ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 11
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 11 ਜੁਲਾਈ 2027
ਐਤਵਾਰ · ਆਮ ਸਮੇਂ ਦਾ 15ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦਾ 15ਵਾਂ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
12ਤਦ ਅਮਸਯਾਹ ਨੇ ਆਮੋਸ ਨੂੰ ਕਿਹਾ, “ਹੇ ਦਰਸ਼ਣ ਵੇਖਣ ਵਾਲੇ, ਜਾ, ਇੱਥੋਂ ਨਿੱਕਲ ਕੇ ਯਹੂਦਾਹ ਦੇ ਦੇਸ਼ ਨੂੰ ਭੱਜ ਜਾ! ਉੱਥੇ ਹੀ ਰੋਟੀ ਖਾ ਅਤੇ ਉੱਥੇ ਹੀ ਭਵਿੱਖਬਾਣੀ ਕਰ 13ਪਰ ਬੈਤਏਲ ਵਿੱਚ ਫੇਰ ਕਦੇ ਭਵਿੱਖਬਾਣੀ ਨਾ ਕਰੀਂ ਕਿਉਂ ਜੋ ਇਹ ਰਾਜੇ ਦਾ ਪਵਿੱਤਰ ਸਥਾਨ ਅਤੇ ਸ਼ਾਹੀ ਮਹਿਲ ਹੈ।” 14ਆਮੋਸ ਨੇ ਅਮਸਯਾਹ ਨੂੰ ਉੱਤਰ ਦਿੱਤਾ, “ਨਾ ਤਾਂ ਮੈਂ ਨਬੀ ਸੀ ਅਤੇ ਨਾ ਹੀ ਨਬੀ ਦਾ ਪੁੱਤਰ, ਪਰ ਮੈਂ ਤਾਂ ਇੱਕ ਅਯਾਲੀ ਸੀ ਅਤੇ ਗੁੱਲਰਾਂ ਦੇ ਰੁੱਖਾਂ ਦੇ ਫਲ ਇਕੱਠਾ ਕਰਨ ਵਾਲਾ ਸੀ,” 15ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਫਿਰਨ ਤੋਂ ਲਿਆ ਅਤੇ ਮੈਨੂੰ ਕਿਹਾ, “ਜਾ, ਮੇਰੀ ਪਰਜਾ ਇਸਰਾਏਲ ਤੇ ਭਵਿੱਖਬਾਣੀ ਕਰ!”
ਜਵਾਬੀ ਭਜਨ
8ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ। 9ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ! 10ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ। 11ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ। 12ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ। 13ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।
ਦੂਜਾ ਪਾਠ
3ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ! 4ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ! 5ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ! 6ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ! 7ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ, 8ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਵਧੇਰੇ ਦਿੱਤਾ! 9ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ! 10ਕਿ ਸਮਿਆਂ ਦੀ ਪੂਰਨਤਾ ਵਿੱਚ, ਉਹ ਸਭਨਾਂ ਨੂੰ ਜੋ ਸਵਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇਕੱਠਾ ਕਰੇ! 11ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ! 12ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ! 13ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ! 14ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ।
ਇੰਜੀਲ
7ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ। 8ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਰਾਹ ਦੇ ਲਈ ਲਾਠੀ ਤੋਂ ਬਿਨ੍ਹਾਂ ਹੋਰ ਕੁਝ ਨਾ ਲਓ, ਨਾ ਰੋਟੀ, ਨਾ ਝੋਲਾ, ਅਤੇ ਨਾ ਜੇਬ ਵਿੱਚ ਪੈਸੇ 9ਪਰ ਜੁੱਤੀ ਪਾਓ ਅਤੇ ਦੋ ਕੁੜਤੇ ਨਾ ਲਵੋ। 10ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਟਿਕੋ। 11ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ। 12ਤਾਂ ਉਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਜੋ ਆਪਣਿਆਂ ਪਾਪਾਂ ਤੋਂ ਤੋਬਾ ਕਰੋ। 13ਅਤੇ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਉੱਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ।
ਅੱਜ ਦੇ ਸੰਤ
- ਸੰਤ ਬੈਨੇਡਿਕਟ, ਮੱਠ-ਮੁਖੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ