Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 14

ਆਰਥੋਡਾਕਸ ਕੈਲੰਡਰ · 1 ਜੁਲਾਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 14 ਜੁਲਾਈ 2027

ਬੁੱਧਵਾਰ · ਪੰਤੇਕੁਸਤ ਤੋਂ ਬਾਅਦ ਚੌਥਾ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Holy Unmercenaries Cosmas and Damian, Martyrs at Rome († 284)

ਵਰਤ ਦਾ ਦਿਨ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰੋਮ 11:2–12

2ਪਰਮੇਸ਼ੁਰ ਨੇ ਆਪਣੀ ਉਸ ਪਰਜਾ ਨੂੰ ਨਹੀਂ ਛੱਡਿਆ ਜਿਹ ਨੂੰ ਉਸ ਨੇ ਪਹਿਲਾਂ ਹੀ ਜਾਣਿਆ ਸੀ। ਭਲਾ, ਤੁਸੀਂ ਇਹ ਨਹੀਂ ਜਾਣਦੇ ਕਿ ਪਵਿੱਤਰ ਗ੍ਰੰਥ ਏਲੀਯਾਹ ਦੀ ਕਥਾ ਵਿੱਚ ਕੀ ਕਹਿੰਦਾ ਹੈ, ਕਿ ਉਹ ਪਰਮੇਸ਼ੁਰ ਦੇ ਅੱਗੇ ਇਸਰਾਏਲ ਦੇ ਵਿਰੁੱਧ ਕਿਸ ਤਰ੍ਹਾਂ ਫ਼ਰਿਆਦ ਕਰਦਾ ਹੈ? 3ਕਿ ਹੇ ਪ੍ਰਭੂ, ਉਹਨਾਂ ਨੇ ਤੇਰੇ ਨਬੀਆਂ ਨੂੰ ਜਾਨੋਂ ਮਾਰ ਦਿੱਤਾ, ਅਤੇ ਤੇਰੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਹੁਣ ਮੈਂ ਹੀ ਇਕੱਲਾ ਰਹਿ ਗਿਆ ਹਾਂ ਅਤੇ ਉਹ ਮੇਰੀ ਜਾਨ ਦੇ ਵੀ ਖੋਜੀ ਹਨ। 4ਪਰ ਪਰਮੇਸ਼ੁਰ ਨੇ ਉਸ ਨੂੰ ਕੀ ਉੱਤਰ ਦਿੱਤਾ? ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜਿਨ੍ਹਾਂ ਨੇ ਬਆਲ ਦੇ ਅੱਗੇ ਗੋਡੇ ਨਹੀਂ ਟੇਕੇ। 5ਇਸੇ ਤਰ੍ਹਾਂ ਹੁਣ ਵੀ ਕਿਰਪਾ ਨਾਲ ਚੁਣੇ ਹੋਏ ਕਿੰਨੇ ਹੀ ਲੋਕ ਬਾਕੀ ਹਨ। 6ਪਰ ਇਹ ਜੋ ਕਿਰਪਾ ਤੋਂ ਹੋਇਆ ਤਾਂ ਫੇਰ ਕਰਮਾਂ ਤੋਂ ਨਹੀਂ। ਨਹੀਂ ਤਾਂ ਕਿਰਪਾ ਫੇਰ ਕਿਰਪਾ ਨਾ ਰਹੀ। 7ਤਾਂ ਫੇਰ ਕੀ ਨਤੀਜਾ ਨਿੱਕਲਿਆ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ। 8ਜਿਵੇਂ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਨੇ ਅੱਜ ਦੇ ਦਿਨ ਤੱਕ ਉਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅਤੇ ਉਨ੍ਹਾ ਨੂੰ ਅਜਿਹੀਆਂ ਅੱਖਾਂ ਦਿੱਤੀਆਂ ਜੋ ਨਾ ਵੇਖਣ ਅਤੇ ਅਜਿਹੇ ਕੰਨ ਦਿੱਤੇ ਜੋ ਨਾ ਸੁਣਨ। 9ਅਤੇ ਦਾਊਦ ਕਹਿੰਦਾ ਹੈ, ਉਹਨਾਂ ਦੀ ਮੇਜ਼ ਉਨ੍ਹਾਂ ਲਈ ਫ਼ਾਹੀ ਅਤੇ ਫੰਦਾ, ਠੋਕਰ ਅਤੇ ਸਜ਼ਾ ਦਾ ਕਾਰਨ ਬਣ ਜਾਵੇ। 10ਉਨ੍ਹਾਂ ਦੀਆਂ ਅੱਖਾਂ ਉੱਤੇ ਹਨ੍ਹੇਰਾ ਛਾ ਜਾਵੇ ਤਾਂ ਜੋ ਉਹ ਨਾ ਵੇਖਣ, ਅਤੇ ਉਹਨਾਂ ਦੀ ਕਮਰ ਸਦਾ ਤੱਕ ਝੁਕਾਈ ਰੱਖ! 11ਸੋ ਮੈਂ ਆਖਦਾ ਹਾਂ, ਭਲਾ ਉਹਨਾਂ ਨੇ ਇਸ ਲਈ ਠੋਕਰ ਖਾਧੀ ਕਿ ਡਿੱਗ ਪੈਣ? ਕਦੇ ਨਹੀਂ! ਸਗੋਂ ਉਹਨਾਂ ਦੀ ਭੁੱਲ ਦੇ ਕਾਰਨ ਪਰਾਈਆਂ ਕੌਮਾਂ ਨੂੰ ਮੁਕਤੀ ਪ੍ਰਾਪਤ ਹੋਈ ਕਿ ਉਹਨਾਂ ਦੀ ਅਣਖ ਨੂੰ ਜਗਾਵੇ। 12ਜੇ ਉਹਨਾਂ ਦੀ ਭੁੱਲ ਸੰਸਾਰ ਦਾ ਧਨ ਅਤੇ ਉਹਨਾਂ ਦਾ ਘਾਟਾ, ਪਰਾਈਆਂ ਕੌਮਾਂ ਦੇ ਲਈ ਧਨ ਦਾ ਕਾਰਨ ਹੋਇਆ ਤਾਂ ਉਹਨਾਂ ਦੀ ਭਰਪੂਰੀ ਕੀ ਕੁਝ ਨਾ ਹੋਵੇਗੀ।

ਪੱਤ੍ਰੀ (ਸੰਤ ਕੋਸਮਾਸ ਅਤੇ ਸੰਤ ਦਾਮੀਆਨ ਲਈ)

1 ਕੁਰਿੰਥੀ 12:27–13:8

27ਹੁਣ ਤੁਸੀਂ ਰਲ ਕੇ ਮਸੀਹ ਦੇ ਸਰੀਰ ਹੋ ਅਤੇ ਇੱਕ-ਇੱਕ ਕਰਕੇ ਉਸ ਦੇ ਅੰਗ ਹੋ। 28ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ। 29ਕੀ ਸਾਰੇ ਰਸੂਲ ਹਨ? ਕੀ ਸਾਰੇ ਨਬੀ ਹਨ? ਕੀ ਸਾਰੇ ਉਪਦੇਸ਼ਕ ਹਨ? ਕੀ ਸਾਰੇ ਕਰਾਮਾਤੀ ਹਨ? 30ਕੀ ਸਭ ਨੂੰ ਨਰੋਇਆਂ ਕਰਨ ਦੀਆਂ ਦਾਤਾਂ ਮਿਲੀਆਂ ਹਨ? ਕੀ ਸਾਰੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਦੇ ਹਨ? ਕੀ ਸਾਰੇ ਅਰਥ ਕਰਦੇ ਹਨ? 31ਪਰ ਤੁਸੀਂ ਚੰਗੀਆਂ ਦਾਤਾਂ ਦੀ ਭਾਲ ਕਰੋ, ਨਾਲੇ ਮੈਂ ਤੁਹਾਨੂੰ ਇੱਕ ਬਹੁਤ ਹੀ ਉੱਤਮ ਮਾਰਗ ਦੱਸਦਾ ਹਾਂ। 13:1ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ। 2ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ। 3ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪਿਆਰ ਨਾ ਰੱਖਾਂ, ਤਾਂ ਕੁਝ ਵੀ ਲਾਭ ਨਹੀਂ। 4ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। 5ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ। 6ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ। 7ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ। 8ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ।

ਇੰਜੀਲ

ਮੱਤੀ 11:20–26

20ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ। 21ਹੇ ਖੁਰਾਜ਼ੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਅਫ਼ਸੋਸ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ! 22ਫਿਰ ਵੀ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਝੱਲਣ ਯੋਗ ਹੋਵੇਗਾ। 23ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ ਕਿਉਂਕਿ ਜਿਹੜੇ ਅਚਰਜ਼ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ। 24ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੇਰੇ ਨਾਲੋਂ ਸਦੂਮ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ। 25ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ। 26ਹਾਂ, ਹੇ ਪਿਤਾ, ਕਿਉਂ ਜੋ ਤੈਨੂੰ ਇਹੋ ਚੰਗਾ ਲੱਗਿਆ।

ਇੰਜੀਲ (ਸੰਤ ਕੋਸਮਾਸ ਅਤੇ ਸੰਤ ਦਾਮੀਆਨ ਲਈ)

ਮੱਤੀ 10:1, 5–8

1ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ। 5ਇਨ੍ਹਾਂ ਬਾਰਾਂ ਨੂੰ ਯਿਸੂ ਨੇ ਭੇਜਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦਿੱਤੀ: “ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ”। 6ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ। 7ਅਤੇ ਜਾਂਦਿਆਂ ਹੋਇਆਂ ਇਹ ਪਰਚਾਰ ਕਰ ਕੇ ਆਖੋ, ਕਿ ਸਵਰਗ ਰਾਜ ਨੇੜੇ ਆਇਆ ਹੈ। 8ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 1 ਸਿਵਲ ਕੈਲੰਡਰ ਦਾ ਜੁਲਾਈ 14 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ