ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 15
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 15 ਜੁਲਾਈ 2027
ਵੀਰਵਾਰ · ਆਮ ਸਮੇਂ ਦਾ 15ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 15ਵੇਂ ਹਫ਼ਤੇ ਦਾ ਵੀਰਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਸੰਤ ਬੋਨਾਵੈਂਚਰ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
13ਫਿਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਵੇਖ, ਜਦ ਮੈਂ ਇਸਰਾਏਲੀਆਂ ਦੇ ਕੋਲ ਜਾਂਵਾਂ ਅਤੇ ਉਨ੍ਹਾਂ ਨੂੰ ਆਖਾਂ ਕਿ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਤਦ ਉਹ ਮੈਨੂੰ ਆਖਣਗੇ ਕਿ ਉਸ ਦਾ ਨਾਮ ਕੀ ਹੈ? ਤਾਂ ਮੈਂ ਉਨ੍ਹਾਂ ਨੂੰ ਕੀ ਦੱਸਾਂ? 14ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਮੈਂ ਹਾਂ ਜੋ ਮੈਂ ਹਾਂ” ਅਤੇ ਤੂੰ ਇਸਰਾਏਲੀਆਂ ਨੂੰ ਇਸ ਤਰ੍ਹਾਂ ਆਖੀਂ ਕਿ ਜਿਸ ਦਾ ਨਾਮ ਮੈਂ ਹਾਂ ਜੋ ਮੈਂ ਹਾਂ, ਉਸੇ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। 15ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, “ਤੂੰ ਇਸਰਾਏਲੀਆਂ ਨੂੰ ਅਜਿਹਾ ਆਖੀਂ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਸਦੀਪਕਾਲ ਤੋਂ ਮੇਰਾ ਇਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਇਹੋ ਹੀ ਯਾਦਗਿਰੀ ਹੈ।” 16ਜਾ, ਇਸਰਾਏਲ ਦੇ ਬਜ਼ੁਰਗਾਂ ਨੂੰ ਇਕੱਠੇ ਕਰ ਅਤੇ ਉਨ੍ਹਾਂ ਨੂੰ ਆਖ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖ ਕੇ ਮੈਨੂੰ ਦਰਸ਼ਣ ਦਿੱਤਾ ਕਿ ਮੈਂ ਜ਼ਰੂਰ ਤੁਹਾਡੀ ਖ਼ਬਰ ਲਈ ਹੈ ਅਤੇ ਜੋ ਕੁਝ ਮਿਸਰ ਵਿੱਚ ਤੁਹਾਡੇ ਉੱਤੇ ਬੀਤਿਆ ਹੈ, ਉਹ ਸਭ ਵੇਖਿਆ ਹੈ। 17ਮੈਂ ਆਖਿਆ ਹੈ ਕਿ ਮੈਂ ਤੁਹਾਨੂੰ ਮਿਸਰ ਦੇ ਦੁੱਖਾਂ ਤੋਂ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਅਰਥਾਤ ਅਜਿਹੇ ਦੇਸ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਉਤਾਹਾਂ ਲਿਆਵਾਂਗਾ। 18ਉਹ ਤੇਰੀ ਗੱਲ ਨੂੰ ਸੁਣਨਗੇ, ਤੂੰ ਅਤੇ ਇਸਰਾਏਲ ਦੇ ਬਜ਼ੁਰਗ ਮਿਸਰ ਦੇ ਰਾਜੇ ਦੇ ਕੋਲ ਜਾ ਕੇ ਉਸ ਨੂੰ ਆਖਿਓ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ ਹੈ। ਹੁਣ ਤੂੰ ਸਾਨੂੰ ਤਿੰਨ ਦਿਨਾਂ ਦੇ ਰਸਤੇ ਲਈ ਉਜਾੜ ਵਿੱਚ ਜਾਣ ਦੇ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ। 19ਪਰ ਮੈਂ ਜਾਣਦਾ ਹਾਂ ਕਿ ਮਿਸਰ ਦਾ ਰਾਜਾ ਤੁਹਾਨੂੰ ਨਾ ਜਾਣ ਦੇਵੇਗਾ। ਹਾਂ, ਬਹੁਤ ਜਿਆਦਾ ਦਬਾਓ ਪਾਉਣ ਤੇ ਵੀ ਉਹ ਜਾਣ ਨਹੀਂ ਦੇਵੇਗਾ। 20ਮੈਂ ਆਪਣਾ ਹੱਥ ਵਧਾਵਾਂਗਾ ਅਤੇ ਮਿਸਰ ਨੂੰ ਆਪਣਿਆਂ ਸਭ ਅਚਰਜ਼ ਕੰਮਾਂ ਨਾਲ ਜੋ ਮੈਂ ਉਸ ਵਿੱਚ ਵਿਖਾਵਾਂਗਾ, ਮਾਰਾਂਗਾ। ਉਸ ਦੇ ਪਿੱਛੋਂ ਉਹ ਤੁਹਾਨੂੰ ਜਾਣ ਦੇਵੇਗਾ।
ਜਵਾਬੀ ਭਜਨ
1ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ! 5ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ। 8ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ, 9ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਨਾਲੇ ਇਸਹਾਕ ਨਾਲ ਉਹ ਦੀ ਸਹੁੰ ਨੂੰ, 24ਉਹ ਨੇ ਆਪਣੀ ਪਰਜਾ ਨੂੰ ਬਹੁਤ ਫਲਵੰਤ ਬਣਾਇਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਤੋਂ ਬਲਵੰਤ ਕੀਤਾ। 25ਉਹ ਨੇ ਉਨ੍ਹਾਂ ਦੇ ਦਿਲ ਫੇਰ ਦਿੱਤੇ, ਕਿ ਓਹ ਉਹ ਦੀ ਪਰਜਾ ਤੋਂ ਘਿਣ ਕਰਨ ਅਤੇ ਉਹ ਦੇ ਦਾਸਾਂ ਨਾਲ ਚਲਾਕੀ ਕਰਨ। 26ਉਹ ਨੇ ਆਪਣੇ ਦਾਸ ਮੂਸਾ ਨੂੰ ਭੇਜਿਆ, ਅਤੇ ਹਾਰੂਨ ਨੂੰ ਜਿਹ ਨੂੰ ਉਹ ਨੇ ਚੁਣਿਆ ਸੀ। 27ਉਹਨਾਂ ਨੇ ਉਨ੍ਹਾਂ ਵਿੱਚ ਉਹ ਦੇ ਨਿਸ਼ਾਨ, ਅਤੇ ਹਾਮ ਦੇ ਦੇਸ ਵਿੱਚ ਅਚਰਜ਼ ਕੰਮ ਵਿਖਾਏ।
ਇੰਜੀਲ
28ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। 29ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। 30ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।
ਅੱਜ ਦੇ ਸੰਤ
- ਸੰਤ ਬੋਨਾਵੈਂਚਰ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ