Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 15

ਆਰਥੋਡਾਕਸ ਕੈਲੰਡਰ · 2 ਜੁਲਾਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 15 ਜੁਲਾਈ 2027

ਵੀਰਵਾਰ · ਪੰਤੇਕੁਸਤ ਤੋਂ ਬਾਅਦ ਚੌਥਾ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Placing of the Honorable Robe of the Most Holy Mother of God at Blachernæ (5th C)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰੋਮ 11:13–24

13ਮੈਂ ਗ਼ੈਰ-ਕੌਮ ਵਾਲਿਆਂ ਨਾਲ ਬੋਲਦਾ ਹਾਂ। ਅਤੇ ਮੈਂ ਜੋ ਪਰਾਈਆਂ ਕੌਮਾਂ ਦਾ ਰਸੂਲ ਹਾਂ, ਮੈਂ ਆਪਣੀ ਸੇਵਾ ਦੀ ਵਡਿਆਈ ਕਰਦਾ ਹਾਂ। 14ਜੋ ਮੈਂ ਕਿਵੇਂ ਆਪਣੀ ਕੌਮ ਨੂੰ ਅਣਖੀ ਬਣਾਂਵਾ ਅਤੇ ਉਹਨਾਂ ਵਿੱਚੋਂ ਕਈਆਂ ਨੂੰ ਬਚਾਂਵਾ। 15ਕਿਉਂਕਿ ਜੇ ਉਹਨਾਂ ਦਾ ਰੱਦਣਾ ਸੰਸਾਰ ਦਾ ਮੇਲ-ਮਿਲਾਪ ਹੋਇਆ ਤਾਂ ਉਹਨਾਂ ਦਾ ਕਬੂਲ ਕੀਤਾ ਜਾਣਾ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਿਨ੍ਹਾਂ ਹੋਰ ਕੀ ਹੋਵੇਗਾ। 16ਅਤੇ ਜੇ ਪਹਿਲਾ ਪੇੜਾ ਪਵਿੱਤਰ ਹੈ ਤਾਂ ਸਾਰਾ ਆਟਾ ਵੀ ਪਵਿੱਤਰ ਹੋਵੇਗਾ ਅਤੇ ਜੇ ਜੜ੍ਹ ਪਵਿੱਤਰ ਹੈ ਤਾਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ। 17ਪਰ ਜੇ ਟਹਿਣੀਆਂ ਵਿੱਚੋਂ ਕੁਝ ਟਹਿਣੀਆਂ ਤੋੜੀਆਂ ਗਈਆਂ ਅਤੇ ਤੂੰ ਜੋ ਜੰਗਲੀ ਜ਼ੈਤੂਨ ਸੀ, ਉਹਨਾਂ ਦੀ ਥਾਂ ਪੇਉਂਦ ਕੀਤਾ ਗਿਆ, ਅਤੇ ਜ਼ੈਤੂਨ ਦੀ ਜੜ੍ਹ ਦੇ ਰਸ ਦਾ ਸਾਂਝੀ ਹੋਇਆ ਹੈਂ। 18ਤਾਂ ਉਨ੍ਹਾਂ ਟਹਿਣੀਆਂ ਉੱਤੇ ਘਮੰਡ ਨਾ ਕਰ ਅਤੇ ਭਾਵੇਂ ਤੂੰ ਘਮੰਡ ਕਰੇਂ ਤਾਂ ਵੀ ਤੂੰ ਜੜ੍ਹ ਨੂੰ ਨਹੀਂ ਸੰਭਾਲਦਾ ਪਰ ਜੜ੍ਹ ਤੈਨੂੰ ਸੰਭਾਲਦੀ ਹੈ। 19ਫੇਰ ਤੂੰ ਇਹ ਆਖੇਂਗਾ, ਕਿ ਟਹਿਣੀਆਂ ਇਸ ਲਈ ਤੋੜੀਆਂ ਗਈਆਂ ਜੋ ਮੈਂ ਪੇਉਂਦ ਕੀਤਾ ਜਾਂਵਾਂ। 20ਅੱਛਾ, ਉਹ ਤਾਂ ਅਵਿਸ਼ਵਾਸ ਦੇ ਕਾਰਨ ਤੋੜੀਆਂ ਗਈਆਂ ਪਰ ਤੂੰ ਵਿਸ਼ਵਾਸ ਹੀ ਦੇ ਨਾਲ ਖਲੋਤਾ ਹੈਂ। ਇਸ ਲਈ ਅਭਮਾਨ ਨਾ ਕਰ ਸਗੋਂ ਡਰ। 21ਕਿਉਂਕਿ ਜਦੋਂ ਪਰਮੇਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਾ ਛੱਡਿਆ ਤਾਂ ਤੈਨੂੰ ਵੀ ਨਾ ਛੱਡੇਗਾ। 22ਸੋ ਪਰਮੇਸ਼ੁਰ ਦੀ ਦਿਆਲਗੀ ਅਤੇ ਸਖਤੀ ਨੂੰ ਵੇਖ। ਸਖਤੀ ਉਹਨਾਂ ਉੱਤੇ ਜਿਹੜੇ ਡਿੱਗ ਪਏ ਹਨ, ਪਰ ਪਰਮੇਸ਼ੁਰ ਦੀ ਦਿਆਲਗੀ ਤੇਰੇ ਉੱਤੇ ਜੇ ਤੂੰ ਉਹ ਦੀ ਦਿਆਲਗੀ ਵਿੱਚ ਟਿਕਿਆ ਰਹੇ। ਨਹੀਂ ਤਾਂ ਤੂੰ ਵੀ ਵੱਢਿਆ ਜਾਵੇਂਗਾ। 23ਅਤੇ ਉਹ ਵੀ ਜੇ ਅਵਿਸ਼ਵਾਸ ਵਿੱਚ ਟਿਕੇ ਨਾ ਰਹਿਣ ਤਾਂ ਪੇਉਂਦ ਕੀਤੇ ਜਾਣਗੇ, ਕਿਉਂ ਜੋ ਪਰਮੇਸ਼ੁਰ ਨੂੰ ਅਧਿਕਾਰ ਹੈ, ਕਿ ਉਨ੍ਹਾਂ ਨੂੰ ਫੇਰ ਪੇਉਂਦ ਕਰੇ। 24ਕਿਉਂਕਿ ਜੇ ਤੂੰ ਉਸ ਜ਼ੈਤੂਨ ਦੇ ਰੁੱਖ ਨਾਲੋਂ ਵੱਡਿਆ ਗਿਆ, ਜੋ ਅਸਲ ਵਿੱਚ ਜੰਗਲੀ ਹੈਂ, ਅਤੇ ਸੁਭਾਓ ਦੇ ਵਿਰੁੱਧ ਚੰਗੇ ਜ਼ੈਤੂਨ, ਦੇ ਰੁੱਖ ਵਿੱਚ ਪੇਉਂਦ ਕੀਤਾ ਗਿਆ, ਤਾਂ ਇਹ ਜੋ ਅਸਲੀ ਟਹਿਣੀਆਂ ਹਨ ਆਪਣੇ ਹੀ ਜ਼ੈਤੂਨ ਦੇ ਰੁੱਖ ਵਿੱਚ ਕਿੰਨ੍ਹਾਂ ਵੱਧ ਕੇ ਪੇਉਂਦ ਨਾ ਕੀਤੀਆਂ ਜਾਣਗੀਆਂ।

ਇੰਜੀਲ

ਮੱਤੀ 11:27–30

27ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ। 28ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। 29ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। 30ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 2 ਸਿਵਲ ਕੈਲੰਡਰ ਦਾ ਜੁਲਾਈ 15 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ