Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 16

ਆਰਥੋਡਾਕਸ ਕੈਲੰਡਰ · 3 ਜੁਲਾਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 16 ਜੁਲਾਈ 2027

ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ ਚੌਥਾ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Martyr Hyacinth of Cæsarea in Cappadocia († 108)

ਵਰਤ ਦਾ ਦਿਨ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰੋਮ 11:25–36

25ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ। 26ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ, 27ਅਤੇ ਉਹਨਾਂ ਦੇ ਨਾਲ ਮੇਰਾ ਇਹ ਨੇਮ ਹੋਵੇਗਾ, ਜੋ ਮੈਂ ਉਹਨਾਂ ਦੇ ਪਾਪਾਂ ਨੂੰ ਦੂਰ ਕਰ ਦੇਵਾਂਗਾ। 28ਉਹ ਖੁਸ਼ਖਬਰੀ ਦੇ ਅਨੁਸਾਰ ਤਾਂ ਤੁਹਾਡੇ ਵੈਰੀ ਹਨ, ਪਰਮੇਸ਼ੁਰ ਦੀ ਚੋਣ ਦੇ ਅਨੁਸਾਰ ਬਾਪ ਦਾਦਿਆਂ ਦੇ ਕਾਰਨ ਤੁਹਾਡੇ ਪਿਆਰੇ ਹਨ। 29ਕਿਉਂ ਜੋ ਪਰਮੇਸ਼ੁਰ ਦੇ ਵਰਦਾਨ ਅਤੇ ਬੁਲਾਹਟ ਸਦਾ ਲਈ ਹੈ। 30ਜਿਸ ਪ੍ਰਕਾਰ ਤੁਸੀਂ ਪਹਿਲਾਂ ਪਰਮੇਸ਼ੁਰ ਦੇ ਅਣ-ਆਗਿਆਕਾਰ ਸੀ, ਪਰ ਹੁਣ ਉਨ੍ਹਾਂ ਦੀ ਅਣ-ਆਗਿਆਕਾਰੀ ਦੇ ਕਾਰਨ ਤੁਹਾਡੇ ਉੱਤੇ ਦਯਾ ਕੀਤੀ ਗਈ। 31ਇਸੇ ਪਰਕਾਰ ਹੁਣ ਇਹ ਵੀ ਅਣ-ਆਗਿਆਕਾਰ ਹੋਏ ਤਾਂ ਜੋ ਤੁਹਾਡੇ ਉੱਤੇ ਜੋ ਦਯਾ ਕੀਤੀ ਗਈ ਹੈ, ਇਸ ਕਰਕੇ ਉਹਨਾਂ ਉੱਤੇ ਵੀ ਦਯਾ ਕੀਤੀ ਜਾਵੇ। 32ਸੋ ਪਰਮੇਸ਼ੁਰ ਨੇ ਸਾਰਿਆਂ ਨੂੰ ਇੱਕ ਸੰਗ ਕਰਕੇ ਅਣ-ਆਗਿਆਕਾਰੀ ਦੇ ਬੰਧਨ ਵਿੱਚ ਜਾਣ ਦਿੱਤਾ ਤਾਂ ਜੋ ਉਹ ਸਭ ਦੇ ਉੱਤੇ ਦਯਾ ਕਰੇ। 33ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਮਾਰਗ ਕਿੰਨੇ ਦੁਰਲੱਭ ਹਨ! 34ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ, ਜਾ ਕੌਣ ਉਹ ਦਾ ਸਲਾਹਕਾਰ ਬਣਿਆ? 35ਜਾਂ ਕਿਸ ਨੇ ਉਹ ਨੂੰ ਪਹਿਲਾਂ ਕੁਝ ਦਿੱਤਾ, ਜਿਹ ਦਾ ਉਹ ਨੂੰ ਮੁੜ ਬਦਲਾ ਦਿੱਤਾ ਜਾਵੇ?। 36ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।

ਇੰਜੀਲ

ਮੱਤੀ 12:1–8

1ਉਸ ਵੇਲੇ ਯਿਸੂ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਿਆ, ਅਤੇ ਉਹ ਦੇ ਚੇਲਿਆਂ ਨੂੰ ਭੁੱਖ ਲੱਗੀ, ਉਹ ਸਿੱਟੇ ਤੋੜ ਕੇ ਖਾਣ ਲੱਗੇ। 2ਅਤੇ ਫ਼ਰੀਸੀਆਂ ਨੇ ਵੇਖ ਕੇ ਉਹ ਨੂੰ ਕਿਹਾ, ਵੇਖ, ਤੇਰੇ ਚੇਲੇ ਉਹ ਕੰਮ ਕਰਦੇ ਹਨ, ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ। 3ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਹ ਦੇ ਸਾਥੀ ਭੁੱਖੇ ਸਨ? 4ਜੋ ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਉਹ ਨੂੰ ਅਤੇ ਉਹ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ ਪਰ ਕੇਵਲ ਜਾਜਕਾਂ ਨੂੰ। 5ਜਾਂ ਤੁਸੀਂ ਮੂਸਾ ਦੀ ਬਿਵਸਥਾ ਵਿੱਚ ਇਹ ਨਹੀਂ ਪੜ੍ਹਿਆ ਕਿ ਜਾਜਕ ਸਬਤ ਦੇ ਦਿਨ ਹੈਕਲ ਵਿੱਚ ਸਬਤ ਦਾ ਅਪਮਾਨ ਕਰ ਕੇ ਵੀ ਨਿਰਦੋਸ਼ ਹਨ? 6ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਇੱਥੇ ਹੈਕਲ ਨਾਲੋਂ ਵੀ ਇੱਕ ਵੱਡਾ ਹੈ। 7ਪਰ ਜੇ ਤੁਸੀਂ ਇਸ ਦਾ ਅਰਥ ਜਾਣਦੇ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਤਦ ਤੁਸੀਂ ਨਿਰਦੋਸ਼ੀਆਂ ਨੂੰ ਦੋਸ਼ੀ ਨਾ ਠਹਿਰਾਉਂਦੇ। 8ਕਿਉਂਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜੁਲਾਈ 3 ਸਿਵਲ ਕੈਲੰਡਰ ਦਾ ਜੁਲਾਈ 16 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ