸ਼ਰਨ ਆਏ ਹਨ।
ਇੰਜੀਲ
16ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ। 17ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣਿਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ। 18ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ। 19ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ। 20ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ। 21ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ। 22ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ। 23ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ।
ਅੱਜ ਦੇ ਸੰਤ
- ਸੰਤ ਆਗਸਟੀਨ ਝਾਓ ਰੋਂਗ ਅਤੇ ਸਾਥੀ, ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ