Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੁਲਾਈ 2027 › ਜੁਲਾਈ 17

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 17 ਜੁਲਾਈ 2027

ਸ਼ਨੀਵਾਰ · ਆਮ ਸਮੇਂ ਦਾ 15ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 15ਵੇਂ ਹਫ਼ਤੇ ਦਾ ਸ਼ਨੀਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਕੂਚ 12:37–42

37ਇਸਰਾਏਲੀਆਂ ਨੇ ਰਾਮਸੇਸ ਤੋਂ ਸੁੱਕੋਥ ਵੱਲ ਕੂਚ ਕੀਤਾ ਅਤੇ ਨਿਆਣਿਆਂ ਤੋਂ ਬਿਨਾਂ ਛੇ ਕੁ ਲੱਖ ਮਨੁੱਖ ਪਿਆਦੇ ਸਨ। 38ਉਨ੍ਹਾਂ ਦੇ ਨਾਲ ਮਿਲੀ-ਜੁਲੀ ਭੀੜ ਵੀ ਗਈ ਨਾਲੇ ਇੱਜੜ ਅਤੇ ਚੌਣੇ ਅਰਥਾਤ ਢੇਰ ਸਾਰੇ ਪਸ਼ੂ ਸਨ। 39ਅਤੇ ਉਨ੍ਹਾਂ ਨੇ ਗੁੰਨ੍ਹੇ ਹੋਏ ਆਟੇ ਦੀਆਂ ਜਿਹੜਾ ਮਿਸਰ ਤੋਂ ਲਿਆਏ ਸਨ ਪਤੀਰੀਆਂ ਰੋਟੀਆਂ ਪਕਾਈਆਂ ਕਿਉਂ ਜੋ ਉਹ ਇਸ ਲਈ ਖ਼ਮੀਰ ਨਹੀਂ ਹੋਇਆ ਸੀ ਕਿ ਉਹ ਮਿਸਰੋਂ ਧੱਕੇ ਗਏ ਸਨ ਅਤੇ ਉੱਥੇ ਠਹਿਰ ਨਾ ਸਕੇ ਨਾ ਆਪਣੇ ਲਈ ਰੋਟੀ ਬਣਾ ਸਕੇ। 40ਇਸਰਾਏਲੀਆਂ ਦੇ ਮਿਸਰ ਵਿੱਚ ਵਸੇਬੇ ਦਾ ਸਮਾਂ ਚਾਰ ਸੌ ਤੀਹ ਸਾਲ ਸੀ। 41ਚਾਰ ਸੌ ਤੀਹ ਸਾਲਾਂ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਉਸੇ ਦਿਨ ਯਹੋਵਾਹ ਦੀਆਂ ਸਾਰੀਆਂ ਸੈਨਾਂ ਮਿਸਰ ਦੇਸ ਤੋਂ ਨਿੱਕਲ ਗਈਆਂ। 42ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢਣ ਦੇ ਕਾਰਨ ਇਹ ਇੱਕ ਰਾਤ ਹੈ ਜਿਹੜੀ ਯਹੋਵਾਹ ਲਈ ਮਨਾਉਣ ਵਾਲੀ ਹੈ। ਇਹੋ ਯਹੋਵਾਹ ਦੀ ਉਹ ਰਾਤ ਹੈ ਜਿਹੜੀ ਸਾਰੇ ਇਸਰਾਏਲੀਆਂ ਦੀਆਂ ਕੁੱਲ ਪੀੜ੍ਹੀਆਂ ਤੱਕ ਮਨਾਉਣ ਵਾਲੀ ਹੈ।

ਜਵਾਬੀ ਭਜਨ

ਜ਼ਬੂ 136:1, 23–24, 10–15

1ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ। 23ਜਿਸ ਸਾਡੇ ਮੰਦੇ ਹਾਲ ਵਿੱਚ ਸਾਨੂੰ ਚੇਤੇ ਕੀਤਾ, ਉਹ ਦੀ ਦਯਾ ਸਦਾ ਦੀ ਹੈ, 24ਅਤੇ ਸਾਨੂੰ ਸਾਡੇ ਵਿਰੋਧੀਆਂ ਤੋਂ ਛੁਡਾਇਆ, ਉਹ ਦੀ ਦਯਾ ਸਦਾ ਦੀ ਹੈ, 10ਉਸੇ ਦਾ ਜਿਸ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ, 11ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ, ਉਹ ਦੀ ਦਯਾ ਸਦਾ ਦੀ ਹੈ, 12ਤਕੜੇ ਹੱਥ ਤੇ ਪਸਾਰੀ ਹੋਈ ਬਾਂਹ ਨਾਲ, ਉਹ ਦੀ ਦਯਾ ਸਦਾ ਦੀ ਹੈ, 13ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਸਦਾ ਦੀ ਹੈ, 14ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਲੰਘਾ ਲਿਆ, ਉਹ ਦੀ ਦਯਾ ਸਦਾ ਦੀ ਹੈ, 15ਅਤੇ ਫ਼ਿਰਊਨ ਤੇ ਉਹ ਦੀ ਫੌਜ ਨੂੰ ਲਾਲ ਸਮੁੰਦਰ ਵਿੱਚ ਝਾੜ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,

ਇੰਜੀਲ

ਮੱਤੀ 12:14–21

14ਤਦ ਫ਼ਰੀਸੀਆਂ ਨੇ ਬਾਹਰ ਜਾ ਕੇ ਉਹ ਦੇ ਵਿਰੁੱਧ ਯੋਜਨਾ ਬਣਾਈ ਕਿ ਕਿਵੇਂ ਉਹ ਦਾ ਨਾਸ ਕਰੀਏ। 15ਪਰ ਯਿਸੂ ਇਹ ਜਾਣ ਕੇ ਉੱਥੋਂ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਸਭਨਾਂ ਨੂੰ ਚੰਗਾ ਕੀਤਾ। 16ਅਤੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਕਿ ਮੈਨੂੰ ਉਜਾਗਰ ਨਾ ਕਰਨਾ। 17ਤਾਂ ਜੋ ਉਹ ਬਚਨ ਜਿਹੜਾ ਯਸਾਯਾਹ ਨਬੀ ਨੇ ਆਖਿਆ ਸੀ ਪੂਰਾ ਹੋਵੇ: 18ਵੇਖੋ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ ਹੈ, ਮੇਰਾ ਪਿਆਰਾ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਰੱਖਾਂਗਾ, ਅਤੇ ਉਹ ਪਰਾਈਆਂ ਕੌਮਾਂ ਨੂੰ ਨਿਆਂ ਦੀ ਖ਼ਬਰ ਕਰੇਗਾ। 19ਉਹ ਨਾ ਝਗੜਾ ਕਰੇਗਾ, ਨਾ ਉੱਚੀ ਬੋਲੇਗਾ, ਨਾ ਚੌਕਾਂ ਵਿੱਚ ਕੋਈ ਉਹ ਦੀ ਅਵਾਜ਼ ਸੁਣੇਗਾ। 20ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਜਦ ਤੱਕ ਨਿਆਂ ਦੀ ਜਿੱਤ ਨਾ ਕਰਾ ਦੇਵੇ, 21ਅਤੇ ਉਹ ਦੇ ਨਾਮ ਉੱਤੇ ਪਰਾਈਆਂ ਕੌਮਾਂ ਆਸ ਰੱਖਣਗੀਆਂ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ