Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 12

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 12 ਜੁਲਾਈ 2027

ਸੋਮਵਾਰ · ਆਮ ਸਮੇਂ ਦਾ 15ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 15ਵੇਂ ਹਫ਼ਤੇ ਦਾ ਸੋਮਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਕੂਚ 1:8–14, 22

8ਤਦ ਮਿਸਰ ਵਿੱਚ ਨਵਾਂ ਰਾਜਾ ਉੱਠਿਆ ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ। 9ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਵੇਖੋ ਇਸਰਾਏਲੀ ਲੋਕ ਸਾਡੇ ਨਾਲੋਂ ਵਧੀਕ ਅਤੇ ਬਲਵੰਤ ਹਨ। 10ਆਓ ਅਸੀਂ ਉਨ੍ਹਾਂ ਨਾਲ ਸਮਝ ਨਾਲ ਵਰਤਾਓ ਕਰੀਏ, ਅਜਿਹਾ ਨਾ ਹੋਵੇ ਕਿ ਉਹ ਹੋਰ ਵਧ ਜਾਣ ਅਤੇ ਇਸ ਤਰ੍ਹਾਂ ਹੋਵੇ ਕਿ ਜਦ ਲੜਾਈ ਆ ਪਵੇ ਤਾਂ ਉਹ ਸਾਡੇ ਵੈਰੀਆਂ ਦੇ ਨਾਲ ਮਿਲ ਜਾਣ ਅਤੇ ਸਾਡੇ ਵਿਰੁੱਧ ਲੜਨ, ਫੇਰ ਇਸ ਦੇਸ਼ ਤੋਂ ਉਤਾਹਾਂ ਨੂੰ ਚਲੇ ਜਾਣ। 11ਤਦ ਉਸ ਉਨ੍ਹਾਂ ਦੇ ਉੱਪਰ ਬੇਗ਼ਾਰੀਆਂ ਦੇ ਕੋਰੜੇ ਠਹਿਰਾਏ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਦੇ ਭਾਰਾਂ ਨਾਲ ਜਿੱਚ ਕਰਨ ਅਤੇ ਉਨ੍ਹਾਂ ਫ਼ਿਰਊਨ ਲਈ ਫਿਤੋਮ ਅਤੇ ਰਾਮਸੇਸ ਭੰਡਾਰ ਦੇ ਨਗਰ ਬਣਾਏ। 12ਪਰ ਜਿੰਨਾਂ ਉਹ ਉਨ੍ਹਾਂ ਨੂੰ ਦੁੱਖ ਦਿੰਦੇ ਸਨ ਉਹ ਉੱਨਾ ਹੀ ਵਧਦੇ ਅਤੇ ਫੈਲਦੇ ਜਾਂਦੇ ਸਨ, ਇਸ ਤਰ੍ਹਾਂ ਉਹ ਇਸਰਾਏਲੀਆਂ ਤੋਂ ਅੱਕ ਗਏ। 13ਉਪਰੰਤ ਮਿਸਰੀ ਇਸਰਾਏਲੀਆਂ ਤੋਂ ਸਖ਼ਤੀ ਨਾਲ ਟਹਿਲ ਕਰਾਉਣ ਲੱਗੇ। 14ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਉਂਦੇ ਸਨ ਉਹ ਸਖ਼ਤੀ ਨਾਲ ਸੀ। 22ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਪਰਜਾ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤਰ ਨੂੰ ਜਿਹੜਾ ਇਬਰੀਆਂ ਦੇ ਜੰਮਣ ਨੀਲ ਨਦੀ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜਿਉਂਦੀ ਰੱਖ ਲਓ।

ਜਵਾਬੀ ਭਜਨ

ਜ਼ਬੂ 124:1–8

1ਦਾਊਦ ਦਾ ਯਾਤਰਾ ਦਾ ਗੀਤ ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ, ਇਸਰਾਏਲ ਇਹ ਆਖੇ, 2ਜੇ ਯਹੋਵਾਹ ਉਸ ਵੇਲੇ ਸਾਡੇ ਵੱਲ ਨਾ ਹੁੰਦਾ, ਜਦ ਮਨੁੱਖ ਸਾਡੇ ਵਿਰੁੱਧ ਉੱਠੇ, 3ਤਾਂ ਓਹ ਸਾਨੂੰ ਜਿਉਂਦਿਆਂ ਨੂੰ ਨਿਗਲ ਲੈਂਦੇ, ਜਦੋਂ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ, 4ਤਾਂ ਸਾਨੂੰ ਪਾਣੀ ਰੋੜ੍ਹ ਲੈ ਜਾਂਦੇ, ਅਤੇ ਨਾਲਾ ਸਾਡੀ ਜਾਨ ਦੇ ਉੱਤੋਂ ਦੀ ਵਗ ਜਾਂਦਾ, 5ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ! 6ਯਹੋਵਾਹ ਮੁਬਾਰਕ ਹੋਵੇ, ਜਿਸ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਨਾ ਹੋਣ ਦਿੱਤਾ! 7ਸਾਡੀ ਜਾਨ ਚਿੜ੍ਹੀ ਵਾਂਗੂੰ ਚਿੜ੍ਹੀਮਾਰ ਦੀ ਫਾਹੀ ਤੋਂ ਛੁਡਾਈ ਗਈ, ਫਾਹੀ ਟੁੱਟੀ, ਸਾਡੀ ਜਾਨ ਛੁੱਟੀ। 8ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ।

ਇੰਜੀਲ

ਮੱਤੀ 10:34–11:1

34ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ। 35ਕਿਉਂਕਿ ਮੈਂ ਪੁੱਤਰ ਨੂੰ ਉਹ ਦੇ ਪਿਤਾ ਤੋਂ, ਧੀ ਨੂੰ ਉਹ ਦੀ ਮਾਂ ਤੋਂ ਅਤੇ ਨੂੰਹ ਨੂੰ ਉਹ ਦੀ ਸੱਸ ਤੋਂ ਅਲੱਗ ਕਰਨ ਆਇਆ ਹਾਂ। 36ਅਤੇ ਮਨੁੱਖ ਦੇ ਵੈਰੀ ਉਹ ਦੇ ਘਰ ਵਾਲੇ ਹੀ ਹੋਣਗੇ। 37ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ। 38ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ। 39ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ। 40ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ। 41ਜੇਕਰ ਕੋਈ ਕਿਸੇ ਨੂੰ ਨਬੀ ਹੋਣ ਦੇ ਕਾਰਨ ਕਬੂਲ ਕਰੇ, ਉਹ ਨਬੀ ਦਾ ਫਲ ਪ੍ਰਾਪਤ ਕਰੇਗਾ ਅਤੇ ਜੇਕਰ ਕੋਈ ਕਿਸੇ ਨੂੰ ਧਰਮੀ ਹੋਣ ਦੇ ਕਾਰਨ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ। 42ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ। 11:1ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨੂੰ ਆਗਿਆ ਦੇਣ ਤੋਂ ਬਾਅਦ, ਉੱਥੋਂ ਉਨ੍ਹਾਂ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਚੱਲਿਆ ਗਿਆ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ