Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 10

ਆਰਥੋਡਾਕਸ ਕੈਲੰਡਰ · 27 ਜੂਨ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 10 ਜੁਲਾਈ 2027

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ ਤੀਜਾ ਹਫ਼ਤਾ · ਸੁਰ 1

ਤਿਉਹਾਰ ਅਤੇ ਸੰਤ

St. Joanna the Myrrhbearer (1st C)

ਰਸੂਲਾਂ ਦਾ ਵਰਤ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰੋਮ 3:28–4:3

28ਇਸ ਲਈ ਅਸੀਂ ਹੁਣ ਇਸ ਨਤੀਜੇ ਤੇ ਪਹੁੰਚੇ ਹਾਂ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਵਿਸ਼ਵਾਸ ਹੀ ਤੋਂ ਧਰਮੀ ਠਹਿਰਾਇਆ ਜਾਂਦਾ ਹੈ। 29ਫੇਰ ਕੀ ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਹੈ, ਅਤੇ ਪਰਾਈਆਂ ਕੌਮਾਂ ਦਾ ਨਹੀਂ? ਹਾਂ, ਪਰਾਈਆਂ ਕੌਮਾਂ ਦਾ ਵੀ ਹੈ। 30ਕਿਉਂ ਜੋ ਪਰਮੇਸ਼ੁਰ ਇੱਕੋ ਹੈ ਜਿਹੜਾ ਸੁੰਨਤੀਆਂ ਨੂੰ ਵਿਸ਼ਵਾਸ ਤੋਂ ਅਤੇ ਅਸੁੰਨਤੀਆਂ ਨੂੰ ਵੀ ਵਿਸ਼ਵਾਸ ਹੀ ਦੇ ਕਾਰਨ ਧਰਮੀ ਠਹਿਰਾਵੇਗਾ। 31ਫੇਰ ਕੀ ਅਸੀਂ ਬਿਵਸਥਾ ਨੂੰ ਵਿਸ਼ਵਾਸ ਦੇ ਕਾਰਨ ਵਿਅਰਥ ਕਰਦੇ ਹਾਂ? ਕਦੇ ਨਹੀਂ, ਸਗੋਂ ਬਿਵਸਥਾ ਨੂੰ ਕਾਇਮ ਰੱਖਦੇ ਹਾਂ। 4:1ਸੋ ਹੁਣ ਅਸੀਂ ਕੀ ਆਖੀਏ ਜੋ ਸਾਡੇ ਸਰੀਰਕ ਪਿਤਾ ਅਬਰਾਹਾਮ ਨੂੰ ਕੀ ਮਿਲਿਆ? 2ਕਿਉਂਕਿ ਜੇ ਅਬਰਾਹਾਮ ਆਪਣੇ ਭਲੇ ਕੰਮਾਂ ਤੋਂ ਧਰਮੀ ਠਹਿਰਾਇਆ ਜਾਂਦਾ ਤਾਂ ਉਹ ਨੂੰ ਘਮੰਡ ਕਰਨ ਦੀ ਥਾਂ ਹੁੰਦੀ, ਪ੍ਰੰਤੂ ਪਰਮੇਸ਼ੁਰ ਦੇ ਅੱਗੇ ਨਹੀਂ। 3ਕਿਉਂ ਜੋ ਪਵਿੱਤਰ ਗ੍ਰੰਥ ਕੀ ਕਹਿੰਦਾ ਹੈ? ਇਹ ਜੋ ਅਬਰਾਹਾਮ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।

ਇੰਜੀਲ

ਮੱਤੀ 7:24–8:4

24ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ। 25ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਪੱਥਰ ਉੱਤੇ ਧਰੀ ਹੋਈ ਸੀ। 26ਅਤੇ ਹਰ ਕੋਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਹੈ ਜਿਸ ਨੇ ਆਪਣਾ ਘਰ ਰੇਤ ਉੱਤੇ ਬਣਾਇਆ। 27ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਅਤੇ ਉਹ ਘਰ ਡਿੱਗ ਗਿਆ ਅਤੇ ਉਸ ਦਾ ਵੱਡਾ ਨਾਸ ਹੋਇਆ। 28ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹੱਟਿਆ ਤਾਂ ਭੀੜ ਉਹ ਦੇ ਉਪਦੇਸ਼ ਤੋਂ ਹੈਰਾਨ ਹੋਈ। 29ਕਿਉਂਕਿ ਉਸ ਨੇ ਉਨ੍ਹਾਂ ਨੂੰ ਉਪਦੇਸ਼ਕਾਂ ਵਾਂਗੂੰ ਉਪਦੇਸ਼ ਨਹੀਂ ਦਿੱਤਾ, ਸਗੋਂ ਇੱਕ ਅਧਿਕਾਰ ਨਾਲ ਉਪਦੇਸ਼ ਦਿੱਤਾ। 8:1ਜਦੋਂ ਉਹ ਪਹਾੜ ਉੱਤੋਂ ਉੱਤਰਿਆ ਤਾਂ ਵੱਡੀ ਭੀੜ ਉਹ ਦੇ ਮਗਰ ਆਈ। 2ਅਤੇ ਵੇਖੋ ਇੱਕ ਕੋੜ੍ਹੀ ਨੇ ਯਿਸੂ ਕੋਲ ਆ ਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ। 3ਫਿਰ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਹ ਕੋੜ੍ਹੀ ਸ਼ੁੱਧ ਹੋ ਗਿਆ। 4ਫਿਰ ਯਿਸੂ ਨੇ ਉਸ ਨੂੰ ਆਖਿਆ, ਖ਼ਬਰਦਾਰ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੂਸਾ ਨੇ ਠਹਿਰਾਈ, ਚੜ੍ਹਾ ਕਿ ਉਨ੍ਹਾਂ ਲਈ ਗਵਾਹੀ ਹੋਵੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 27 ਸਿਵਲ ਕੈਲੰਡਰ ਦਾ ਜੁਲਾਈ 10 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ