ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 12
ਆਰਥੋਡਾਕਸ ਕੈਲੰਡਰ · 29 ਜੂਨ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 12 ਜੁਲਾਈ 2027
ਸੋਮਵਾਰ · ਪੰਤੇਕੁਸਤ ਤੋਂ ਬਾਅਦ ਚੌਥਾ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
The Holy Glorious and All-Praised Leaders of the Apostles, Peter and Paul
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
3ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ। 4ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ। 5ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ 6ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ। 7ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ। 8ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ। 9ਅਤੇ ਆਪਣੇ ਵਿਸ਼ਵਾਸ ਦਾ ਫਲ ਅਰਥਾਤ ਆਪਣੀ ਜਾਨ ਦੀ ਮੁਕਤੀ ਪ੍ਰਾਪਤ ਕਰਦੇ ਹੋ।
ਸ਼ਾਮ ਦੀ ਪ੍ਰਾਰਥਨਾ: ਪਾਠ
13ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ਲੱਕ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ। 14ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ। 15ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ, ਤੁਸੀਂ ਆਪ ਵੀ ਉਸੇ ਤਰ੍ਹਾਂ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ। 16ਕਿਉਂ ਜੋ ਇਹ ਲਿਖਿਆ ਹੋਇਆ ਹੈ; “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ।” 17ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ। 18ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ। 19ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ।
ਸ਼ਾਮ ਦੀ ਪ੍ਰਾਰਥਨਾ: ਪਾਠ
11ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ। 12ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ। 13ਤੁਸੀਂ ਪ੍ਰਭੂ ਦੇ ਨਮਿੱਤ ਮਨੁੱਖ ਦੇ ਹਰੇਕ ਪ੍ਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਕਿਉਂਕਿ ਉਹ ਸਭ ਤੋਂ ਵੱਡਾ ਹੈ 14ਭਾਵੇਂ ਹਾਕਮਾਂ ਦੇ ਕਿਉਂਕਿ ਉਹ ਉਸ ਦੇ ਭੇਜੇ ਹੋਏ ਹਨ ਤਾਂ ਕਿ ਬੁਰੇ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਚੰਗੇ ਕੰਮ ਕਰਨ ਵਾਲਿਆਂ ਦੀ ਸ਼ੋਭਾ ਕਰਨ। 15ਕਿਉਂਕਿ ਪਰਮੇਸ਼ੁਰ ਦੀ ਮਰਜ਼ੀ ਹੈ ਕਿ ਤੁਸੀਂ ਚੰਗੇ ਕੰਮ ਕਰਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ। 16ਤੁਸੀਂ ਆਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬੁਰਾਈ ਦਾ ਪਰਦਾ ਨਾ ਬਣਾਓ, ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਸਮਝੋ। 17ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪਿਆਰ ਰੱਖੋ, ਪਰਮੇਸ਼ੁਰ ਦਾ ਡਰ ਰੱਖੋ ਅਤੇ ਪਾਤਸ਼ਾਹ ਦਾ ਆਦਰ ਕਰੋ। 18ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ, ਕੇਵਲ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਸਖ਼ਤ ਸੁਭਾਅ ਵਾਲਿਆਂ ਦੇ ਵੀ। 19ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਲਈ ਬੇਇਨਸਾਫ਼ੀ ਝੱਲ ਕੇ ਦੁੱਖ ਸਹਿ ਲਵੇ, ਤਾਂ ਇਹ ਪ੍ਰਵਾਨ ਹੈ। 20ਪਰ ਜੇ ਤੁਸੀਂ ਪਾਪ ਦੇ ਕਾਰਨ ਮੁੱਕੇ ਖਾ ਕੇ ਧੀਰਜ ਕਰੋ ਤਾਂ ਕੀ ਵਡਿਆਈ ਹੈ? ਪਰ ਜੇ ਤੁਸੀਂ ਸ਼ੁਭ ਕੰਮਾਂ ਦੇ ਕਾਰਨ ਦੁੱਖ ਝੱਲ ਕੇ ਧੀਰਜ ਕਰੋ ਤਾਂ ਇਹ ਪਰਮੇਸ਼ੁਰ ਨੂੰ ਪ੍ਰਵਾਨ ਹੈ। 21ਕਿਉਂਕਿ ਤੁਸੀਂ ਇਸੇ ਕਾਰਨ ਸੱਦੇ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ ਇੱਕ ਨਮੂਨਾ ਛੱਡ ਗਿਆ ਕਿ ਤੁਸੀਂ ਉਸ ਦੇ ਕਦਮਾਂ ਉੱਤੇ ਚੱਲੋ। 22ਉਸ ਨੇ ਕੋਈ ਪਾਪ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ। 23ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ। 24ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ।
ਸਵੇਰ ਦੀ ਪ੍ਰਾਰਥਨਾ: ਇੰਜੀਲ
15ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।” 16ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।” 17ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ। 18ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।” 19ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ।” 20ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?” 21ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?” 22ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।” 23ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?” 24ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ। 25ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।
ਪੱਤ੍ਰੀ (ਰਸੂਲਾਂ ਲਈ)
21ਮੈਂ ਨਿਰਾਦਰੀ ਦੇ ਰਾਹ ਇਹ ਆਖਦਾ ਹਾਂ, ਜੋ ਅਸੀਂ ਵੀ ਮਾੜੇ ਜਿਹੇ ਸੀ ਪਰ ਜਿਸ ਗੱਲ ਵਿੱਚ ਕੋਈ ਦਲੇਰ ਹੈ (ਮੈਂ ਮੂਰਖਤਾਈ ਨਾਲ ਇਹ ਆਖਦਾ ਹਾਂ) ਮੈਂ ਵੀ ਦਲੇਰ ਹਾਂ। 22ਕੀ ਉਹ ਇਬਰਾਨੀ ਹਨ? ਮੈਂ ਵੀ ਹਾਂ। ਕੀ ਉਹ ਇਸਰਾਏਲੀ ਹਨ? ਮੈਂ ਵੀ ਹਾਂ। ਕੀ ਉਹ ਅਬਰਾਹਾਮ ਦੀ ਵੰਸ਼ ਹਨ? ਮੈਂ ਵੀ ਹਾਂ। 23ਕੀ ਉਹ ਮਸੀਹ ਦੇ ਦਾਸ ਹਨ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ। 24ਮੈਂ ਪੰਜ ਵਾਰੀ ਯਹੂਦੀਆਂ ਦੇ ਹੱਥੋਂ ਉਨ੍ਹਤਾਲੀ-ਉਨ੍ਹਤਾਲੀ ਕੋਰੜੇ ਖਾਧੇ। 25ਮੈਂ ਤਿੰਨ ਵਾਰ ਬੈਂਤਾਂ ਦੀ ਮਾਰ ਖਾਧੀ, ਇੱਕ ਵਾਰ ਪਥਰਾਉ ਹੋਇਆ, ਤਿੰਨ ਵਾਰ ਬੇੜੇ ਦੇ ਟੁੱਟਣ ਦੇ ਕਾਰਨ ਦੁੱਖ ਭੋਗਿਆ, ਇੱਕ ਰਾਤ-ਦਿਨ ਸਮੁੰਦਰ ਵਿੱਚ ਕੱਟਿਆ। 26ਬਹੁਤ ਵਾਰ ਯਾਤਰਾਵਾਂ ਵਿੱਚ, ਦਰਿਆਵਾਂ ਦੇ ਜੋਖਮਾਂ ਵਿੱਚ, ਡਾਕੂਆਂ ਦੇ ਜੋਖਮਾਂ ਵਿੱਚ, ਆਪਣੀ ਕੌਮ ਵੱਲੋਂ ਜੋਖਮਾਂ ਵਿੱਚ, ਪਰਾਈਆਂ ਕੌਮਾਂ ਦੀ ਵੱਲੋਂ ਜੋਖਮਾਂ ਵਿੱਚ, ਨਗਰ ਦੇ ਜੋਖਮਾਂ ਵਿੱਚ, ਉਜਾੜ ਦੇ ਜੋਖਮਾਂ ਵਿੱਚ, ਸਮੁੰਦਰ ਦੇ ਜੋਖਮਾਂ ਵਿੱਚ, ਖੋਟੇ ਭਰਾਵਾਂ ਦੇ ਜੋਖਮਾਂ ਵਿੱਚ, 27ਮੈਂ ਮਿਹਨਤ ਅਤੇ ਕਸ਼ਟ ਵਿੱਚ, ਕਈ ਵਾਰੀ ਪਹਿਰੇਦਾਰੀ ਵਿੱਚ, ਭੁੱਖ ਅਤੇ ਪਿਆਸ ਵਿੱਚ, ਕਈ ਵਾਰੀ ਵਰਤ ਵਿੱਚ, ਸਰਦੀ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ। 28ਅਤੇ ਹੋਰ ਗੱਲਾਂ ਤੋਂ ਬਾਅਦ ਸਾਰੀਆਂ ਕਲੀਸਿਯਾਵਾਂ ਦੀ ਚਿੰਤਾ ਮੈਨੂੰ ਰੋਜ਼ ਸਤਾਉਂਦੀ ਹੈ। 29ਕਿਸ ਦੀ ਨਿਰਬਲਤਾ ਨਾਲ ਮੈਂ ਨਿਰਬਲ ਨਹੀਂ ਹੁੰਦਾ? ਕਿਸ ਦੇ ਠੋਕਰ ਖਾਣ ਨਾਲ ਮੇਰਾ ਜੀ ਨਹੀਂ ਜਲਦਾ? 30ਜੇ ਮਾਣ ਕਰਨਾ ਹੀ ਪਵੇ ਤਾਂ ਮੈਂ ਆਪਣੀ ਕਮਜ਼ੋਰੀਆਂ ਦੀਆਂ ਗੱਲਾਂ ਉੱਤੇ ਮਾਣ ਕਰਾਂਗਾ। 31ਪ੍ਰਭੂ ਯਿਸੂ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਸਦਾ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ। 32ਦੰਮਿਸ਼ਕ ਵਿੱਚ ਉਸ ਹਾਕਮ ਨੇ ਜਿਹੜਾ ਰਾਜਾ ਅਰਿਤਾਸ ਦੀ ਵੱਲੋਂ ਦੀ ਦੰਮਿਸ਼ਕੀਆਂ ਦੇ ਸ਼ਹਿਰ ਉੱਤੇ ਮੈਨੂੰ ਫੜਨ ਲਈ ਪਹਿਰਾ ਲਾਇਆ ਹੋਇਆ ਸੀ। 33ਅਤੇ ਮੈਂ ਬਾਰੀ ਤੋਂ ਟੋਕਰੇ ਵਿੱਚ ਸ਼ਹਿਰਪਨਾਹ ਦੇ ਉੱਪਰੋਂ ਦੀ ਉਤਾਰਿਆ ਗਿਆ ਅਤੇ ਉਸ ਦੇ ਹੱਥੋਂ ਬਚ ਨਿੱਕਲਿਆ। 12:1ਮੈਂ ਤਾਂ ਮਾਣ ਕਰਨਾ ਹੀ ਹੈ ਭਾਵੇਂ ਮੇਰੇ ਲਈ ਠੀਕ ਨਹੀਂ ਪਰ ਮੈਂ ਹੁਣ ਪ੍ਰਭੂ ਦੇ ਦਰਸ਼ਣਾਂ ਅਤੇ ਪ੍ਰਕਾਸ਼ਣ ਦੇ ਬਚਨਾਂ ਦੀ ਚਰਚਾ ਕਰਨ ਆਇਆ ਹਾਂ। 2ਮੈਂ ਮਸੀਹ ਵਿੱਚ ਇੱਕ ਮਨੁੱਖ ਨੂੰ ਜਾਣਦਾ ਹਾਂ ਜਿਹੜਾ ਚੌਦਾਂ ਸਾਲ ਪਹਿਲਾਂ ਤੀਜੇ ਅਕਾਸ਼ ਉੱਤੇ ਅਚਾਨਕ ਚੁੱਕਿਆ ਗਿਆ। ਮੈਂ ਨਹੀਂ ਜਾਣਦਾ ਕੀ ਉਹ ਸਰੀਰ ਸਹਿਤ ਜਾਂ ਸਰੀਰ ਰਹਿਤ ਚੁੱਕਿਆ ਗਿਆ ਪਰ ਪਰਮੇਸ਼ੁਰ ਜਾਣਦਾ ਹੈ। 3ਅਤੇ ਮੈਂ ਅਜਿਹੇ ਮਨੁੱਖ ਨੂੰ ਜਾਣਦਾ ਹਾਂ ਜੋ ਉਹ ਸਰੀਰ ਦੇ ਨਾਲ ਜਾਂ ਸਰੀਰ ਤੋਂ ਵੱਖਰਾ ਮੈਂ ਨਹੀਂ ਜਾਣਦਾ, ਪਰਮੇਸ਼ੁਰ ਜਾਣਦਾ ਹੈ! 4ਉਹ ਸਵਰਗ ਉੱਤੇ ਅਚਾਨਕ ਚੁੱਕਿਆ ਗਿਆ ਅਤੇ ਉਸ ਨੇ ਉਹ ਗੱਲਾਂ ਸੁਣੀਆਂ ਜੋ ਆਖਣ ਵਾਲੀਆਂ ਨਹੀਂ ਅਤੇ ਜਿਨ੍ਹਾਂ ਦਾ ਬੋਲਣਾ ਮਨੁੱਖ ਲਈ ਚੰਗਾ ਨਹੀਂ। 5ਅਜਿਹੇ ਮਨੁੱਖ ਉੱਤੇ ਮੈਂ ਮਾਣ ਕਰਾਂਗਾ ਪਰ ਮੈਂ ਆਪਣੇ ਉੱਤੇ ਆਪਣੀਆਂ ਨਿਰਬਲਤਾਈਆਂ ਉੱਤੇ ਮਾਣ ਨਹੀਂ ਕਰਾਂਗਾ। 6ਕਿਉਂਕਿ ਜੇ ਮੈਂ ਮਾਣ ਕਰਨਾ ਚਾਹਾਂ ਤਾਂ ਵੀ ਮੂਰਖ ਨਾ ਬਣਾਂਗਾ ਇਸ ਲਈ ਜੋ ਮੈਂ ਸੱਚ ਬੋਲਾਂਗਾ। ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਕਿ ਕੋਈ ਮੈਨੂੰ ਉਸ ਤੋਂ ਵੱਧ ਨਾ ਸਮਝ ਲਵੇ ਜੋ ਮੈਨੂੰ ਵੇਖਦਾ ਜਾਂ ਮੇਰੇ ਕੋਲੋਂ ਸੁਣਦਾ ਹੈ। 7ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ। 8ਇਸ ਦੇ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ। 9ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।
ਇੰਜੀਲ (ਰਸੂਲਾਂ ਲਈ)
13ਯਿਸੂ ਨੇ ਕੈਸਰਿਯਾ ਫ਼ਿਲਿੱਪੀ ਦੇ ਇਲਾਕੇ ਵਿੱਚ ਆ ਕੇ ਆਪਣੇ ਚੇਲਿਆਂ ਨੂੰ ਇਹ ਪੁੱਛਿਆ ਜੋ ਲੋਕ ਮਨੁੱਖ ਦੇ ਪੁੱਤਰ ਨੂੰ ਕੀ ਆਖਦੇ ਹਨ? 14ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ। 15ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਜੋ ਮੈਂ ਕੌਣ ਹਾਂ? 16ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ। 17ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ। 18ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ। 19ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੂਨ 29 ਸਿਵਲ ਕੈਲੰਡਰ ਦਾ ਜੁਲਾਈ 12 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ