Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 16

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 16 ਜੁਲਾਈ 2027

ਸ਼ੁੱਕਰਵਾਰ · ਆਮ ਸਮੇਂ ਦਾ 15ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 15ਵੇਂ ਹਫ਼ਤੇ ਦਾ ਸ਼ੁੱਕਰਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਕਰਮਲ ਪਰਬਤ ਦੀ ਮਾਤਾ ਮਰਿਯਮ · ਇੱਛਿਕ ਯਾਦਗਾਰੀ ਦਿਨ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਕੂਚ 11:10–12:14

10ਤਾਂ ਮੂਸਾ ਅਤੇ ਹਾਰੂਨ ਨੇ ਇਹ ਸਾਰੇ ਅਚਰਜ਼ ਕੰਮ ਫ਼ਿਰਊਨ ਦੇ ਅੱਗੇ ਕੀਤੇ ਅਤੇ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਸੋ ਉਸ ਨੇ ਆਪਣੇ ਦੇਸੋਂ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ। 12:1ਯਹੋਵਾਹ ਨੇ ਮਿਸਰ ਦੇਸ ਵਿੱਚ ਮੂਸਾ ਅਤੇ ਹਾਰੂਨ ਨੂੰ ਆਖਿਆ ਕਿ 2ਇਹ ਮਹੀਨਾ ਤੁਹਾਡੇ ਮਹੀਨਿਆਂ ਦਾ ਅਰੰਭ ਹੋਵੇਗਾ ਅਤੇ ਇਹ ਤੁਹਾਡੇ ਸਾਲ ਦੇ ਮਹੀਨਿਆਂ ਵਿੱਚੋਂ ਪਹਿਲਾ ਹੈ। 3ਇਸਰਾਏਲ ਦੀ ਸਾਰੀ ਮੰਡਲੀ ਨੂੰ ਇਹ ਬੋਲੋ ਕਿ ਇਸ ਮਹੀਨੇ ਦੀ ਦਸਵੀਂ ਨੂੰ ਇੱਕ-ਇੱਕ ਜਣਾ ਆਪੋ ਆਪਣੇ ਪੁਰਖਿਆਂ ਦੇ ਘਰਾਣੇ ਅਨੁਸਾਰ ਹਰ ਘਰ ਪਿੱਛੇ ਇੱਕ-ਇੱਕ ਲੇਲਾ ਲਵੇ। 4ਜੇਕਰ ਕੋਈ ਟੱਬਰ ਇੱਕ ਲੇਲੇ ਲਈ ਛੋਟਾ ਹੋਵੇ ਤਾਂ ਉਹ ਅਤੇ ਉਸ ਦਾ ਗੁਆਂਢੀ ਜਿਹੜਾ ਉਸ ਦੇ ਘਰ ਕੋਲ ਰਹਿੰਦਾ ਹੈ ਪ੍ਰਾਣੀਆਂ ਦੇ ਲੇਖੇ ਦੇ ਅਨੁਸਾਰ ਲਵੇ ਅਤੇ ਤੁਸੀਂ ਇੱਕ ਮਨੁੱਖ ਦੇ ਖਾਣ ਦੇ ਅਨੁਸਾਰ ਲੇਲੇ ਦਾ ਲੇਖਾ ਠਹਿਰਾਇਓ। 5ਤੁਹਾਡਾ ਲੇਲਾ ਬੱਜ ਤੋਂ ਰਹਿਤ ਅਤੇ ਇੱਕ ਸਾਲ ਦਾ ਨਰ ਹੋਵੇ। ਤੁਸੀਂ ਭੇਡਾਂ ਜਾਂ ਬੱਕਰੀਆਂ ਤੋਂ ਲਿਓ 6ਅਤੇ ਤੁਸੀਂ ਉਸ ਨੂੰ ਇਸ ਮਹੀਨੇ ਦੀ ਚੌਧਵੀਂ ਤੱਕ ਰੱਖ ਛੱਡਣਾ ਅਤੇ ਇਸਰਾਏਲ ਦੀ ਮੰਡਲੀ ਦੀ ਸਾਰੀ ਸਭਾ ਸ਼ਾਮ ਨੂੰ ਉਸ ਨੂੰ ਕੱਟੇ 7ਅਤੇ ਉਹ ਉਸ ਦੇ ਲਹੂ ਵਿੱਚੋਂ ਲੈ ਕੇ ਉਨ੍ਹਾਂ ਘਰਾਂ ਦੇ ਜਿੱਥੇ ਉਹ ਖਾਣਗੇ ਦੋਹੀਂ ਬਾਹੀਂ ਅਤੇ ਸੇਰੂ ਉੱਤੇ ਲਾਉਣ। 8ਫੇਰ ਉਹ ਸ਼ਾਮ ਨੂੰ ਉਸੇ ਰਾਤ ਅੱਗ ਨਾਲ ਭੁੰਨ ਕੇ ਪਤੀਰੀ ਰੋਟੀ ਨਾਲ ਖਾਣ ਨਾਲੇ ਕੌੜੀ ਭਾਜੀ ਨਾਲ ਖਾਣ। 9ਉਸ ਵਿੱਚੋਂ ਕੱਚਾ ਅਥਵਾ ਪਾਣੀ ਵਿੱਚ ਰਿੰਨ੍ਹਿਆ ਹੋਇਆ ਕਦੀ ਨਾ ਖਾਓ ਸਗੋਂ ਅੱਗ ਨਾਲ ਭੁੰਨਿਆ ਹੋਇਆ ਸਿਰ ਅਤੇ ਪੈਰਾਂ ਅਤੇ ਆਂਦਰਾਂ ਸਣੇ। 10ਤੁਸੀਂ ਸਵੇਰ ਤੱਕ ਉਹ ਦੇ ਵਿੱਚੋਂ ਬਚਾ ਕੇ ਨਾ ਰੱਖਿਓ ਪਰ ਜੇ ਉਸ ਤੋਂ ਸਵੇਰ ਤੱਕ ਕੁਝ ਬਚ ਰਹੇ ਤਾਂ ਉਸ ਨੂੰ ਅੱਗ ਵਿੱਚ ਸਾੜ ਦਿਓ। 11ਤੁਸੀਂ ਉਸ ਨੂੰ ਇਸ ਤਰ੍ਹਾਂ ਖਾਣਾ, ਆਪਣੇ ਲੱਕ ਬੰਨ੍ਹ ਕੇ ਅਤੇ ਆਪਣੀ ਜੁੱਤੀ ਪੈਰੀਂ ਪਾ ਕੇ ਅਤੇ ਆਪਣੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਉਹ ਨੂੰ ਛੇਤੀ-ਛੇਤੀ ਖਾਣਾ ਕਿਉਂਕਿ ਇਹ ਯਹੋਵਾਹ ਦਾ ਪਸਾਹ ਹੈ। 12ਮੈਂ ਉਸ ਰਾਤ ਮਿਸਰ ਦੇਸ ਦੇ ਵਿੱਚ ਦੀ ਲੰਘਾਂਗਾ ਅਤੇ ਮਿਸਰ ਦੇਸ ਦੇ ਪਹਿਲੌਠੇ ਭਾਵੇਂ ਮਨੁੱਖ ਨੂੰ ਭਾਵੇਂ ਡੰਗਰ ਨੂੰ ਮਾਰ ਸੁੱਟਾਂਗਾ ਅਤੇ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ। ਮੈਂ ਯਹੋਵਾਹ ਹਾਂ। 13ਅਤੇ ਉਹ ਲਹੂ ਤੁਹਾਡੇ ਲਈ ਘਰਾਂ ਉੱਤੇ ਜਿੱਥੇ ਤੁਸੀਂ ਹੋਵੋਗੇ ਨਿਸ਼ਾਨ ਹੋਵੇਗਾ ਅਤੇ ਜਦ ਮੈਂ ਲਹੂ ਨੂੰ ਵੇਖਾਂਗਾ ਮੈਂ ਤੁਹਾਡੇ ਉੱਤੋਂ ਦੀ ਲੰਘ ਜਾਂਵਾਂਗਾ ਅਤੇ ਤੁਹਾਡੇ ਉੱਤੇ ਕੋਈ ਬਵਾ ਜਦ ਮੈਂ ਮਿਸਰ ਦੇਸ ਨੂੰ ਮਾਰਾਂਗਾ ਨਾ ਪਵੇਗੀ ਜਿਹੜੀ ਤੁਹਾਡਾ ਨਾਸ ਕਰੇ। 14ਅਤੇ ਇਹ ਦਿਨ ਤੁਹਾਡੇ ਲਈ ਇੱਕ ਯਾਦਗਾਰ ਹੋਵੇਗਾ ਅਤੇ ਤੁਸੀਂ ਇਹ ਦਿਨ ਯਹੋਵਾਹ ਲਈ ਪਰਬ ਕਰਕੇ ਮਨਾਇਓ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਇਸ ਨੂੰ ਸਦਾ ਦੀ ਬਿਧੀ ਦਾ ਪਰਬ ਮਨਾਇਓ।

ਜਵਾਬੀ ਭਜਨ

ਜ਼ਬੂ 116:12–13, 15–18

12ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ, ਮੈਂ ਉਹ ਨੂੰ ਕੀ ਮੋੜ ਕੇ ਦਿਆਂ? 13ਮੈਂ ਮੁਕਤੀ ਦਾ ਪਿਆਲਾ ਚੁੱਕਾਂਗਾ, ਅਤੇ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ। 15ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ! 16ਹੇ ਯਹੋਵਾਹ, ਮੈਂ ਸੱਚ-ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ, ਤੇਰੀ ਦਾਸੀ ਦਾ ਪੁੱਤਰ, ਤੂੰ ਤਾਂ ਮੇਰੇ ਬੰਧਨ ਖੋਲ੍ਹੇ ਹਨ। 17ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ। 18ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਇਹ ਦੀ ਸਾਰੀ ਪਰਜਾ ਦੇ ਸਾਹਮਣੇ,

ਇੰਜੀਲ

ਮੱਤੀ 12:1–8

1ਉਸ ਵੇਲੇ ਯਿਸੂ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਿਆ, ਅਤੇ ਉਹ ਦੇ ਚੇਲਿਆਂ ਨੂੰ ਭੁੱਖ ਲੱਗੀ, ਉਹ ਸਿੱਟੇ ਤੋੜ ਕੇ ਖਾਣ ਲੱਗੇ। 2ਅਤੇ ਫ਼ਰੀਸੀਆਂ ਨੇ ਵੇਖ ਕੇ ਉਹ ਨੂੰ ਕਿਹਾ, ਵੇਖ, ਤੇਰੇ ਚੇਲੇ ਉਹ ਕੰਮ ਕਰਦੇ ਹਨ, ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ। 3ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਹ ਦੇ ਸਾਥੀ ਭੁੱਖੇ ਸਨ? 4ਜੋ ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਉਹ ਨੂੰ ਅਤੇ ਉਹ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ ਪਰ ਕੇਵਲ ਜਾਜਕਾਂ ਨੂੰ। 5ਜਾਂ ਤੁਸੀਂ ਮੂਸਾ ਦੀ ਬਿਵਸਥਾ ਵਿੱਚ ਇਹ ਨਹੀਂ ਪੜ੍ਹਿਆ ਕਿ ਜਾਜਕ ਸਬਤ ਦੇ ਦਿਨ ਹੈਕਲ ਵਿੱਚ ਸਬਤ ਦਾ ਅਪਮਾਨ ਕਰ ਕੇ ਵੀ ਨਿਰਦੋਸ਼ ਹਨ? 6ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਇੱਥੇ ਹੈਕਲ ਨਾਲੋਂ ਵੀ ਇੱਕ ਵੱਡਾ ਹੈ। 7ਪਰ ਜੇ ਤੁਸੀਂ ਇਸ ਦਾ ਅਰਥ ਜਾਣਦੇ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਤਦ ਤੁਸੀਂ ਨਿਰਦੋਸ਼ੀਆਂ ਨੂੰ ਦੋਸ਼ੀ ਨਾ ਠਹਿਰਾਉਂਦੇ। 8ਕਿਉਂਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ