Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 14

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 14 ਜੁਲਾਈ 2027

ਬੁੱਧਵਾਰ · ਆਮ ਸਮੇਂ ਦਾ 15ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 15ਵੇਂ ਹਫ਼ਤੇ ਦਾ ਬੁੱਧਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਕਾਮਿਲਸ ਡੀ ਲੇਲਿਸ, ਪਾਦਰੀ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਕੂਚ 3:1–6, 9–12

1ਮੂਸਾ ਆਪਣੇ ਸੌਹਰੇ ਯਿਥਰੋ ਮਿਦਯਾਨੀ ਜਾਜਕ ਦੇ ਇੱਜੜ ਨੂੰ ਚਾਰਦਾ ਸੀ। ਉਸ ਨੇ ਇੱਜੜ ਨੂੰ ਉਜਾੜ ਦੇ ਪਿਛਲੀ ਵੱਲ ਹੱਕ ਦਿੱਤਾ ਅਤੇ ਉਹ ਪਰਮੇਸ਼ੁਰ ਦੇ ਪਰਬਤ ਹੋਰੇਬ ਦੇ ਕੋਲ ਆਇਆ। 2ਤਦ ਯਹੋਵਾਹ ਦੇ ਇੱਕ ਦੂਤ ਨੇ ਇੱਕ ਝਾੜੀ ਵਿੱਚੋਂ ਅੱਗ ਦੀ ਲਾਟ ਵਿੱਚ ਉਸ ਨੂੰ ਦਰਸ਼ਣ ਦਿੱਤਾ। ਜਦ ਉਸ ਨੇ ਵੇਖਿਆ ਤਾਂ ਵੇਖੋ, ਉਹ ਝਾੜੀ ਅੱਗ ਵਿੱਚ ਬਲ ਰਹੀ ਸੀ ਪਰ ਝਾੜੀ ਭਸਮ ਨਹੀਂ ਹੁੰਦੀ ਸੀ। 3ਤਦ ਮੂਸਾ ਨੇ ਆਖਿਆ, ਮੈਂ ਇੱਕ ਪਾਸੇ ਵੱਲੋਂ ਹੋ ਕੇ ਜਾਂਵਾਂਗਾ ਅਤੇ ਇਸ ਵੱਡੇ ਨਜ਼ਾਰੇ ਨੂੰ ਵੇਖਾਂਗਾ ਕਿ ਕਿਉਂ ਝਾੜੀ ਨਹੀਂ ਸੜਦੀ। 4ਯਹੋਵਾਹ ਨੇ ਵੇਖਿਆ ਕਿ ਉਹ ਵੇਖਣ ਨੂੰ ਇੱਕ ਪਾਸੇ ਨੂੰ ਮੁੜਿਆ ਤਦ ਪਰਮੇਸ਼ੁਰ ਨੇ ਉਸ ਝਾੜੀ ਵਿੱਚੋਂ ਪੁਕਾਰ ਕੇ ਉਸ ਨੂੰ ਆਖਿਆ, “ਹੇ ਮੂਸਾ, ਹੇ ਮੂਸਾ!” ਤਦ ਉਸ ਨੇ ਆਖਿਆ, “ਮੈਂ ਹਾਜ਼ਰ ਹਾਂ।” 5ਫਿਰ ਉਸ ਨੇ ਆਖਿਆ, ਇੱਧਰ ਨੇੜੇ ਨਾ ਆ। ਆਪਣਿਆਂ ਪੈਰਾਂ ਦੀ ਜੁੱਤੀ ਲਾਹ ਦੇ ਕਿਉਂ ਜੋ ਇਹ ਥਾਂ ਜਿੱਥੇ ਤੂੰ ਖੜ੍ਹਾ ਹੈਂ, ਪਵਿੱਤਰ ਭੂਮੀ ਹੈ। 6ਉਸਨੇ ਇਹ ਵੀ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ।” ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ। 9ਸੋ ਹੁਣ ਵੇਖ, ਇਸਰਾਏਲੀਆਂ ਦੀ ਦੁਹਾਈ ਮੇਰੇ ਤੱਕ ਪਹੁੰਚੀ ਅਤੇ ਮੈਂ ਉਸ ਅਨ੍ਹੇਰ ਨੂੰ ਵੀ ਜੋ ਮਿਸਰੀ ਉਨ੍ਹਾਂ ਉੱਤੇ ਕਰਦੇ ਹਨ, ਵੇਖਿਆ ਹੈ। 10ਹੁਣ ਤੂੰ ਆ। ਮੈਂ ਤੈਨੂੰ ਫ਼ਿਰਊਨ ਕੋਲ ਭੇਜਾਂਗਾ ਤਾਂ ਜੋ ਤੂੰ ਮੇਰੀ ਪਰਜਾ ਅਰਥਾਤ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢ ਲਿਆਵੇਂ। 11ਤਦ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਮੈਂ ਕੌਣ ਹਾਂ ਜੋ ਮੈਂ ਫ਼ਿਰਊਨ ਕੋਲ ਜਾਂਵਾਂ ਅਤੇ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲਿਆਵਾਂ?” 12ਉਸ ਨੇ ਆਖਿਆ, ਮੈਂ ਤੇਰੇ ਨਾਲ ਹੀ ਹੋਵਾਂਗਾ ਅਤੇ ਤੇਰੇ ਲਈ ਇਹ ਚਿੰਨ੍ਹ ਹੋਵੇਗਾ ਕਿ ਮੈਂ ਤੈਨੂੰ ਭੇਜਿਆ ਕਿ ਜਦ ਤੂੰ ਇਸ ਪਰਜਾ ਨੂੰ ਮਿਸਰ ਤੋਂ ਕੱਢ ਲਿਆਵੇਂਗਾ ਤਦ ਤੁਸੀਂ ਇਸ ਪਰਬਤ ਉੱਤੇ ਪਰਮੇਸ਼ੁਰ ਦੀ ਉਪਾਸਨਾ ਕਰੋਗੇ।

ਜਵਾਬੀ ਭਜਨ

ਜ਼ਬੂ 103:1–4, 6–7

1ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ! 2ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ! 3ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ। 4ਉਹ ਤੇਰੀ ਜਿੰਦ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ। 6ਯਹੋਵਾਹ ਧਰਮ ਦੇ ਕੰਮ ਅਤੇ ਨਿਆਂ, ਸਭ ਦਬਾਏ ਹੋਇਆਂ ਦੇ ਲਈ ਕਰਦਾ ਹੈ। 7ਉਹ ਨੇ ਆਪਣੇ ਰਾਹ ਮੂਸਾ ਉੱਤੇ, ਅਤੇ ਆਪਣੇ ਕੰਮ ਇਸਰਾਏਲ ਉੱਤੇ ਪਰਗਟ ਕਿਤੇ।

ਇੰਜੀਲ

ਮੱਤੀ 11:25–27

25ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ। 26ਹਾਂ, ਹੇ ਪਿਤਾ, ਕਿਉਂ ਜੋ ਤੈਨੂੰ ਇਹੋ ਚੰਗਾ ਲੱਗਿਆ। 27ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ