Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 11

ਆਰਥੋਡਾਕਸ ਕੈਲੰਡਰ · 28 ਜੂਨ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 11 ਜੁਲਾਈ 2027

ਐਤਵਾਰ · ਸੁਰ 2

ਤਿਉਹਾਰ ਅਤੇ ਸੰਤ

ਪੰਤੇਕੁਸਤ ਤੋਂ ਬਾਅਦ ਤੀਜਾ ਐਤਵਾਰ

ਰਸੂਲਾਂ ਦਾ ਵਰਤ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸਵੇਰ ਦੀ ਪ੍ਰਾਰਥਨਾ ਦੀ ਤੀਜੀ ਇੰਜੀਲ

ਮਰਕੁ 16:9–20

9ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ, ਦਿਖਾਈ ਦਿੱਤਾ। 10ਉਸ ਨੇ ਜਾ ਕੇ ਉਹ ਦੇ ਸਾਥੀਆਂ ਨੂੰ ਜਿਹੜੇ ਸੋਗ ਕਰਦੇ ਅਤੇ ਰੋਂਦੇ ਸਨ ਖ਼ਬਰ ਦਿੱਤੀ। 11ਪਰ ਉਨ੍ਹਾਂ ਨੇ ਇਹ ਸੁਣ ਕੇ ਜੋ ਉਹ ਜਿਉਂਦਾ ਹੈ ਅਤੇ ਉਸ ਨੂੰ ਦਿਖਾਈ ਦਿੱਤਾ ਸੱਚ ਨਾ ਮੰਨਿਆ। 12ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆਂ ਨੂੰ ਜਦ ਉਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਦਿਖਾਈ ਦਿੱਤਾ। 13ਅਤੇ ਇਨ੍ਹਾਂ ਨੇ ਜਾ ਕੇ ਬਾਕੀ ਦਿਆਂ ਨੂੰ ਖ਼ਬਰ ਦਿੱਤੀ ਪਰ ਉਨ੍ਹਾਂ ਨੇ ਵੀ ਵਿਸ਼ਵਾਸ ਨਾ ਕੀਤਾ। 14ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ। 15ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ। 16ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ। 17ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ, 18ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ। 19ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ। 20ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ।

ਪੱਤ੍ਰੀ

ਰੋਮ 5:1–10

1ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ। 2ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ। 3ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ। 4ਅਤੇ ਧੀਰਜ ਤੋਂ ਦ੍ਰਿੜ੍ਹਤਾ ਅਤੇ ਦ੍ਰਿੜ੍ਹਤਾ ਆਸ ਪੈਦਾ ਕਰਦੀ ਹੈ। 5ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ। 6ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ। 7ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ। 8ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ। 9ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ। 10ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ।

ਇੰਜੀਲ

ਮੱਤੀ 6:22–33

22ਸਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਪੂਰ ਹੋਵੇਗਾ। 23ਪਰ ਜੇ ਤੁਹਾਡੀ ਅੱਖ ਵਿੱਚ ਬੁਰਾਈ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨ੍ਹੇਰਾ ਹੈ ਤਾਂ ਉਹ ਹਨ੍ਹੇਰਾ ਕਿੰਨ੍ਹਾਂ ਵਧੇਰੇ ਹੋਵੇਗਾ। 24ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ। 25ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ? 26ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ? 27ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ? 28ਅਤੇ ਪਹਿਰਾਵੇ ਲਈ ਕਿਉਂ ਚਿੰਤਾ ਕਰਦੇ ਹੋ? ਜੰਗਲੀ ਫੁੱਲਾਂ ਨੂੰ ਵੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ। 29ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ। 30ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ੍ਹ ਅੱਗ ਵਿੱਚ ਝੋਕਿਆ ਜਾਂਦਾ ਹੈ, ਅਜਿਹਾ ਪਹਿਰਾਵਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ? 31ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ? ਜਾਂ ਕੀ ਪੀਵਾਂਗੇ? ਜਾਂ ਕੀ ਪਹਿਨਾਂਗੇ? 32ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ। 33ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 28 ਸਿਵਲ ਕੈਲੰਡਰ ਦਾ ਜੁਲਾਈ 11 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ