Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 10

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 10 ਜੁਲਾਈ 2027

ਸ਼ਨੀਵਾਰ · ਆਮ ਸਮੇਂ ਦਾ 14ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 14ਵੇਂ ਹਫ਼ਤੇ ਦਾ ਸ਼ਨੀਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਉਤ 49:29–32; 50:15–26

29ਫੇਰ ਉਸ ਨੇ ਉਨ੍ਹਾਂ ਨੂੰ ਆਗਿਆ ਦੇ ਕੇ ਆਖਿਆ, ਮੈਂ ਆਪਣੇ ਲੋਕਾਂ ਨੂੰ ਮਿਲਣ ਲਈ ਜਾਂਦਾ ਹਾਂ, ਮੈਨੂੰ ਮੇਰੇ ਪਿਓ ਦਾਦਿਆਂ ਨਾਲ ਉਸ ਗੁਫ਼ਾ ਵਿੱਚ ਜਿਹੜੀ ਅਫ਼ਰੋਨ ਹਿੱਤੀ ਦੀ ਪੈਲੀ ਵਿੱਚ ਹੈ, ਦੱਬਿਓ। 30ਅਰਥਾਤ ਉਸ ਗੁਫ਼ਾ ਵਿੱਚ ਜਿਹੜੀ ਮਕਫ਼ੇਲਾਹ ਦੀ ਪੈਲੀ ਵਿੱਚ ਮਮਰੇ ਦੇ ਅੱਗੇ ਕਨਾਨ ਦੇਸ਼ ਵਿੱਚ ਹੈ, ਜਿਹੜੀ ਪੈਲੀ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰਿਸਤਾਨ ਦੀ ਨਿੱਜ ਭੂਮੀ ਹੋਣ ਲਈ ਸੀ। 31ਉੱਥੇ ਉਨ੍ਹਾਂ ਨੇ ਅਬਰਾਹਾਮ ਅਤੇ ਉਹ ਦੀ ਪਤਨੀ ਸਾਰਾਹ ਨੂੰ ਦੱਬਿਆ, ਉੱਥੇ ਉਨ੍ਹਾਂ ਨੇ ਇਸਹਾਕ ਅਤੇ ਉਹ ਦੀ ਪਤਨੀ ਰਿਬਕਾਹ ਨੂੰ ਦੱਬਿਆ ਅਤੇ ਉੱਥੇ ਮੈਂ ਲੇਆਹ ਨੂੰ ਦੱਬਿਆ। 32ਮੈਂ ਉਸ ਪੈਲੀ ਅਤੇ ਉਸ ਗੁਫ਼ਾ ਨੂੰ ਜਿਹੜੀ ਉਸ ਦੇ ਵਿੱਚ ਹੈ, ਹੇਤ ਦੇ ਪੁੱਤਰਾਂ ਤੋਂ ਮੁੱਲ ਲਿਆ। 50:15ਜਦ ਯੂਸੁਫ਼ ਦੇ ਭਰਾਵਾਂ ਨੇ ਵੇਖਿਆ ਕਿ ਸਾਡਾ ਪਿਤਾ ਮਰ ਗਿਆ ਹੈ ਤਾਂ ਉਨ੍ਹਾਂ ਨੇ ਆਖਿਆ ਕਿ ਸ਼ਾਇਦ ਯੂਸੁਫ਼ ਸਾਡੇ ਨਾਲ ਵੈਰ ਕਰੇਗਾ ਅਤੇ ਉਹ ਸਾਥੋਂ ਸਾਡੀ ਬੁਰਿਆਈ ਦਾ ਬਦਲਾ ਜ਼ਰੂਰ ਲਵੇਗਾ, ਜਿਹੜੀ ਅਸੀਂ ਉਹ ਦੇ ਨਾਲ ਕੀਤੀ ਸੀ। 16ਉਨ੍ਹਾਂ ਨੇ ਯੂਸੁਫ਼ ਨੂੰ ਇਹ ਸੁਨੇਹਾ ਭੇਜਿਆ, ਕਿ ਤੁਹਾਡੇ ਪਿਤਾ ਨੇ ਆਪਣੀ ਮੌਤ ਤੋਂ ਪਹਿਲਾਂ ਇਹ ਆਗਿਆ ਦਿੱਤੀ ਸੀ, 17ਯੂਸੁਫ਼ ਨੂੰ ਇਹ ਆਖਣਾ ਕਿ ਕਿਰਪਾ ਕਰ ਕੇ ਆਪਣੇ ਭਰਾਵਾਂ ਦੇ ਅਪਰਾਧ ਅਤੇ ਉਨ੍ਹਾਂ ਦੇ ਪਾਪ ਮਾਫ਼ ਕਰ ਦੇ ਕਿਉਂ ਜੋ ਉਨ੍ਹਾਂ ਨੇ ਤੁਹਾਡੇ ਨਾਲ ਬੁਰਿਆਈ ਕੀਤੀ, ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੇ ਪਰਮੇਸ਼ੁਰ ਦੇ ਦਾਸਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਯੂਸੁਫ਼ ਉਨ੍ਹਾਂ ਦੀਆਂ ਗੱਲਾਂ ਉੱਤੇ ਰੋ ਪਿਆ। 18ਤਦ ਉਸ ਦੇ ਭਰਾ ਵੀ ਉਸ ਦੇ ਅੱਗੇ ਜਾ ਕੇ ਡਿੱਗ ਪਏ ਅਤੇ ਉਨ੍ਹਾਂ ਆਖਿਆ, ਵੇਖੋ ਅਸੀਂ ਤੁਹਾਡੇ ਦਾਸ ਹਾਂ। 19ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ। ਭਲਾ, ਮੈਂ ਪਰਮੇਸ਼ੁਰ ਦੇ ਥਾਂ ਹਾਂ? 20ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਮਨ ਬਣਾਇਆ; ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਵਿਚਾਰ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ, ਜਿਵੇਂ ਇਸ ਵੇਲੇ ਹੋਇਆ ਹੈ। 21ਹੁਣ ਤੁਸੀਂ ਨਾ ਡਰੋ। ਮੈਂ ਤੁਹਾਡੀ ਅਤੇ ਤੁਹਾਡੇ ਬਾਲ ਬੱਚਿਆਂ ਦੀ ਪਾਲਣਾ ਕਰਾਂਗਾ। ਸੋ ਉਸ ਨੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਉਨ੍ਹਾਂ ਨੇ ਦਿਲਾਸਾ ਪਾਇਆ। 22ਯੂਸੁਫ਼ ਆਪ ਅਤੇ ਉਸ ਦੇ ਪਿਤਾ ਦਾ ਘਰਾਣਾ ਮਿਸਰ ਦੇਸ਼ ਵਿੱਚ ਵੱਸਿਆ ਅਤੇ ਯੂਸੁਫ਼ ਇੱਕ ਸੌ ਦਸ ਸਾਲਾਂ ਤੱਕ ਜੀਉਂਦਾ ਰਿਹਾ। 23ਯੂਸੁਫ਼ ਨੇ ਇਫ਼ਰਾਈਮ ਦੇ ਪੁੱਤਰਾਂ ਨੂੰ ਤੀਜੀ ਪੀੜ੍ਹੀ ਤੱਕ ਵੇਖਿਆ ਅਤੇ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਬੱਚਿਆਂ ਨੂੰ ਵੀ, ਯੂਸੁਫ਼ ਨੇ ਉਹਨਾਂ ਨੂੰ ਗੋਦ ਵਿੱਚ ਲਿਆ। 24ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇਗਾ, ਜਿਸ ਦੀ ਸਹੁੰ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ। 25ਤਦ ਯੂਸੁਫ਼ ਨੇ ਇਸਰਾਏਲ ਦੇ ਪੁੱਤਰਾਂ ਤੋਂ ਇਹ ਸਹੁੰ ਲਈ ਕਿ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਉਸ ਦੇਸ਼ ਵਿੱਚ ਲੈ ਜਾਣਾ। 26ਯੂਸੁਫ਼ ਇੱਕ ਸੌ ਦਸ ਸਾਲਾਂ ਦਾ ਹੋ ਕੇ ਮਰ ਗਿਆ ਅਤੇ ਉਨ੍ਹਾਂ ਨੇ ਉਸ ਵਿੱਚ ਸੁਗੰਧੀਆਂ ਭਰੀਆਂ ਅਤੇ ਉਹ ਮਿਸਰ ਵਿੱਚ ਇੱਕ ਤਾਬੂਤ ਵਿੱਚ ਰੱਖਿਆ ਗਿਆ।

ਜਵਾਬੀ ਭਜਨ

ਜ਼ਬੂ 105:1–4, 6–7

1ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ! 2ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ! 3ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ! 4ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ। 6ਹੇ ਉਹ ਦੇ ਦਾਸ ਅਬਰਾਹਾਮ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ, 7ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ!

ਇੰਜੀਲ

ਮੱਤੀ 10:24–33

24ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਨਾ ਨੌਕਰ ਆਪਣੇ ਮਾਲਕ ਨਾਲੋਂ। 25ਇਹ ਹੀ ਬਹੁਤ ਹੈ, ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜਦੋਂ ਉਨ੍ਹਾਂ ਘਰ ਦੇ ਮਾਲਕ ਨੂੰ (ਮੂਲ ਭਾਸ਼ਾ ਵਿੱਚ ਬਾਲਜਬੂਲ) ਸ਼ੈਤਾਨ ਆਖਿਆ, ਤਾਂ ਕਿੰਨ੍ਹਾਂ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ। 26ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ ਜਿਹੜੀ ਪ੍ਰਗਟ ਨਾ ਕੀਤੀ ਜਾਵੇਗੀ, ਨਾ ਕੁਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ। 27ਜੋ ਕੁਝ ਵੀ ਮੈਂ ਤੁਹਾਨੂੰ ਹਨ੍ਹੇਰੇ ਵਿੱਚ ਆਖਦਾ ਹਾਂ ਤੁਸੀਂ ਉਹ ਨੂੰ ਚਾਨਣ ਵਿੱਚ ਆਖੋ, ਅਤੇ ਜੋ ਕੁਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋ ਕੋਠਿਆਂ ਉੱਤੇ ਉਹ ਦਾ ਪ੍ਰਚਾਰ ਕਰੋ। 28ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ। 29ਕੀ, ਇੱਕ ਪੈਸੇ ਨੂੰ ਦੋ ਚਿੜੀਆਂ ਨਹੀਂ ਵਿਕਦੀਆਂ? ਫਿਰ ਵੀ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ। 30ਪਰ ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। 31ਇਸ ਲਈ ਨਾ ਡਰੋ। ਤੁਸੀਂ ਚਿੜੀਆਂ ਨਾਲੋਂ ਉੱਤਮ ਹੋ। 32ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ। 33ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ