Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 9

ਆਰਥੋਡਾਕਸ ਕੈਲੰਡਰ · 26 ਜੂਨ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 9 ਜੁਲਾਈ 2027

ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ ਤੀਜਾ ਹਫ਼ਤਾ · ਸੁਰ 1

ਤਿਉਹਾਰ ਅਤੇ ਸੰਤ

Venerable David of Thessalonica (6th C)

ਰਸੂਲਾਂ ਦਾ ਵਰਤ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰੋਮ 9:6–19

6ਪਰ ਇਸ ਤਰ੍ਹਾਂ ਨਹੀਂ ਜੋ ਪਰਮੇਸ਼ੁਰ ਦਾ ਬਚਨ ਟਲ ਗਿਆ; ਕਿਉਂਕਿ ਜਿਹੜੇ ਇਸਰਾਏਲ ਦੇ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ। 7ਅਤੇ ਅਬਰਾਹਾਮ ਦੀ ਅੰਸ ਹੋਣ ਕਰਕੇ ਉਹ ਸਾਰੇ ਉਹ ਦੀ ਸੰਤਾਨ ਨਹੀਂ ਹਨ, ਸਗੋਂ ਇਸਹਾਕ ਤੋਂ ਹੀ ਤੇਰੀ ਅੰਸ ਪੁਕਾਰੀ ਜਾਵੇਗੀ। 8ਅਰਥਾਤ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਦੀ ਸੰਤਾਨ ਨਹੀਂ, ਪਰ ਵਾਇਦੇ ਦੀ ਸੰਤਾਨ ਗਿਣੀ ਜਾਂਦੀ ਹੈ। 9ਵਾਇਦੇ ਦਾ ਬਚਨ ਤਾਂ ਇਹ ਹੈ, ਕਿ ਇਸੇ ਸਮੇਂ ਦੇ ਅਨੁਸਾਰ ਮੈਂ ਆਵਾਂਗਾ ਅਤੇ ਸਾਰਾਹ ਇੱਕ ਪੁੱਤਰ ਜਣੇਗੀ। 10ਅਤੇ ਕੇਵਲ ਇਹੋ ਨਹੀਂ ਸਗੋਂ ਜਦੋਂ ਰਿਬਕਾਹ ਇੱਕ ਜਣੇ ਤੋਂ ਅਰਥਾਤ ਸਾਡੇ ਪਿਤਾ ਇਸਹਾਕ ਤੋਂ ਗਰਭਵਤੀ ਹੋਈ। 11ਭਾਵੇਂ ਬਾਲਕ ਹਾਲੇ ਤੱਕ ਜੰਮੇ ਨਹੀਂ ਸਨ, ਅਤੇ ਨਾ ਹੀ ਉਨ੍ਹਾਂ ਨੇ ਕੁਝ ਭਲਾ ਬੁਰਾ ਕੀਤਾ ਸੀ, ਅਤੇ ਉਸ ਨੇ ਕਿਹਾ ਵੱਡਾ ਛੋਟੇ ਦੀ ਸੇਵਾ ਕਰੇਗਾ, 12ਤਾਂ ਜੋ ਪਰਮੇਸ਼ੁਰ ਦੀ ਯੋਜਨਾ ਜਿਹੜੀ ਚੋਣ ਦੇ ਅਨੁਸਾਰ ਹੈ, ਕਰਨੀਆਂ ਤੋਂ ਨਹੀਂ ਸਗੋਂ ਬਲਾਉਣ ਵਾਲੇ ਦੀ ਮਰਜ਼ੀ ਅਨੁਸਾਰ ਬਣੀ ਰਹੇ। 13ਜਿਵੇਂ ਲਿਖਿਆ ਹੋਇਆ ਹੈ, ਜੋ ਮੈਂ ਯਾਕੂਬ ਨਾਲ ਪਿਆਰ ਪਰ ਏਸਾਓ ਨਾਲ ਵੈਰ ਕੀਤਾ। 14ਫੇਰ ਅਸੀਂ ਕੀ ਆਖੀਏ? ਭਲਾ, ਪਰਮੇਸ਼ੁਰ ਬੇਇਨਸਾਫ਼ੀ ਕਰਦਾ ਹੈ? ਕਦੇ ਨਹੀਂ! 15ਕਿਉਂਕਿ ਉਹ ਮੂਸਾ ਨੂੰ ਆਖਦਾ ਹੈ, ਕਿ ਮੈਂ ਜਿਸ ਦੇ ਉੱਤੇ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਦੇ ਉੱਤੇ ਮੈਂ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ। 16ਸੋ ਇਹ ਤਾਂ ਨਾ ਚਾਹੁਣ ਵਾਲੇ ਦਾ, ਅਤੇ ਨਾ ਦੌੜ ਭੱਜ ਕਰਨ ਵਾਲੇ ਦਾ, ਸਗੋਂ ਦਯਾ ਕਰਨ ਵਾਲੇ ਪਰਮੇਸ਼ੁਰ ਦਾ ਕੰਮ ਹੈ। 17ਕਿਉਂ ਜੋ ਪਵਿੱਤਰ ਗ੍ਰੰਥ ਵਿੱਚ ਫ਼ਿਰਊਨ ਨੂੰ ਕਿਹਾ ਗਿਆ, ਕਿ ਮੈਂ ਇਸੇ ਕਾਰਨ ਤੈਨੂੰ ਖੜ੍ਹਾ ਕੀਤਾ ਤਾਂ ਜੋ ਤੇਰੇ ਵਿੱਚ ਆਪਣੀ ਸਮਰੱਥ ਪਰਗਟ ਕਰਾਂ ਤਾਂ ਜੋ ਸਾਰੀ ਧਰਤੀ ਤੇ ਮੇਰੇ ਨਾਮ ਦਾ ਪਰਚਾਰ ਹੋਵੇ। 18ਸੋ ਉਹ ਜਿਹ ਦੇ ਉੱਤੇ ਚਾਹੁੰਦਾ ਹੈ ਉਹ ਦੇ ਉੱਤੇ ਦਯਾ ਕਰਦਾ ਹੈ, ਅਤੇ ਜਿਹ ਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖਤੀ ਕਰਦਾ ਹੈ। 19ਤਾਂ ਤੂੰ ਮੈਨੂੰ ਇਹ ਆਖੇਂਗਾ, ਕਿ ਉਹ ਹੁਣ ਕਿਉਂ ਦੋਸ਼ ਲਾਉਂਦਾ ਹੈ, ਕਿਉਂ ਜੋ ਉਸ ਦੀ ਮਰਜ਼ੀ ਦਾ ਕਿਸ ਨੇ ਸਾਹਮਣਾ ਕੀਤਾ?

ਇੰਜੀਲ

ਮੱਤੀ 10:32–36; 11:1

32ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ। 33ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ। 34ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ। 35ਕਿਉਂਕਿ ਮੈਂ ਪੁੱਤਰ ਨੂੰ ਉਹ ਦੇ ਪਿਤਾ ਤੋਂ, ਧੀ ਨੂੰ ਉਹ ਦੀ ਮਾਂ ਤੋਂ ਅਤੇ ਨੂੰਹ ਨੂੰ ਉਹ ਦੀ ਸੱਸ ਤੋਂ ਅਲੱਗ ਕਰਨ ਆਇਆ ਹਾਂ। 36ਅਤੇ ਮਨੁੱਖ ਦੇ ਵੈਰੀ ਉਹ ਦੇ ਘਰ ਵਾਲੇ ਹੀ ਹੋਣਗੇ। 11:1ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨੂੰ ਆਗਿਆ ਦੇਣ ਤੋਂ ਬਾਅਦ, ਉੱਥੋਂ ਉਨ੍ਹਾਂ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਚੱਲਿਆ ਗਿਆ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 26 ਸਿਵਲ ਕੈਲੰਡਰ ਦਾ ਜੁਲਾਈ 9 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ